16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪੀ. ਆਈ. ਐਮ. ਟੀ. ਵਿਖੇ ਵਿਦਿਆਰਥੀਆਂ ਨੂੰ ਸਾਈਬਰ ਖ਼ਤਰਿਆਂ ਤੋਂ ਸੁਰੱਖਿਆ ਬਾਰੇ ਕੀਤਾ ਜਾਗਰੂਕ

ਮੰਡੀ ਗੋਬਿੰਦਗੜ੍ਹ, 16 ਅਕਤੂਬਰ (ਇਕਬਾਲਦੀਪ ਸੰਧੂ)- ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਕੰਪਿਊਟਰ ਐਪਲੀਕੇਸ਼ਨ ਵਿਭਾਗ ਨੇ ਵੀ. ਆਈ.

Ad Position 21
No active advertisement
ਅਜੀਤ ਡੈਸਕ 17-10-2026
ਮੰਡੀ ਗੋਬਿੰਦਗੜ੍ਹ, 16 ਅਕਤੂਬਰ (ਇਕਬਾਲਦੀਪ ਸੰਧੂ)- ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਕੰਪਿਊਟਰ ਐਪਲੀਕੇਸ਼ਨ ਵਿਭਾਗ ਨੇ ਵੀ. ਆਈ. ਕਿਉ. ਟੈਕਨਾਲੋਜੀਜ਼, ਖੰਨਾ ਦੇ ਸਹਿਯੋਗ ਨਾਲ ਸਾਈਬਰ ਹਮਲੇ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਸਾਈਬਰ ਸੁਰੱਖਿਆ ’ਤੇ ਇਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ। ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਾਈਬਰ ਹਮਲਿਆਂ, ਆਨਲਾਈਨ ਧੋਖਾਧੜੀ, ਡਿਜੀਟਲ ਸੁਰੱਖਿਆ ਅਤੇ ਸਾਈਬਰ ਖ਼ਤਰਿਆਂ ਤੋਂ ਬਚਾਅ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਭੂਮਿਕਾ ਬਾਰੇ ਜਾਗਰੂਕ ਕਰਨਾ ਸੀ। ਇਸ ਵਰਕਸ਼ਾਪ ਵਿਚ ਬੀ.ਸੀ.ਏ. ਅਤੇ ਐਮ.ਸੀ.ਏ. ਦੇ ਵਿਦਿਆਰਥੀ ਮੌਜੂਦ ਸਨ। ਵਰਕਸ਼ਾਪ ਵਿਚ ਵੀ.ਆਈ.ਕਿਊ ਟੈਕਨਾਲੋਜੀ ਦੇ ਐਮ.ਡੀ. ਆਸ਼ੀਸ਼ ਜਲੋਟਾ ਅੰਵ ਵਿਸ਼ਾਲ ਅਤੇ ਏ.ਆਈ.ਐਮ.ਐਲ. ਮਾਹਿਰ ਤਨਵੀ ਅਤੇ ਸੁਮਿਤ ਸਰੋਤ ਵਿਅਕਤੀ ਸਨ। ਮਾਹਿਰਾਂ ਨੇ ਵਰਕਸ਼ਾਪ ਦੌਰਾਨ, ਵਿਦਿਆਰਥੀਆਂ ਨੂੰ ਵੱਖ-ਵੱਖ ਕਿਸਮਾਂ ਦੇ ਸਾਈਬਰ ਹਮਲਿਆਂ, ਹੈਕਿੰਗ, ਫਿਸ਼ਿੰਗ, ਡੈਟਾ ਚੋਰੀ, ਆਨਲਾਈਨ ਧੋਖਾਧੜੀ ਅਤੇ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਕੀਮਤੀ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਦੱਸਿਆ ਕਿ ਸਾਈਬਰ ਖ਼ਤਰਿਆਂ ਦੀ ਪਛਾਣ ਕਰਨ, ਸ਼ੱਕੀ ਗਤੀਵਿਧੀਆਂ ਦੀ ਨਿਗਰਾਨੀ ਕਰਨ ਅਤੇ ਡਿਜੀਟਲ ਪ੍ਰਣਾਲੀਆਂ ਨੂੰ ਵਧੇਰੇ ਸੁਰੱਖਿਅਤ ਬਣਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਿਵੇਂ ਕੀਤੀ ਜਾ ਸਕਦੀ ਹੈ। ਮਜ਼ਬੂਤ ਪਾਸਵਰਡ ਬਣਾਉਣ, ਮਲਟੀ-ਫੈਕਟਰ ਪ੍ਰਮਾਣਿਕਤਾ ਅਪਣਾਉਣ, ਸ਼ੱਕੀ ਲਿੰਕਾਂ ਤੋਂ ਬਚਣ ਅਤੇ ਸੁਰੱਖਿਅਤ ਅਤੇ ਜ਼ਿੰਮੇਵਾਰੀ ਨਾਲ ਇੰਟਰਨੈੱਟ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਪੀ.ਆਈ.ਐਮ.ਟੀ. ਦੀ ਡਾਇਰੈਕਟਰ ਡਾ. ਨਿਸ਼ੀ ਬਾਲਾ ਨੇ ਵੀ.ਆਈ.ਕਿਊ ਟੈਕਨਾਲੋਜੀ, ਖੰਨਾ ਦੇ ਮਾਹਿਰਾਂ ਦਾ ਵਿਦਿਆਰਥੀਆਂ ਨਾਲ ਕੀਮਤੀ ਤਕਨੀਕੀ ਜਾਣਕਾਰੀ ਸਾਂਝੀ ਕਰਨ ਬਦਲੇ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਬੁੱਧ ਦਾਸ ਵਿਖੇ ਨਰਾਤਿਆਂ ’ਤੇ ਮਾਂ ਦੁਰਗਾ ਦਾ ਕੀਤਾ ਗੁਣਗਾਨ ਅਗਲੀ ਖ਼ਬਰ ਰਾਮ-ਲੀਲ੍ਹਾ ਸਾਡੀ ਸੰਸਕ੍ਰਿਤੀ ਧਾਰਮਿਕ ਪਰੰਪਰਾਵਾਂ ਤੇ ਨੈਤਿਕ ਕਦਰਾਂ-ਕੀਮਤਾਂ ਦਾ ਅਹਿਮ ਪ੍ਰਤੀਕ- ਨਰੇਸ਼ ਵੈਦ
Ad Position 24