16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਗੁਰਸੇਵਕ ਸਿੰਘ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਜਿੱਤਿਆ ਸੋਨ ਤੇ ਚਾਂਦੀ ਦਾ ਤਗਮਾ

ਮੰਡੀ ਗੋਬਿੰਦਗੜ੍ਹ, 16 ਅਕਤੂਬਰ (ਰਾਜੇਸ਼ ਸ਼ਰਮਾ)- ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਸ਼ਾਂਤੀ ਨਗਰ ਦੇ ਰਹਿਣ ਵਾਲੇ ਗੁਰਸੇਵਕ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਕ ਸੋਨ ਤਗਮਾ ਤੇ ਇਕ ਚਾਂਦੀ ਦਾ ਤਗਮਾ ਆਪਣੇ ਨਾਂਅ ਕੀਤਾ। ਗੁਰਸੇਵਕ ਸਿੰਘ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦਾ ਵਿਦਿਆਰਥੀ ਹੈ।

Ad Position 21
No active advertisement
ਗੁਰਸੇਵਕ ਸਿੰਘ ਦੀ ਪ੍ਰਾਪਤੀ ’ਤੇ ਵਿਸ਼ੇਸ਼ ਸਨਮਾਨ ਕਰਦੇ ਹੋਏ ਪ੍ਰਬੰਧਕ। ਅਜੀਤ ਤਸਵੀਰ 17-10-2026
ਮੰਡੀ ਗੋਬਿੰਦਗੜ੍ਹ, 16 ਅਕਤੂਬਰ (ਰਾਜੇਸ਼ ਸ਼ਰਮਾ)- ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਸ਼ਾਂਤੀ ਨਗਰ ਦੇ ਰਹਿਣ ਵਾਲੇ ਗੁਰਸੇਵਕ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਕ ਸੋਨ ਤਗਮਾ ਤੇ ਇਕ ਚਾਂਦੀ ਦਾ ਤਗਮਾ ਆਪਣੇ ਨਾਂਅ ਕੀਤਾ। ਗੁਰਸੇਵਕ ਸਿੰਘ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦਾ ਵਿਦਿਆਰਥੀ ਹੈ। ਉਸ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਇਹ ਪ੍ਰਾਪਤੀ ਹਾਸਲ ਕੀਤੀ, ਜਿਸ ਨਾਲ ਉਸ ਦੇ ਕਾਲਜ ਤੇ ਮੰਡੀ ਗੋਬਿੰਦਗੜ੍ਹ ਦਾ ਨਾਂਅ ਰੌਸ਼ਨ ਹੋਇਆ ਹੈ। ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਇਨ੍ਹਾਂ ਖੇਡਾਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕਰਨਾ ਹੈ। ਅਜਿਹੇ ਖੇਡ ਮੁਕਾਬਲਿਆਂ ਵਿਚ ਖਿਡਾਰੀਆਂ ਵਲੋਂ ਹਾਸਲ ਕੀਤੀਆਂ ਪ੍ਰਾਪਤੀਆਂ ਨਾ ਸਿਰਫ਼ ਉਨ੍ਹਾਂ ਦੀ ਮਿਹਨਤ ਅਤੇ ਲਗਨ ਨੂੰ ਦਰਸਾਉਂਦੀਆਂ ਹਨ, ਸਗੋਂ ਹੋਰਨਾਂ ਨੌਜਵਾਨਾਂ ਨੂੰ ਵੀ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ, ਗੁਰਸੇਵਕ ਸਿੰਘ ਦੀ ਇਸ ਪ੍ਰਾਪਤੀ ’ਤੇ ਪ੍ਰਬੰਧਕਾਂ ਵਲੋਂ ਉਸ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਹਲਕਾ ਦੱਖਣੀ ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਤਿਆਰ-ਬਰ ਤਿਆਰ : ਰਿੰਕੂ ਨਰੂਲਾ ਅਗਲੀ ਖ਼ਬਰ ਸਵ. ਅਮਰਜੀਤ ਸਿੰਘ ਬੈਨੀਪਾਲ ਨੂੰ ਸ਼ਰਧਾਂਜਲੀਆਂ ਭੇਟ
Ad Position 24