13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਜੰਗਲੀ ਜੀਵ ਸਪਤਾਹ ਮਨਾਇਆ ਮਾਹਿਰ ਵਿਕਰਮਜੀਤ ਸਿੰਘ ਨੇ ਪੰਜਾਬ ਦੀ ਕੁਦਰਤੀ ਵਿਰਾਸਤ ਬਾਰੇ ਦਿੱਤੀ ਜਾਣਕਾਰੀ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਜੀਵ ਵਿਗਿਆਨ ਵਿਭਾਗ ਵਲੋਂ ਜੰਗਲੀ ਜੀਵ ਸਪਤਾਹ ਮਨਾਇਆ ਗਿਆ। ਇਸ ਮੌਕੇ ਜੰਗਲੀ ਜੀਵਾਂ ਦੀ ਸੰਭਾਲ, ਜੀਵ-ਵਿਭਿੰਨਤਾ ਦੀ ਰਾਖੀ ਤੇ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਵੱਖ-ਵੱਖ ਵਿੱਦਿਅਕ ਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ।

Ad Position 21
No active advertisement
ਅਜੀਤ ਡੈਸਕ 14-10-2026
ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਜੀਵ ਵਿਗਿਆਨ ਵਿਭਾਗ ਵਲੋਂ ਜੰਗਲੀ ਜੀਵ ਸਪਤਾਹ ਮਨਾਇਆ ਗਿਆ। ਇਸ ਮੌਕੇ ਜੰਗਲੀ ਜੀਵਾਂ ਦੀ ਸੰਭਾਲ, ਜੀਵ-ਵਿਭਿੰਨਤਾ ਦੀ ਰਾਖੀ ਤੇ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਵੱਖ-ਵੱਖ ਵਿੱਦਿਅਕ ਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਵਣਜੀਵ ਮਾਹਿਰ, ਸੰਭਾਲ ਕਾਰਕੁਨ ਵਿਕਰਮਜੀਤ ਸਿੰਘ ਨੇ ‘ਪੰਜਾਬ ਦੇ ਜੰਗਲੀ ਜੀਵਾਂ ਦੇ ਅਨਮੋਲ ਖ਼ਜ਼ਾਨੇ ਅਣਗੌਲੀ ਕੁਦਰਤੀ ਵਿਰਾਸਤ ਦੀ ਪੜਚੋਲ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਦਿੱਤਾ। ਉਨ੍ਹਾਂ ਨੇ ਪੰਜਾਬ ਦੇ ਰਾਜ ਪੰਛੀ ਬਾਜ਼ ਦੇ ਇਤਿਹਾਸ ਤੇ ਸੰਭਾਲ ਪੱਖੋਂ ਇਸ ਦੀ ਮਹੱਤਤਾ, ਪੰਜਾਬ ਦੇ ਪੰਛੀ-ਜਗਤ ਦੀਆਂ ਵਿਸ਼ੇਸ਼ਤਾਵਾਂ ਅਤੇ ਵੱਖ-ਵੱਖ ਪੰਛੀਆਂ ਦੇ ਵਿਹਾਰ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਪੰਜਾਬ ਵਿਚ ਪਾਈਆਂ ਜਾਣ ਵਾਲੀਆਂ ਸੱਪਾਂ ਦੀਆਂ ਆਮ ਕਿਸਮਾਂ ਬਾਰੇ ਵੀ ਜਾਣਕਾਰੀ ਦਿੱਤੀ, ਉਨ੍ਹਾਂ ਨਾਲ ਜੁੜੀਆਂ ਗ਼ਲਤ ਧਾਰਨਾਵਾਂ ਦੂਰ ਕੀਤੀਆਂ ਤੇ ਉਨ੍ਹਾਂ ਦੀ ਸੰਭਾਲ ਤੇ ਮਨੁੱਖਾਂ ਨਾਲ ਸਹਿ-ਹੋਂਦ ਦੀ ਮਹੱਤਤਾ ਉਜਾਗਰ ਕੀਤੀ। ਵਿਭਾਗ ਵਲੋਂ ਡਾ. ਚਰਨ ਕਮਲ ਸੇਖੋਂ ਦੀ ਅਗਵਾਈ ਹੇਠ ਚੰਡੀਗੜ੍ਹ ਸਥਿਤ ਪੰਛੀ ਪਾਰਕ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਪੰਛੀਆਂ ਦੀਆਂ ਵੱਖ-ਵੱਖ ਕਿਸਮਾਂ ਅਤੇ ਉਨ੍ਹਾਂ ਦੇ ਵਿਹਾਰ ਨੂੰ ਨੇੜਿਓਂ ਦੇਖਣ ਦਾ ਮੌਕਾ ਮਿਲਿਆ। ਇਸ ਤੋਂ ਇਲਾਵਾ, ਤਸਵੀਰਾਂ ਖਿੱਚਣ ਦਾ ਮੁਕਾਬਲਾ, ‘ਜੀਵ-ਜੰਤੂਆਂ ਬਾਰੇ ਦਿਲਚਸਪ ਤੱਥ ਅਤੇ ਉਨ੍ਹਾਂ ਦਾ ਅਦਭੁੱਤ ਵਿਹਾਰ’ ਵਿਸ਼ੇ ’ਤੇ ਗਿਆਨ-ਪਰਖ ਮੁਕਾਬਲਾ ਤੇ ਪੰਜਾਬ ਦੇ ਜੰਗਲੀ ਜੀਵਾਂ ਤੇ ਵਿਦਿਆਰਥੀਆਂ ਵਲੋਂ ਖਿੱਚੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਡਾ. ਪਰਿਤਪਾਲ ਸਿੰਘ ਉਪ-ਕੁਲਪਤੀ ਨੇ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਕੁਦਰਤ ਦੀ ਸੰਭਾਲ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਵਾਸਤੇ ਪ੍ਰੇਰਿਤ ਕੀਤਾ। ਡਾ. ਸੁਖਵਿੰਦਰ ਸਿੰਘ ਬਿਲਿੰਗ ਡੀਨ ਅਕਾਦਮਿਕ ਮਾਮਲੇ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਤਜਰਬੇ ਰਾਹੀਂ ਸਿੱਖਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਜੀਵ ਵਿਗਿਆਨ ਵਿਭਾਗ ਦੀ ਮੁਖੀ ਡਾ. ਮੋਨਿਕਾ ਐਰੀ ਨੇ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਦਾ ਉਦੇਸ਼ ਵਿਦਿਆਰਥੀਆਂ ਦੀ ਜਮਾਤੀ ਸਿੱਖਿਆ ਨੂੰ ਮੈਦਾਨੀ ਤਜਰਬਿਆਂ ਅਤੇ ਮਾਹਿਰਾਂ ਦੇ ਗਿਆਨ ਨਾਲ ਜੋੜਨਾ ਸੀ। ਇਹ ਸਮਾਗਮ ਵਿਦਿਆਰਥੀਆਂ ਵਿਚ ਵਿਗਿਆਨਕ ਜਿਗਿਆਸਾ, ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਅਤੇ ਪੰਜਾਬ ਦੀ ਕੁਦਰਤੀ ਵਿਰਾਸਤ ਦੀ ਸੰਭਾਲ ਬਾਰੇ ਜਾਗਰੂਕਤਾ ਵਧਾਉਣ ਲਈ ਯੂਨੀਵਰਸਿਟੀ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਬਚਾਓ ਮੁਹਿੰਮ’ ਤਹਿਤ ਹਲਕਾ ਇੰਚਾਰਜ ਰਾਜੂ ਖੰਨਾ ਨੇ ਵੱਖ-ਵੱਖ ਪਿੰਡਾਂ ’ਚ ਕੀਤੀਆਂ ਮੀਟਿੰਗਾਂ ਅਗਲੀ ਖ਼ਬਰ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਕਹਾਉਣ ਵਾਲੇ ਮੁੱਖ ਮੰਤਰੀ ਨੇ ਕਿਸਾਨਾਂ ਨਾਲ ਕੀਤਾ ਵੱਡਾ ਧੋਖਾ- ਭੁੱਟਾ ਕਿਸਾਨਾਂ ਦੀਆਂ ਮਿ...
Ad Position 24