15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੜਨ ਵਾਲੇ ਨੌਜਵਾਨ ਹੀ ਅੱਜ ਸੁਰੱਖਿਅਤ ਨਹੀਂ ਹਨ- ਸੋਨੂੰ ਕਿਹਾ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ ਪੰਜਾਬ ਤੁਰੰਤ ਅਸਤੀਫ਼ਾ ਦੇਣ

ਅਮਲੋਹ, 14 ਅਕਤੂਬਰ (ਕੇਵਲ ਸਿੰਘ)- ਨਸ਼ਾ ਵਿਰੋਧੀ ਮੁਹਿੰਮ ਦੇ ਆਗੂ ਪਰਵਿੰਦਰ ਸਿੰਘ ਝੋਟਾ ਨੂੰ ਮਾਨਸਾ ਵਿਖੇ ਗੋਲੀਆਂ ਮਾਰ ਕੇ ਕਤਲ ਕਰਨ ਅਤੇ ਉਨ੍ਹਾਂ ਦੇ ਸਾਥੀ ਨੂੰ ਗੰਭੀਰ ਜ਼ਖ਼ਮੀ ਕਰਨ ਦੀ ਘਟਨਾ ’ਤੇ ਹਲਕਾ ਅਮਲੋਹ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਸਟੈਲਨਜੀਤ ਸਿੰਘ ਸੋਨੂੰ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਉੱਥੇ ਹੀ ਮਾਨਸਾ ਵਿਖੇ ਚੱਲ ਰਹੇ ਧਰਨੇ ਵਿਚ ਵੀ ਸ਼ਿਰਕਤ ਕੀਤੀ ਗਈ। ਉਨ੍ਹਾਂ ਕਿਹਾ ਕਿ ਗੁਰੂਆਂ-ਪੀਰਾਂ ਦੀ ਪਵਿੱਤਰ ਧਰਤੀ ਪੰਜਾਬ ਅੱਜ ਨਸ਼ਾ ਤਸਕਰਾਂ ਅਤੇ ਗ਼ੈਰ-ਸਮਾਜੀ ਅਨਸਰਾਂ ਦੀਆਂ ਗਤੀਵਿਧੀਆਂ ਕਾਰਨ ਗੰਭੀਰ ਚੁਨੌਤੀਆਂ ਦਾ ਸਾਹਮਣਾ ਕਰ ਰਹੀ ਹੈ।

Ad Position 21
No active advertisement
ਅਜੀਤ ਡੈਸਕ 15-10-2026
ਅਮਲੋਹ, 14 ਅਕਤੂਬਰ (ਕੇਵਲ ਸਿੰਘ)- ਨਸ਼ਾ ਵਿਰੋਧੀ ਮੁਹਿੰਮ ਦੇ ਆਗੂ ਪਰਵਿੰਦਰ ਸਿੰਘ ਝੋਟਾ ਨੂੰ ਮਾਨਸਾ ਵਿਖੇ ਗੋਲੀਆਂ ਮਾਰ ਕੇ ਕਤਲ ਕਰਨ ਅਤੇ ਉਨ੍ਹਾਂ ਦੇ ਸਾਥੀ ਨੂੰ ਗੰਭੀਰ ਜ਼ਖ਼ਮੀ ਕਰਨ ਦੀ ਘਟਨਾ ’ਤੇ ਹਲਕਾ ਅਮਲੋਹ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਸਟੈਲਨਜੀਤ ਸਿੰਘ ਸੋਨੂੰ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਉੱਥੇ ਹੀ ਮਾਨਸਾ ਵਿਖੇ ਚੱਲ ਰਹੇ ਧਰਨੇ ਵਿਚ ਵੀ ਸ਼ਿਰਕਤ ਕੀਤੀ ਗਈ। ਉਨ੍ਹਾਂ ਕਿਹਾ ਕਿ ਗੁਰੂਆਂ-ਪੀਰਾਂ ਦੀ ਪਵਿੱਤਰ ਧਰਤੀ ਪੰਜਾਬ ਅੱਜ ਨਸ਼ਾ ਤਸਕਰਾਂ ਅਤੇ ਗ਼ੈਰ-ਸਮਾਜੀ ਅਨਸਰਾਂ ਦੀਆਂ ਗਤੀਵਿਧੀਆਂ ਕਾਰਨ ਗੰਭੀਰ ਚੁਨੌਤੀਆਂ ਦਾ ਸਾਹਮਣਾ ਕਰ ਰਹੀ ਹੈ। ਨਸ਼ੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਘੁਣ ਵਾਂਗ ਖਾ ਰਹੇ ਹਨ। ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਨੂੰ ਦਿਨ-ਦਿਹਾੜੇ ਗੋਲੀਆਂ ਦਾ ਨਿਸ਼ਾਨਾ ਬਣਾਉਣਾ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਵਿਚ ਬੁਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ। ਸੂਬੇ ਵਿਚ ਹੋ ਰਹੇ ਕਤਲਾਂ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਹੈ, ਜਿਸ ਲਈ ਉਨ੍ਹਾਂ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਜੇਕਰ ਨਸ਼ਿਆਂ ਵਿਰੁੱਧ ਲੜਨ ਵਾਲੇ ਨੌਜਵਾਨ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੀ ਸੁਰੱਖਿਆ ’ਤੇ ਵੀ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਘਟਨਾ ਦੇ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਪੰਜਾਬ ਵਾਸੀਆਂ ਨੂੰ 15 ਅਕਤੂਬਰ ਦੇ ਪੰਜਾਬ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਚਟਾਨ ਵਾਂਗ ਖੜ੍ਹੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਅਨਾਜ ਮੰਡੀ ਬਸੀ ਪਠਾਣਾਂ ਵਿਖੇ ਪਨਸਪ ਦੇ ਐਮ. ਡੀ. ਨਿਵਾਸਨ ਵਲੋਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਨਿਰੀਖਣ ਐਮ. ਡੀ. ਬੀ. ਸ... ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼- ਅਮਰਜੀਤ ਸਿੰਘ ਬੈਨੀਪਾਲ
Ad Position 24