15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਪਿੰਡ ਜਮੀਤਗੜ੍ਹ ਨੂੰ ਜਿੰਮ ਦੇ ਸਾਮਾਨ ਲਈ ਦਿੱਤਾ ਚੈੱਕ

ਫ਼ਤਹਿਗੜ੍ਹ ਸਾਹਿਬ, 15 ਅਕਤੂਬਰ (ਬਲਜਿੰਦਰ ਸਿੰਘ)- ਸੰਸਦ ਮੈਂਬਰ ਡਾ. ਅਮਰ ਸਿੰਘ ਵਲੋਂ ਪਿੰਡ ਜਮੀਤਗੜ੍ਹ ਨੂੰ ਜਿੰਮ ਦੇ ਸਮਾਨ ਦੀ ਖ਼ਰੀਦ ਲਈ ਆਪਣੇ ਅਖ਼ਤਿਆਰੀ ਕੋਟੇ ਵਿਚੋਂ ਡੇਢ ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਤਕਸੀਮ ਕੀਤਾ ਗਿਆ।

Ad Position 21
No active advertisement
ਨੌਜਵਾਨਾਂ ਦੀ ਸਿਹਤ ਅਤੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹਾਂ - ਡਾ . ਅਮਰ ਸਿੰਘ 16-10-2026
ਫ਼ਤਹਿਗੜ੍ਹ ਸਾਹਿਬ, 15 ਅਕਤੂਬਰ (ਬਲਜਿੰਦਰ ਸਿੰਘ)- ਸੰਸਦ ਮੈਂਬਰ ਡਾ. ਅਮਰ ਸਿੰਘ ਵਲੋਂ ਪਿੰਡ ਜਮੀਤਗੜ੍ਹ ਨੂੰ ਜਿੰਮ ਦੇ ਸਮਾਨ ਦੀ ਖ਼ਰੀਦ ਲਈ ਆਪਣੇ ਅਖ਼ਤਿਆਰੀ ਕੋਟੇ ਵਿਚੋਂ ਡੇਢ ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਤਕਸੀਮ ਕੀਤਾ ਗਿਆ। ਇਸ ਮੌਕੇ ਸੰਸਦ ਮੈਂਬਰ ਡਾ. ਅਮਰ ਸਿੰਘ ਦੇ ਨਾਲ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਿਲ ਹੈ, ਕਿਉਂਕਿ ਨੌਜਵਾਨ ਕਿਸੇ ਵੀ ਦੇਸ਼ ਤੇ ਸਮਾਜ ਦੀ ਅਸਲ ਤਾਕਤ ਹੁੰਦੇ ਹਨ ਅਤੇ ਉਨ੍ਹਾਂ ਦੀ ਸਿਹਤ, ਸਿੱਖਿਆ ਤੇ ਚੰਗੇ ਭਵਿੱਖ ਲਈ ਢੁਕਵੇਂ ਮੌਕੇ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਮਾਰਕਫੈੱਡ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲ੍ਹਾ, ਮਨਮੋਹਨ ਸਿੰਘ, ਸ਼ੈਂਟੀ ਜਮੀਤਗੜ੍ਹ, ਯੂਥ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਅਮਰਿੰਦਰ ਸਿੰਘ ਰੇਖੀ, ਸਰਪੰਚ ਗੁਰਨਾਮ ਸਿੰਘ, ਪੰਚ ਛਿੰਦਰ ਕੌਰ, ਪੰਚ ਦਰਸ਼ਨ ਸਿੰਘ, ਪੰਚ ਦਵਿੰਦਰ ਸਿੰਘ, ਬੰਟੀ ਸਰਪੰਚ ਮਨਹੇੜਾ ਜੱਟਾਂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਜ਼ਮੀਨੀ ਪੱਧਰ ’ਤੇ ਫ਼ੇਲ੍ਹ ਸਾਬਤ ਹੋਈ- ਡਾ. ਹਰਬੰਸ ਲਾਲ ਅਗਲੀ ਖ਼ਬਰ ਪੀ. ਆਈ. ਐਮ. ਟੀ. ਦੇ ਹਨੋਕ ਨੇ ਰਾਜ ਪੱਧਰੀ ਪਾਵਰਲਿਫਟਿੰਗ ਮੁਕਾਬਲੇ ’ਚ ਕਾਂਸੀ ਤਗਮਾ ਜਿੱਤਿਆ
Ad Position 24