ਅਮਨ ਕਾਨੂੰਨ ਦੀ ਸਥਿਤੀ ਸਰਕਾਰ ਦੇ ਕੰਟਰੋਲ ਤੋਂ ਬਾਹਰ- ਡਾ. ਨਰੇਸ਼ ਚੌਹਾਨ
ਲੋਕਾਂ ਲਈ ਘਰੋਂ ਬਾਹਰ ਨਿਕਲਣਾ ਹੋਇਆ ਖ਼ਤਰੇ ਭਰਿਆ
ਸੰਘੋਲ, 14 ਅਕਤੂਬਰ (ਪਰਮਵੀਰ ਧਨੋਆ)- ਸੂਬੇ ’ਚ ਅਮਨ ਕਾਨੂੰਨ ਦੀ ਸਥਿਤੀ ਸੂਬਾ ਸਰਕਾਰ ਦੇ ਕੰਟਰੋਲ ਤੋਂ ਬਾਹਰ ਹੋ ਚੁੱਕੀ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਐਸ.
ਸੰਘੋਲ, 14 ਅਕਤੂਬਰ (ਪਰਮਵੀਰ ਧਨੋਆ)- ਸੂਬੇ ’ਚ ਅਮਨ ਕਾਨੂੰਨ ਦੀ ਸਥਿਤੀ ਸੂਬਾ ਸਰਕਾਰ ਦੇ ਕੰਟਰੋਲ ਤੋਂ ਬਾਹਰ ਹੋ ਚੁੱਕੀ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਐਸ. ਐਮ. ਓ. ਤੇ ਹਲਕਾ ਬਸੀ ਪਠਾਣਾਂ ਤੋਂ ਕਾਂਗਰਸ ਪਾਰਟੀ ਆਗੂ ਡਾ. ਨਰੇਸ਼ ਚੌਹਾਨ ਨੇ ਗੱਲਬਾਤ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ’ਚ ਰੋਜ਼ਾਨਾ ਲੁੱਟ ਖੋਹ, ਕਤਲ, ਚੋਰੀਆਂ, ਨਸ਼ੇ ਨਾਲ ਮੌਤਾਂ, ਰੇਤ ਮਾਫ਼ੀਆ, ਨਸ਼ੇ ਦੀ ਵਿੱਕਰੀ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਸੂਬਾ ਸਰਕਾਰ ਇਨ੍ਹਾਂ ਹਾਲਤਾਂ ’ਤੇ ਕਾਬੂ ਪਾਉਣ ’ਚ ਅਸਫਲ ਸਾਬਤ ਹੋ ਰਹੀ ਹੈ। ਪੰਜਾਬ ਦੇ ਲੋਕ ਮੁੱਢਲੇ ਅਧਿਕਾਰਾਂ ਤੋਂ ਵੀ ਵਾਂਝੇ ਹਨ। ਸਕੂਲਾਂ ’ਚ ਮਾਸਟਰ ਨਹੀਂ, ਸੜਕਾਂ ਟੁੱਟੀਆਂ ਪਈਆਂ ਹਨ। ਸਰਕਾਰ ਲੋਕਾਂ ਦੀ ਜਾਨ ਮਾਲ ਦੀ ਰਾਖੀ ਦੀ ਆਪਣੀ ਜ਼ਿੰਮੇਵਾਰੀ ਨਿਭਾਉਣ ’ਚ ਅਸਫਲ ਸਾਬਤ ਹੋ ਰਹੀ ਹੈ। ਹਾਲਾਤ ਇਹ ਬਣ ਚੁੱਕੇ ਹਨ ਕਿ ਲੋਕ ਬੇਖ਼ੌਫ ਹੋ ਘਰੋਂ ਨਿਕਲਣ ਤੋਂ ਕਤਰਾਉਂਦੇ ਹਨ। ਡਾ. ਨਰੇਸ਼ ਚੌਹਾਨ ਨੇ ਕਿਹਾ ਕਿ ਉਕਤ ਹਾਲਤਾਂ ਦਾ ਖ਼ਮਿਆਜ਼ਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆਉਣ ਵਾਲੀਆਂ ਚੋਣਾਂ ’ਚ ਭੁਗਤਣਾ ਪਵੇਗਾ।