15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਜ਼ਮੀਨੀ ਪੱਧਰ ’ਤੇ ਫ਼ੇਲ੍ਹ ਸਾਬਤ ਹੋਈ- ਡਾ. ਹਰਬੰਸ ਲਾਲ

ਫ਼ਤਹਿਗੜ੍ਹ ਸਾਹਿਬ, 15 ਅਕਤੂਬਰ (ਬਲਜਿੰਦਰ ਸਿੰਘ)- ਮਾਨਸਾ ਸ਼ਹਿਰ ਵਿਖੇ ਨਸ਼ਿਆਂ ਦੇ ਖ਼ਿਲਾਫ਼ ਦਲੇਰੀ ਨਾਲ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰਨ ਦੀ ਵਾਪਰੀ ਘਟਨਾ ਨੇ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਫ਼ੇਲ੍ਹ ਕਰ ਦਿੱਤਾ ਹੈ ਕਿਉਂਕਿ ਪੰਜਾਬ ਅੰਦਰ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਸਮਾਜਿਕ ਕਾਰਕੁਨ ਵੀ ਸੁਰੱਖਿਅਤ ਨਹੀਂ ਹਨ। ਇਸ ਗੱਲ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ.

Ad Position 21
No active advertisement
ਭਾਜਪਾ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਦੀ ਅਗਵਾਈ ਹੇਠ ਪਾਰਟੀ ਵਰਕਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ। ਅਜੀਤ ਤਸਵੀਰ 16-10-2026
ਫ਼ਤਹਿਗੜ੍ਹ ਸਾਹਿਬ, 15 ਅਕਤੂਬਰ (ਬਲਜਿੰਦਰ ਸਿੰਘ)- ਮਾਨਸਾ ਸ਼ਹਿਰ ਵਿਖੇ ਨਸ਼ਿਆਂ ਦੇ ਖ਼ਿਲਾਫ਼ ਦਲੇਰੀ ਨਾਲ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰਨ ਦੀ ਵਾਪਰੀ ਘਟਨਾ ਨੇ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਫ਼ੇਲ੍ਹ ਕਰ ਦਿੱਤਾ ਹੈ ਕਿਉਂਕਿ ਪੰਜਾਬ ਅੰਦਰ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਸਮਾਜਿਕ ਕਾਰਕੁਨ ਵੀ ਸੁਰੱਖਿਅਤ ਨਹੀਂ ਹਨ। ਇਸ ਗੱਲ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਪਰਵਿੰਦਰ ਸਿੰਘ ਝੋਟਾ ਨੂੰ ਕਤਲ ਕਰਨ ਦੀ ਵਾਪਰੀ ਘਟਨਾ ਦੀ ਨਿੰਦਾ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੀ ‘ਆਪ’ ਸਰਕਾਰ ਵਲੋਂ ਸੱਚੀ ਨੀਅਤ ਨਾਲ ਨਸ਼ਿਆਂ ਨੂੰ ਠੱਲ੍ਹ ਪਾਉਣ ਦੀ ਮੁਹਿੰਮ ਚਲਾਈ ਹੁੰਦੀ ਤਾਂ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਸਮਾਜਿਕ ਕਾਰਕੁਨਾਂ ਨੂੰ ਆਪਣੀ ਜਾਨ ਨਾ ਗੁਆਉਣੀ ਪੈਂਦੀ। ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ ਜਿਸ ਨਾਲ ਪੰਜਾਬ ਦੀ ਅਮਨ ਕਾਨੂੰਨ ਵਿਵਸਥਾ ਡਾਵਾਂਡੋਲ ਹੋਈ ਵਿਖਾਈ ਦਿੰਦੀ ਹੈ, ਇਸ ਤੋਂ ਪਹਿਲਾਂ ਹੀ ਨਸ਼ਿਆਂ ਦੇ ਮਾਮਲੇ ਵਿਚ ‘ਆਪ’ ਸਰਕਾਰ ਨੂੰ ਸਵਾਲ ਕਰਨ ਵਾਲੇ ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਜਾਂ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਣਾ ਪਿਆ ਹੈ। ਡਾ. ਲਾਲ ਨੇ ਕਿਹਾ ਕਿ ਸਾਨੂੰ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਸਿਆਸਤ ਕਰਨ ਦੀ ਬਜਾਏ ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋ ਕੇ ਲੜਾਈ ਲੜਨੀ ਪਵੇਗੀ ਕਿਉਂਕਿ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਸਰਹਿੰਦ ਸ਼ਹਿਰ ਵਿਚ ਸਾਬਕਾ ਮੰਤਰੀ ਡਾ. ਹਰਬੰਸ ਲਾਲ ਦੀ ਅਗਵਾਈ ਹੇਠ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਉਕਤ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਡਾ. ਲਾਲ ਨੇ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਪੰਜਾਬ ਵਿਚ ਫ਼ੇਲ੍ਹ ਹੋਈ ਕਾਨੂੰਨ ਵਿਵਸਥਾ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਨੂੰ ਫ਼ੌਰੀ ਤੌਰ ’ਤੇ ਭੰਗ ਕਰਕੇ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵਿਚ ਐਡਵੋਕੇਟ ਆਸ਼ਾ ਸੂਦ, ਗੁਰਮੇਲ ਕੌਰ, ਸੰਦੀਪ ਸਿੰਘ ਲਵਲੀ, ਬਲਵਿੰਦਰ ਸਿੰਘ ਗੋਗੀ, ਅਸ਼ੋਕ ਕੁਮਾਰ ਤਲਾਣੀਆਂ, ਮਨਜੀਤ ਸਿੰਘ, ਅਸੀਸ਼ ਸੂਦ, ਸਪਿੰਦਰ ਸਿੰਘ ਪੱਪੀ, ਗਗਨ ਵਰਮਾ, ਗੁਰਤੇਜ ਸਿੰਘ ਭਾਗਨਪੁਰ, ਗੁਰਦੀਪ ਸਿੰਘ ਭਾਗਨਪੁਰ, ਦਰਸ਼ਨ ਸਿੰਘ ਕੋਟਲਾ ਬਜਵਾੜਾ, ਬਲਦੇਵ ਸਿੰਘ ਚੌਰਵਾਲਾ ਅਤੇ ਜਗਵੀਰ ਸਿੰਘ ਤਰਖੇੜੀ ਵੀ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਪਿੰਡ ਜਮੀਤਗੜ੍ਹ ਨੂੰ ਜਿੰਮ ਦੇ ਸਾਮਾਨ ਲਈ ਦਿੱਤਾ ਚੈੱਕ
Ad Position 24