ਪੀ. ਆਈ. ਐਮ. ਟੀ. ਦੇ ਹਨੋਕ ਨੇ ਰਾਜ ਪੱਧਰੀ ਪਾਵਰਲਿਫਟਿੰਗ ਮੁਕਾਬਲੇ ’ਚ ਕਾਂਸੀ ਤਗਮਾ ਜਿੱਤਿਆ
ਮੰਡੀ ਗੋਬਿੰਦਗੜ੍ਹ, 15 ਅਕਤੂਬਰ (ਇਕਬਾਲਦੀਪ ਸੰਧੂ)- ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਆਯੋਜਿਤ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚ ਪੀ. ਆਈ.
ਮੰਡੀ ਗੋਬਿੰਦਗੜ੍ਹ, 15 ਅਕਤੂਬਰ (ਇਕਬਾਲਦੀਪ ਸੰਧੂ)- ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਆਯੋਜਿਤ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚ ਪੀ.ਆਈ.ਐਮ.ਟੀ. ਦੇ ਵਿਦਿਆਰਥੀ ਹਨੋਕ ਨੇ ਪਾਵਰਲਿਫਟਿੰਗ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਬੀ.ਸੀ.ਏ. ਪਹਿਲੇ ਸਮੈਸਟਰ ਦੇ ਵਿਦਿਆਰਥੀ ਹਨੋਕ ਨੇ ਪਾਵਰਲਿਫਟਿੰਗ ਦੇ 83 ਕਿੱਲੋਗਰਾਮ ਭਾਰ ਵਰਗ ਵਿਚ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ, ਸਖ਼ਤ ਮਿਹਨਤ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕਰਕੇ ਇਹ ਉਪਲਬਧੀ ਹਾਸਲ ਕੀਤੀ। ਰਾਜ ਕੁਮਾਰ ਗੋਇਲ ਚੇਅਰਮੈਨ ਜੀ.ਈ.ਐਸ.ਡਬਲ.ਯੂ.ਟੀ ਨੇ ਜੇਤੂ ਵਿਦਿਆਰਥੀ ਨੂੰ ਇਸ ਪ੍ਰਾਪਤੀ ’ਤੇ ਵਧਾਈ ਦਿੱਤੀ। ਇਸ ਮੌਕੇ ’ਤੇ ਪੀ.ਆਈ.ਐਮ.ਟੀ. ਦੇ ਡਾਇਰੈਕਟਰ ਡਾ. ਨਿਸ਼ੀ ਬਾਲਾ ਨੇ ਇਸ ਸ਼ਾਨਦਾਰ ਪ੍ਰਾਪਤੀ ’ਤੇ ਹਨੋਕ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਹਨੋਕ ਦੀ ਉਸ ਦੀ ਮਿਹਨਤ, ਸਮਰਪਣ ਅਤੇ ਐਥਲੈਟਿਕ ਪ੍ਰਤਿਭਾ ਲਈ ਪ੍ਰਸ਼ੰਸਾ ਕੀਤੀ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।