ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਖੜ੍ਹੇ ਕੀਤੇ ਸਵਾਲ- ਹੈਪੀ, ਕਮਲ
ਅਮਲੋਹ, 14 ਅਕਤੂਬਰ (ਕੇਵਲ ਸਿੰਘ)- ਸਮਾਜਿਕ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕੀਤੇ ਕਤਲ ਤੋਂ ਬਾਅਦ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਆਗੂ ਹੈਪੀ ਟਿੱਬੀ ਅਤੇ ਨੌਜਵਾਨ ਆਗੂ ਕਮਲ ਮਾਲੋਵਾਲ ਨੇ ਪੰਜਾਬ ਸਰਕਾਰ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਉਠਾਏ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ।
ਹੈਪੀ ਟਿੱਬੀ, ਕਮਲ ਮਾਲੋਵਾਲ।
15-10-2026