14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਨਸ਼ਿਆਂ ਦੇ ਖ਼ਾਤਮੇ ਲਈ ਹਰ ਵਰਗ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰੇ- ਡੀ. ਐਸ. ਪੀ. ‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅਜਨਾਲੀ ਦੇ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ, ਪੇਂਟਿੰਗ ਮੁਕਾਬਲੇ ਕਰਵਾਏ

ਮੰਡੀ ਗੋਬਿੰਦਗੜ੍ਹ, 14 ਅਕਤੂਬਰ (ਰਾਜੇਸ਼ ਸ਼ਰਮਾ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਮੰਡੀ ਗੋਬਿੰਦਗੜ੍ਹ ਦੇ ਅਜਨਾਲੀ ਇਲਾਕੇ ਵਿਚ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਤੇ ਸਰਕਾਰੀ ਮਿਡਲ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

Ad Position 21
No active advertisement
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਤੇ ਮਿਡਲ ਸਕੂਲ ਅਜਨਾਲੀ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਦੌਰਾਨ ਪੇਂਟਿੰਗ ਮੁਕਾਬਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਨਾਲ ਡੀ.ਐਸ.ਪੀ. ਖੁਸ਼ਪ੍ਰੀਤ ਸਿੰਘ ਤੇ ਹੋਰ। ਅਜੀਤ ਤਸਵੀਰ 15-10-2026
ਮੰਡੀ ਗੋਬਿੰਦਗੜ੍ਹ, 14 ਅਕਤੂਬਰ (ਰਾਜੇਸ਼ ਸ਼ਰਮਾ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਮੰਡੀ ਗੋਬਿੰਦਗੜ੍ਹ ਦੇ ਅਜਨਾਲੀ ਇਲਾਕੇ ਵਿਚ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਤੇ ਸਰਕਾਰੀ ਮਿਡਲ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡੀ. ਐਸ. ਪੀ. ਖੁਸ਼ਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀਆਂ ਹਦਾਇਤਾਂ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਇਕ ਗੰਭੀਰ ਸਮਾਜਿਕ ਬੁਰਾਈ ਹੈ, ਜੋ ਮਨੁੱਖ ਦੀ ਸਿਹਤ, ਪਰਿਵਾਰਕ ਜੀਵਨ ਅਤੇ ਭਵਿੱਖ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀ ਹੈ। ਇਸ ਲਈ ਨੌਜਵਾਨਾਂ ਅਤੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਪੜ੍ਹਾਈ, ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੁਲਿਸ ਪ੍ਰਸ਼ਾਸਨ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਜੇਕਰ ਕਿਸੇ ਵੀ ਵਿਅਕਤੀ ਨੂੰ ਨਸ਼ਿਆਂ ਦੀ ਵਿਕਰੀ ਜਾਂ ਤਸਕਰੀ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਸ ਨੂੰ ਪੁਲਿਸ ਦੇ ਧਿਆਨ ਵਿਚ ਲਿਆਉਣਾ ਚਾਹੀਦਾ ਹੈ, ਤਾਂ ਜੋ ਇਸ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ। ਇਸ ਦੌਰਾਨ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਅਜਨਾਲੀ ਦੇ ਵਾਰਡ ਨੰਬਰ 5 ਅਤੇ 6 ਵਿਚ ਜਾਗਰੂਕਤਾ ਰੈਲੀ ਵੀ ਕੱਢੀ ਗਈ। ਰੈਲੀ ਰਾਹੀਂ ਇਲਾਕਾ ਨਿਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨ ਕਰਨ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਥਾਣੇਦਾਰ ਸੁਰੇਸ਼ ਕੁਮਾਰ, ਵੂਮੈਨ ਸੈੱਲ ਦੀ ਇੰਚਾਰਜ ਅਮਨਦੀਪ ਕੌਰ ਸੰਧੂ, ਸਰਕਾਰੀ ਮਿਡਲ ਸਕੂਲ ਅਜਨਾਲੀ ਦੇ ਇੰਚਾਰਜ ਕੁਲਵੀਰ ਸਿੰਘ ਗਿੱਲ, ਸਰਕਾਰੀ ਪ੍ਰਾਇਮਰੀ ਸਕੂਲ ਅਜਨਾਲੀ ਦੇ ਹੈੱਡਮਾਸਟਰ ਮਨਜਿੰਦਰ ਸਿੰਘ, ਅਧਿਆਪਕ ਅਵਤਾਰ ਸਿੰਘ ਅਤੇ ਪਿੰਡ ਅਜਨਾਲੀ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਰੋਡ ’ਤੇ ਲਾਈਟਾਂ ਲਗਾਈਆਂ ਜਾ ਰਹੀਆਂ ਹਨ- ਵਿਧਾਇਕ ਰਾਏ ਵਿਧਾਇਕ ਰਾਏ ਨੇ ਵਿਕਾਸ ਕਾਰ... ਅਗਲੀ ਖ਼ਬਰ ਅਮਨ ਕਾਨੂੰਨ ਦੀ ਸਥਿਤੀ ਸਰਕਾਰ ਦੇ ਕੰਟਰੋਲ ਤੋਂ ਬਾਹਰ- ਡਾ. ਨਰੇਸ਼ ਚੌਹਾਨ ਲੋਕਾਂ ਲਈ ਘਰੋਂ ਬਾਹਰ ਨਿਕਲਣਾ ਹੋਇਆ ਖ਼ਤਰੇ ਭਰ...
Ad Position 24