15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਬਰਵਾਲੀ ਕਲਾਂ ਨੇ ਪਾਇਆ ਸਰਕਾਰ ਦੇ ਕਾਨੂੰਨ ਖ਼ਿਲਾਫ਼ ਮਤਾ

ਖਮਾਣੋਂ, 14 ਅਕਤੂਬਰ (ਮਨਮੋਹਨ ਸਿੰਘ ਕਲੇਰ)- ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਬਰਵਾਲੀ ਕਲਾਂ ਦੀ ਪ੍ਰਬੰਧਕ ਕਮੇਟੀ ਦੁਆਰਾ ਇਕ ਮੀਟਿੰਗ ਕਰਕੇ ਪੰਜਾਬ ਸਰਕਾਰ ਵਲੋਂ ਲਿਆਂਦੇ ਜਾ ਰਹੇ ਜ਼ਮੀਨ ਪਲੱਜ ਅਤੇ ਹਿੱਸੇਦਾਰੀ ਕਾਨੂੰਨ ਖ਼ਿਲਾਫ਼ ਮਤਾ ਪਾਸ ਕੀਤਾ ਗਿਆ ਹੈ। ਇਸ ਸਬੰਧੀ ਇਕ ਮੀਟਿੰਗ ਵਿਚ ਸਭਾ ਦੀ ਪ੍ਰਬੰਧਕ ਕਮੇਟੀ ਦੇ ਸਾਰੇ ਮੈਂਬਰਾਂ ਨੇ ਹਾਜ਼ਰ ਹੋ ਕੇ ਇਸ ਮਤੇ ਤੇ ਦਸਤਖ਼ਤ ਕੀਤੇ ਹਨ।

Ad Position 21
No active advertisement
ਕੇਵਲ ਸਿੰਘ ਅਤੇ ਰਾਜਿੰਦਰ ਕੌਰ ਵਾਸੀ ਲਲੋਂ ਖ਼ੁਰਦ (ਅਮਲੋਹ) ਨੇ ਆਪਣੇ ਵਿਆਹ ਦੀ 30ਵੀਂ ਵਰ੍ਹੇਗੰਢ ਮਨਾਈ। 15-10-2026
ਖਮਾਣੋਂ, 14 ਅਕਤੂਬਰ (ਮਨਮੋਹਨ ਸਿੰਘ ਕਲੇਰ)- ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਬਰਵਾਲੀ ਕਲਾਂ ਦੀ ਪ੍ਰਬੰਧਕ ਕਮੇਟੀ ਦੁਆਰਾ ਇਕ ਮੀਟਿੰਗ ਕਰਕੇ ਪੰਜਾਬ ਸਰਕਾਰ ਵਲੋਂ ਲਿਆਂਦੇ ਜਾ ਰਹੇ ਜ਼ਮੀਨ ਪਲੱਜ ਅਤੇ ਹਿੱਸੇਦਾਰੀ ਕਾਨੂੰਨ ਖ਼ਿਲਾਫ਼ ਮਤਾ ਪਾਸ ਕੀਤਾ ਗਿਆ ਹੈ। ਇਸ ਸਬੰਧੀ ਇਕ ਮੀਟਿੰਗ ਵਿਚ ਸਭਾ ਦੀ ਪ੍ਰਬੰਧਕ ਕਮੇਟੀ ਦੇ ਸਾਰੇ ਮੈਂਬਰਾਂ ਨੇ ਹਾਜ਼ਰ ਹੋ ਕੇ ਇਸ ਮਤੇ ਤੇ ਦਸਤਖ਼ਤ ਕੀਤੇ ਹਨ। ਜਾਣਕਾਰੀ ਦਿੰਦਿਆਂ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਸਭਾ ਦੀ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਮੀਟਿੰਗ ਸੱਦੀ ਗਈ। ਜਿਸ ਵਿਚ ਸਭਾ ਦੇ ਕੰਮ ਕਾਜ ਦੀ ਸਮੀਖਿਆ ਕੀਤੀ ਗਈ। ਇਸ ਉਪਰੰਤ ਉਕਤ ਕਾਨੂੰਨ ਬਾਰੇ ਵੀ ਚਰਚਾ ਕੀਤੀ ਗਈ। ਜਿਸ ਨੂੰ ਕਿਸਾਨ ਅਤੇ ਸਹਿਕਾਰੀ ਸਭਾਵਾਂ ਵਿਰੋਧੀ ਸਮਝਦਿਆਂ ਇਸ ਕਾਨੂੰਨ ਖ਼ਿਲਾਫ਼ ਸਰਬ ਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਵਲੋਂ ਕਿਸਾਨਾਂ ਨਾਲ ਸਰਾਸਰ ਧੱਕਾ ਇਸ ਕਾਨੂੰਨ ਦੀ ਆੜ ਵਿਚ ਕੀਤਾ ਜਾ ਰਿਹਾ ਹੈ। ਜਿਸ ਨੂੰ ਕਿਸਾਨ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਦਲੀਪ ਸਿੰਘ ਪ੍ਰਧਾਨ, ਜਗਤਾਰ ਸਿੰਘ ਮੀਤ ਪ੍ਰਧਾਨ, ਜਗਜੀਤ ਸਿੰਘ, ਜਗਤਾਰ ਸਿੰਘ, ਨਰਿੰਦਰ ਪਾਲ ਸਿੰਘ, ਅਮਨਦੀਪ ਸਿੰਘ, ਗੁਰਮੇਲ ਸਿੰਘ, ਸੁਖਦੇਵ ਸਿੰਘ, ਜਰਨੈਲ ਸਿੰਘ, ਤਾਰਾ ਸਿੰਘ, ਸ਼ੇਰ ਸਿੰਘ, ਪਵਨਦੀਪ ਸਿੰਘ, ਮੇਜਰ ਸਿੰਘ ਸਾਰੇ ਕਮੇਟੀ ਮੈਂਬਰ ਤੋਂ ਇਲਾਵਾ ਸਭਾ ਦਾ ਸਟਾਫ਼ ਮੌਜੂਦ ਰਿਹਾ।
Ad Position 22
No active advertisement
ਪਿਛਲੀ ਖ਼ਬਰ ਅਮਨ ਕਾਨੂੰਨ ਦੀ ਸਥਿਤੀ ਸਰਕਾਰ ਦੇ ਕੰਟਰੋਲ ਤੋਂ ਬਾਹਰ- ਡਾ. ਨਰੇਸ਼ ਚੌਹਾਨ ਲੋਕਾਂ ਲਈ ਘਰੋਂ ਬਾਹਰ ਨਿਕਲਣਾ ਹੋਇਆ ਖ਼ਤਰੇ ਭਰ... ਅਗਲੀ ਖ਼ਬਰ ਕਾਂਗਰਸ ਵਲੋਂ ਔਰਤਾਂ ਨਾਲ ਮੀਟਿੰਗ ਕਰਕੇ 2027 ਦੀਆਂ ਚੋਣਾਂ ਸੰਬੰਧੀ ਵਿਚਾਰ-ਚਰਚਾ ਬੀਬਾ ਬਹਿਸ਼ਤਾ ਸਿੰਘ ਨੇ ਕੀਤੀ ਸ਼ਿਰਕਤ
Ad Position 24