ਡਾ. ਅਮਨਦੀਪ ਕੌਰ ਢੋਲੇਵਾਲ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ
ਬਸੀ ਪਠਾਣਾਂ, 15 ਅਕਤੂਬਰ (ਰਾਜਿੰਦਰ ਸ਼ਰਮਾ)- ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੀ ਕੋ-ਕਨਵੀਨਰ ਡਾ. ਅਮਨਦੀਪ ਕੌਰ ਢੋਲੇਵਾਲ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸੂਬਾ ਪ੍ਰਧਾਨ ਬਣਨ ’ਤੇ ਵਧਾਈ ਤੇ ਸ਼ੁੱਭਕਾਮਨਾਵਾਂ ਦਿੰਦੇ ਹੋਏ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ।
ਡ
ਡਾ. ਅਮਨਦੀਪ ਕੌਰ ਢੋਲੇਵਾਲ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ। ਅਜੀਤ ਤਸਵੀਰ
16-10-2026
ਬਸੀ ਪਠਾਣਾਂ, 15 ਅਕਤੂਬਰ (ਰਾਜਿੰਦਰ ਸ਼ਰਮਾ)- ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੀ ਕੋ-ਕਨਵੀਨਰ ਡਾ. ਅਮਨਦੀਪ ਕੌਰ ਢੋਲੇਵਾਲ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸੂਬਾ ਪ੍ਰਧਾਨ ਬਣਨ ’ਤੇ ਵਧਾਈ ਤੇ ਸ਼ੁੱਭਕਾਮਨਾਵਾਂ ਦਿੰਦੇ ਹੋਏ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ। ਮੁਲਾਕਾਤ ਦੌਰਾਨ ਡਾ. ਅਮਨਦੀਪ ਕੌਰ ਢੋਲੇਵਾਲ ਨੇ ਨਵ- ਨਿਯੁਕਤ ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਪੰਜਾਬ ਦੇ ਅਹਿਮ ਸਿਆਸੀ ਸਮਾਜਿਕ ਅਤੇ ਜਨਤਕ ਮੁੱਦਿਆਂ ਤੇ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕਰਦੇ ਹੋਏ ਸੂਬੇ ਦੇ ਲੋਕਾਂ ਦੀਆਂ ਉਮੀਦਾਂ ਹੱਕਾਂ ਅਤੇ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਅਤੇ ਲੋਕ ਹਿਤਾਂ ਲਈ ਮਿਲ ਕੇ ਕੰਮ ਕਰਨ ਲਈ ਵੀ ਵਿਚਾਰ ਸਾਂਝੇ ਕੀਤੇ। ਇਸ ਮੁਲਾਕਾਤ ਸਬੰਧੀ ਡਾ. ਢੋਲੇਵਾਲ ਨੇ ਕਿਹਾ ਕਿ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਮਿਲਣਾ ਪਾਰਟੀ ਲਈ ਇਕ ਅਹਿਮ ਮੌਕਾ ਹੈ ਅਤੇ ਉਨ੍ਹਾਂ ਦੀ ਅਗਵਾਈ ’ਚ ਪਾਰਟੀ ਦੀ ਜਥੇਬੰਦੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਪਾਰਟੀ ਪ੍ਰਧਾਨ ਪਰਗਟ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਹਰ ਸਮੇਂ ਪਾਰਟੀ ਦਾ ਸਹਿਯੋਗ ਕਰਨਗੇ।