ਅਮਲੋਹ ਸ਼ਹਿਰ ਦੇ ਵਾਰਡ ਨੰਬਰ 4-5 ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਅੱਜ-ਕਾਲਾ ਅਰੋੜਾ
ਅਮਲੋਹ, 17 ਅਕਤੂਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਮਜ਼ਬੂਤੀ ਲਈ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਮੀਟਿੰਗਾਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਨ੍ਹਾਂ ਮੀਟਿੰਗਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਅਮਲੋਹ, 17 ਅਕਤੂਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਮਜ਼ਬੂਤੀ ਲਈ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਮੀਟਿੰਗਾਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਨ੍ਹਾਂ ਮੀਟਿੰਗਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ 18 ਅਕਤੂਬਰ ਨੂੰ ਸ਼ਾਮ 4 ਵਜੇ ਦੇ ਕਰੀਬ ਅਮਲੋਹ ਸ਼ਹਿਰ ਦੇ ਵਾਰਡ ਨੰਬਰ 4 ਅਤੇ 5 ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿਚ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸ਼ਿਰਕਤ ਕਰੇਗੀ। ਕਾਲਾ ਅਰੋੜਾ ਨੇ ਕਿਹਾ ਕਿ ਅਜਿਹੀਆਂ ਮੀਟਿੰਗਾਂ ਰਾਹੀਂ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਵਾਰਡ ਵਾਸੀਆਂ ਨੂੰ ਮੀਟਿੰਗ ਵਿਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ।