17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਅਧਿਆਪਕਾ ਡਾ. ਨਵਜੋਤ ਕੌਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਜਿੱਤਿਆ ਸੋਨੇ ਦਾ ਤਗਮਾ ਡਾ. ਨਵਜੋਤ ਕੌਰ ਵਲੋਂ ਸੋਨ ਤਗਮਾ ਜਿੱਤਣਾ ਦੇਸ਼ ਭਗਤ ਯੂਨੀਵਰਸਿਟੀ ਲਈ ਮਾਣ ਵਾਲੀ ਗੱਲ-ਡਾ. ਜ਼ੋਰਾ ਸਿੰਘ

ਅਮਲੋਹ, 16 ਅਕਤੂਬਰ (ਕੇਵਲ ਸਿੰਘ)- ਦੇਸ਼ ਭਗਤ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਤੇ ਖੇਡ ਵਿਭਾਗ ਦੀ ਅਧਿਆਪਕਾ ਡਾ. ਨਵਜੋਤ ਕੌਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ 76 ਕਿਲੋਗ੍ਰਾਮ ਭਾਰ ਵਰਗ ਦੀ ਕੁਸ਼ਤੀ ਵਿਚ ਸੋਨੇ ਦਾ ਤਗਮਾ ਜਿੱਤ ਕੇ ਯੂਨੀਵਰਸਿਟੀ ਦਾ ਨਾਂਅ ਰੌਸ਼ਨ ਕੀਤਾ ਹੈ।

Ad Position 21
No active advertisement
ਡਾ. ਨਵਜੋਤ ਕੌਰ 17-10-2026
ਅਮਲੋਹ, 16 ਅਕਤੂਬਰ (ਕੇਵਲ ਸਿੰਘ)- ਦੇਸ਼ ਭਗਤ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਤੇ ਖੇਡ ਵਿਭਾਗ ਦੀ ਅਧਿਆਪਕਾ ਡਾ. ਨਵਜੋਤ ਕੌਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ 76 ਕਿਲੋਗ੍ਰਾਮ ਭਾਰ ਵਰਗ ਦੀ ਕੁਸ਼ਤੀ ਵਿਚ ਸੋਨੇ ਦਾ ਤਗਮਾ ਜਿੱਤ ਕੇ ਯੂਨੀਵਰਸਿਟੀ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਯੂਨੀਵਰਸਿਟੀ ਵਿਚ ਖ਼ੁਸ਼ੀ ਦੀ ਲਹਿਰ ਹੈ। ਡਾ. ਨਵਜੋਤ ਕੌਰ ਦੀ ਇਸ ਸਫਲਤਾ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ, ਅਨੁਸ਼ਾਸਨ ਤੇ ਦ੍ਰਿੜ੍ਹ ਇਰਾਦੇ ਦਾ ਨਤੀਜਾ ਮੰਨਿਆ ਜਾ ਰਿਹਾ ਹੈ। ਉਨ੍ਹਾਂ ਦੀ ਪ੍ਰਾਪਤੀ ਵਿਦਿਆਰਥੀਆਂ ਅਤੇ ਉੱਭਰਦੇ ਖਿਡਾਰੀਆਂ ਲਈ ਪ੍ਰੇਰਨਾ ਦਾ ਸਰੋਤ ਹੈ। ਇਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਕੁਲਪਤੀ ਡਾ. ਜ਼ੋਰਾ ਸਿੰਘ, ਪ੍ਰੋ-ਕੁਲਪਤੀ ਡਾ. ਤਜਿੰਦਰ ਕੌਰ ਤੇ ਉਪ-ਕੁਲਪਤੀ ਡਾ. ਹਰਸ਼ ਸਦਾਵਰਤੀ ਨੇ ਡਾ. ਨਵਜੋਤ ਕੌਰ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਪ੍ਰਾਪਤੀ ’ਤੇ ਮਾਣ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਇਹ ਸਫਲਤਾ ਯੂਨੀਵਰਸਿਟੀ ਲਈ ਮਾਣ ਵਾਲੀ ਗੱਲ ਹੈ ਤੇ ਖੇਡਾਂ ਪ੍ਰਤੀ ਸਮਰਪਣ ਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸਰਬਪੱਖੀ ਵਿਕਾਸ ਲਈ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਸਰੀਰਕ ਤੰਦਰੁਸਤੀ ਨੂੰ ਵੀ ਵਿਸ਼ੇਸ਼ ਮਹੱਤਵ ਦਿੰਦੀ ਹੈ। ਯੂਨੀਵਰਸਿਟੀ ਵਲੋਂ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਤੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿਸਾ ਲੈਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਯੂਨੀਵਰਸਿਟੀ ਦੇ ਖੇਡ ਨਿਰਦੇਸ਼ਕ ਡਾ. ਪਰਵੀਨ ਕੁਮਾਰ ਨੇ ਕਿਹਾ ਕਿ ਸੰਸਥਾ ਖੇਡਾਂ ਨੂੰ ਉਤਸ਼ਾਹਿਤ ਕਰਨ ਤੇ ਖਿਡਾਰੀਆਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਡਾ. ਨਵਜੋਤ ਕੌਰ ਨੂੰ ਭਵਿੱਖ ਦੇ ਸੂਬਾਈ, ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਚੌਗਿਰਦੇ ਦੇ ਸੁੰਦਰੀਕਰਨ ਦੀ ਸੇਵਾ ਹੋਈ ਸ਼ੁਰੂ ਅਗਲੀ ਖ਼ਬਰ ਪਰਾਲੀ ਸਾੜਨ ਤੋਂ ਕਿਸਾਨ ਨੂੰ ਰੋਕਣ ’ਤੇ ਹੋਇਆ ਹੰਗਾਮਾ, ਪੁਲਿਸ ਕੋਲ ਪਹੁੰਚਿਆ ਮਾਮਲਾ
Ad Position 24