15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਯੂਥ ਕਾਂਗਰਸ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਕੱਢਿਆ ਮੋਮਬੱਤੀ ਮਾਰਚ

ਬਸੀ ਪਠਾਣਾਂ, 14 ਅਕਤੂਬਰ (ਰਾਜਿੰਦਰ ਸ਼ਰਮਾ)- ਮਾਨਸਾ ਵਿਖੇ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਅਤੇ ਸਮਾਜ ਸੇਵਕ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਕੀਤੀ ਹੱਤਿਆ ਦੇ ਵਿਰੋਧ ’ਚ ਯੂਥ ਕਾਂਗਰਸ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਭੰਗੂ ਦੀ ਅਗਵਾਈ ਹੇਠ ਵਿਸ਼ਾਲ ਕੈਂਡਲ ਮਾਰਚ ਕੱਢਿਆ ਗਿਆ। ਇਸ ਦੌਰਾਨ ਕਾਂਗਰਸ ਦੇ ਯੂਥ ਆਗੂ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਐਡਵੋਕੇਟ ਗੁਰਜੀਤ ਸਿੰਘ ਮਾਰਵਾ ਸਮੇਤ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਮੂਲੀਅਤ ਕਰਦਿਆਂ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ’ਤੇ ਸੂਬਾ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

Ad Position 21
No active advertisement
ਅਜੀਤ ਡੈਸਕ 15-10-2026
ਬਸੀ ਪਠਾਣਾਂ, 14 ਅਕਤੂਬਰ (ਰਾਜਿੰਦਰ ਸ਼ਰਮਾ)- ਮਾਨਸਾ ਵਿਖੇ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਅਤੇ ਸਮਾਜ ਸੇਵਕ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਕੀਤੀ ਹੱਤਿਆ ਦੇ ਵਿਰੋਧ ’ਚ ਯੂਥ ਕਾਂਗਰਸ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਭੰਗੂ ਦੀ ਅਗਵਾਈ ਹੇਠ ਵਿਸ਼ਾਲ ਕੈਂਡਲ ਮਾਰਚ ਕੱਢਿਆ ਗਿਆ। ਇਸ ਦੌਰਾਨ ਕਾਂਗਰਸ ਦੇ ਯੂਥ ਆਗੂ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਐਡਵੋਕੇਟ ਗੁਰਜੀਤ ਸਿੰਘ ਮਾਰਵਾ ਸਮੇਤ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਮੂਲੀਅਤ ਕਰਦਿਆਂ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ’ਤੇ ਸੂਬਾ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕੈਂਡਲ ਮਾਰਚ ਰਾਹੀਂ ਨੌਜਵਾਨਾਂ ਨੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਸ ਦੇ ਕਤਲ ਦੀ ਸਖ਼ਤ ਨਿੰਦਾ ਕੀਤੀ ਅਤੇ ਪੀੜਤ ਪਰਿਵਾਰ ਲਈ ਇਨਸਾਫ਼ ਦੀ ਮੰਗ ਉਠਾਈ। ਪ੍ਰਦਰਸ਼ਨਕਾਰੀਆਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਕਤਲ ਦੇ ਸਾਰੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਈ ਜਾਵੇ ਤੇ ਪੀੜਤ ਪਰਿਵਾਰ ਨੂੰ ਜਲਦ ਇਨਸਾਫ਼ ਮਿਲਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਯੂਥ ਆਗੂ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਐਡਵੋਕੇਟ ਗੁਰਜੀਤ ਸਿੰਘ ਮਾਰਵਾ ਨੇ ਕਿਹਾ ਕਿ ਪੰਜਾਬ ਵਿਚ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਗੰਭੀਰ ਚਿੰਤਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਨ ਵਾਲੇ ਸਮਾਜ ਸੇਵਕਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਕੈਂਡਲ ਮਾਰਚ ਦੌਰਾਨ ਨੌਜਵਾਨਾਂ ਨੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੰਗ ਨੂੰ ਬੁਲੰਦ ਕੀਤਾ। ਇਸ ਮੌਕੇ ਵੱਡੀ ਗਿਣਤੀ ’ਚ ਨੌਜਵਾਨ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਵਫ਼ਦ ਨੇ ਕੇਂਦਰੀ ਖੇਤੀਬਾੜੀ ਮੰਤਰੀ ਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਸ... ਅਗਲੀ ਖ਼ਬਰ ਫੈਡਰੇਸ਼ਨ ਆਫ਼ ਆਲ ਇੰਡੀਆ ਪੈਟਰੋਲੀਅਮ ਟਰੇਡਰਜ਼ ਵਲੋਂ ਯੂ.ਪੀ.ਆਈ. ਭੁਗਤਾਨਾਂ ਦੀ ਸਖ਼ਤ ਅਲੋਚਨਾ
Ad Position 24