14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਇਨਸਾਫ਼ ਲਈ 15 ਨੂੰ ਪੰਜਾਬ ਬੰਦ ਦੇ ਸੱਦੇ ਦਾ ਭਾਜਪਾ ਵਲੋਂ ਸਮਰਥਨ- ਜਗਦੀਪ ਸਿੰਘ ਚੀਮਾ, ਸੋਨੂੰ ਚੀਮਾ

ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਬਲਜਿੰਦਰ ਸਿੰਘ)- ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਬੇਹੱਦ ਮੰਦਭਾਗੀ ਤੇ ਚਿੰਤਾਜਨਕ ਹੈ। ਇਸ ਦੁਖਦਾਈ ਘਟਨਾ ਦੇ ਵਿਰੋਧ ਵਿਚ ਪਰਿਵਾਰ ਵਲੋਂ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਭਾਰਤੀ ਜਨਤਾ ਪਾਰਟੀ ਵਲੋਂ ਪੂਰਨ ਸਮਰਥਨ ਕੀਤਾ ਜਾਵੇਗਾ।

Ad Position 21
No active advertisement
ਜਗਦੀਪ ਸਿੰਘ ਚੀਮਾ, ਗੁਰਮੀਤ ਸਿੰਘ ਸੋਨੂੰ ਚੀਮਾ 15-10-2026
ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਬਲਜਿੰਦਰ ਸਿੰਘ)- ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਬੇਹੱਦ ਮੰਦਭਾਗੀ ਤੇ ਚਿੰਤਾਜਨਕ ਹੈ। ਇਸ ਦੁਖਦਾਈ ਘਟਨਾ ਦੇ ਵਿਰੋਧ ਵਿਚ ਪਰਿਵਾਰ ਵਲੋਂ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਭਾਰਤੀ ਜਨਤਾ ਪਾਰਟੀ ਵਲੋਂ ਪੂਰਨ ਸਮਰਥਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਤੇ ਕਿਸਾਨ ਮੋਰਚਾ ਦੇ ਸੂਬਾ ਬੁਲਾਰਾ ਗੁਰਮੀਤ ਸਿੰਘ ਸੋਨੂੰ ਚੀਮਾ ਨੇ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪਾਰਟੀ ਪੂਰੀ ਤਰ੍ਹਾਂ ਪਰਿਵਾਰ ਦੇ ਨਾਲ ਖੜ੍ਹੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਸੀ.ਬੀ.ਆਈ. ਤੋਂ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਜਗਦੀਪ ਸਿੰਘ ਚੀਮਾ ਤੇ ਗੁਰਮੀਤ ਸਿੰਘ ਸੋਨੂੰ ਚੀਮਾ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਇਕਜੁੱਟ ਹੋਣ ਅਤੇ ਪੰਜਾਬ ਬੰਦ ਦੇ ਸੱਦੇ ਦਾ ਪੂਰਨ ਸਮਰਥਨ ਕਰਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦਾ ਕਤਲ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ- ਨਾਗਰਾ ਅਗਲੀ ਖ਼ਬਰ ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਡਾਵਾਂ ਡੋਲ- ਚਨਾਰਥਲ
Ad Position 24