14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਭਾਜਪਾ ਕਿਸਾਨ ਮੋਰਚਾ ਦੇ ਨਵ-ਨਿਯੁਕਤ ਬੁਲਾਰੇ ਗੁਰਮੀਤ ਸਿੰਘ ਸੋਨੂੰ ਚੀਮਾ ਦਾ ਰਸੀਦਪੁਰਾ ਵਿਖੇ ਸਨਮਾਨ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਬਲਜਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਨਵ ਨਿਯੁਕਤ ਸੂਬਾ ਬੁਲਾਰੇ ਗੁਰਮੀਤ ਸਿੰਘ ਸੋਨੂੰ ਚੀਮਾ ਦਾ ਪਿੰਡ ਰਸੀਦਪੁਰਾ ਵਿਖੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਵਿਸ਼ੇਸ਼ ਸਨਮਾਨ ਕਰਕੇ ਵਧਾਈ ਦਿੱਤੀ ਗਈ। ਇਸ ਮੌਕੇ ਗੁਰਮੀਤ ਸਿੰਘ ਸੋਨੂੰ ਚੀਮਾ ਨੇ ਸਮੂਹ ਨਗਰ ਨਿਵਾਸੀਆਂ, ਸਰਪੰਚਾਂ, ਪੰਚਾਂ, ਪਤਵੰਤਿਆਂ ਤੇ ਸਹਿਯੋਗੀਆਂ ਵਲੋਂ ਦਿੱਤੇ ਪਿਆਰ, ਸਨਮਾਨ ਅਤੇ ਮੁਬਾਰਕਬਾਦ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਵਲੋਂ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ।

Ad Position 21
No active advertisement
ਅਜੀਤ ਡੈਸਕ 14-10-2026
ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਬਲਜਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਨਵ ਨਿਯੁਕਤ ਸੂਬਾ ਬੁਲਾਰੇ ਗੁਰਮੀਤ ਸਿੰਘ ਸੋਨੂੰ ਚੀਮਾ ਦਾ ਪਿੰਡ ਰਸੀਦਪੁਰਾ ਵਿਖੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਵਿਸ਼ੇਸ਼ ਸਨਮਾਨ ਕਰਕੇ ਵਧਾਈ ਦਿੱਤੀ ਗਈ। ਇਸ ਮੌਕੇ ਗੁਰਮੀਤ ਸਿੰਘ ਸੋਨੂੰ ਚੀਮਾ ਨੇ ਸਮੂਹ ਨਗਰ ਨਿਵਾਸੀਆਂ, ਸਰਪੰਚਾਂ, ਪੰਚਾਂ, ਪਤਵੰਤਿਆਂ ਤੇ ਸਹਿਯੋਗੀਆਂ ਵਲੋਂ ਦਿੱਤੇ ਪਿਆਰ, ਸਨਮਾਨ ਅਤੇ ਮੁਬਾਰਕਬਾਦ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਵਲੋਂ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਸੋਨੂੰ ਚੀਮਾ ਨੇ ਕਿਹਾ ਕਿ ਕਿਸਾਨਾਂ, ਨੌਜਵਾਨਾਂ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉੱਚ ਪੱਧਰ ’ਤੇ ਉਠਾਉਣ ਅਤੇ ਉਨ੍ਹਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਲਈ ਉਹ ਹਮੇਸ਼ਾ ਯਤਨਸ਼ੀਲ ਰਹਿਣਗੇ। ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਨੇ ਗੁਰਮੀਤ ਸਿੰਘ ਸੋਨੂੰ ਚੀਮਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਮੀਦ ਪ੍ਰਗਟਾਈ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਕਾਂ ਨਾਲ ਜੁੜੇ ਮੁੱਦਿਆਂ ਨੂੰ ਉਚਿੱਤ ਮੰਚ ’ਤੇ ਉਠਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਸਰਪੰਚ ਨਰਿੰਦਰ ਸਿੰਘ ਰਸੀਦਪੁਰਾ, ਸਾਬਕਾ ਚੇਅਰਮੈਨ ਬਰਿੰਦਰ ਸਿੰਘ ਸੋਢੀ, ਸਾਬਕਾ ਚੇਅਰਮੈਨ ਲਖਬੀਰ ਸਿੰਘ ਸੌਂਢਾ, ਭਗਵਾਨ ਸਿੰਘ ਮਾਨੂੰਪੁਰ, ਤਰਨਜੀਤ ਸਿੰਘ ਤਰਨੀ, ਨੰਬਰਦਾਰ ਸਾਧੂ ਸਿੰਘ ਮੱਠੀ, ਬਲਬੀਰ ਸਿੰਘ ਮਾਨੂੰਪੁਰ, ਲਖਬੀਰ ਸਿੰਘ, ਜਗਜੀਤ ਸਿੰਘ ਮਾਨੂੰਪੁਰ, ਸਤਨਾਮ ਸਿੰਘ ਸਰਾਓ, ਹਰਪ੍ਰੀਤ ਸਿੰਘ ਸਰਾਓ, ਸਤਨਾਮ ਸਿੰਘ ਫ਼ੌਜੀ, ਸੈਕਟਰੀ ਰਣਜੋਧ ਸਿੰਘ, ਹਰਜੀਤ ਸਿੰਘ, ਪੂਰਨ ਸਿੰਘ, ਰੌਸ਼ਨ ਸਿੰਘ ਮੱਠੀ, ਭੁਪਿੰਦਰ ਸਿੰਘ ਸਾਬੀ, ਭੁਪਿੰਦਰ ਸਿੰਘ ਤੇ ਸੁਖਵੰਤ ਸਿੰਘ ਰਸੀਦਪੁਰਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਮਰਬੀਰ ਸਿੰਘ ਚੀਮਾ ਦੀ ਪਲੇਠੀ ਪੁਸਤਕ ‘ਸਫ਼ਰਾਂ ਦਾ ਸਰਮਾਇਆ’ ਜਲਦ ਹੋਵੇਗੀ ਪਾਠਕਾਂ ਦੇ ਹੱਥਾਂ ਵਿਚ-ਪਰਮਜੀਤ ਕੌਰ ਸਰਹਿੰਦ ਅਗਲੀ ਖ਼ਬਰ ਪੰਜਾਬੀ ਲਿਖਾਰੀ ਸਭਾ ਦੀ ਇਕੱਤਰਤਾ ਦੌਰਾਨ ਲੇਖਕਾਂ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ
Ad Position 24