14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਰੋਡ ’ਤੇ ਲਾਈਟਾਂ ਲਗਾਈਆਂ ਜਾ ਰਹੀਆਂ ਹਨ- ਵਿਧਾਇਕ ਰਾਏ ਵਿਧਾਇਕ ਰਾਏ ਨੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਮਨਪ੍ਰੀਤ ਸਿੰਘ)- ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਐਮ. ਡੀ.

Ad Position 21
No active advertisement
ਅਜੀਤ ਡੈਸਕ 15-10-2026
ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਮਨਪ੍ਰੀਤ ਸਿੰਘ)- ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਐਮ. ਡੀ. ਐਫ. ਸਕੀਮ ਤਹਿਤ ਗੁਰਦੁਆਰਾ ਜੋਤੀ ਸਰੂਪ ਸਾਹਿਬ ਰੋਡ ਉੱਤੇ 47.54 ਲੱਖ ਰੁਪਏ ਦੀ ਲਾਗਤ ਨਾਲ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ। ਉਕਤ ਰਾਸ਼ੀ ਮੁਹੱਈਆ ਕਰਵਾਉਣ ਦੇ ਲਈ ਉਨ੍ਹਾਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੀ ਇਤਿਹਾਸਿਕ ਮਹੱਤਤਾ ਨੂੰ ਦੇਖਦਿਆਂ ਉਨ੍ਹਾਂ ਦੇ ਧਿਆਨ ਵਿਚ ਆਇਆ ਕਿ ਦੂਰ ਨੇੜਿਉਂ ਆਉਣ ਵਾਲੀਆਂ ਸੰਗਤਾਂ ਹਨੇਰੇ ਵਿਚ ਆਉਂਦੀਆਂ ਹਨ, ਉਨ੍ਹਾਂ ਦੀ ਸੁੱਖ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਉਕਤ ਕਾਰਜ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਲਕੇ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵਿਧਾਇਕ ਰਾਏ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਰੋਡ ਧਾਰਮਿਕ ਅਤੇ ਇਤਿਹਾਸਕ ਪੱਖੋਂ ਬਹੁਤ ਮਹੱਤਵਪੂਰਨ ਹੈ। ਇਸ ਸੜਕ ਦੇ ਵਿਕਾਸ ਨਾਲ ਇੱਥੇ ਆਉਣ ਵਾਲੀਆਂ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਨੂੰ ਲਾਭ ਮਿਲੇਗਾ ਅਤੇ ਆਵਾਜਾਈ ਦੀ ਸਹੂਲਤ ਵਿਚ ਵੀ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਪਹਿਲ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਵਿਕਾਸ ਕਾਰਜਾਂ ਨੂੰ ਗਤੀ ਦਿੱਤੀ ਜਾ ਰਹੀ ਹੈ ਤੇ ਫ਼ਤਹਿਗੜ੍ਹ ਸਾਹਿਬ ਹਲਕੇ ਦੇ ਸਰਵਪੱਖੀ ਵਿਕਾਸ ਲਈ ਵੀ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਅਤੇ ਹਲਕੇ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ’ਤੇ ਲਿਜਾਣ ਲਈ ਉਹ ਹਮੇਸ਼ਾ ਯਤਨਸ਼ੀਲ ਰਹਿਣਗੇ। ਇਸ ਮੌਕੇ ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ, ਸੰਗਠਨ ਇੰਚਾਰਜ ਐਡਵੋਕੇਟ ਗੁਰਮੀਤ ਬਾਜਵਾ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਿਵਾਈਨ ਲਾਈਟ ਸਕੂਲ ਦੇ ਖਿਡਾਰੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਗੱਡੇ ਜਿੱਤ ਦੇ ਝੰਡੇ ਅਗਲੀ ਖ਼ਬਰ ਨਸ਼ਿਆਂ ਦੇ ਖ਼ਾਤਮੇ ਲਈ ਹਰ ਵਰਗ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰੇ- ਡੀ. ਐਸ. ਪੀ. ‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ...
Ad Position 24