18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਖੇਡ ਸਹੂਲਤਾਂ ਦਾ ਵਿਸਥਾਰ ਕਰਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਪੰਜਾਬ ਸਰਕਾਰ ਦੀ ਤਰਜੀਹ-ਲਖਬੀਰ ਸਿੰਘ ਰਾਏ

ਜਖਵਾਲੀ, 17 ਅਕਤੂਬਰ (ਨਿਰਭੈ ਸਿੰਘ)-ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਹਲਕਾ ਵਿਧਾਇਕ ਫ਼ਤਹਿਗੜ੍ਹ ਸਾਹਿਬ ਲਖਬੀਰ ਸਿੰਘ ਰਾਏ ਨੇ ਅੱਜ ਬਲਾਕ ਸਰਹਿੰਦ ਦੇ ਪਿੰਡ ਬਾਗੜੀਆਂ ਵਿਖੇ ਤਿੰਨ ਏਕੜ ਜ਼ਮੀਨ ਵਿਚ ਬਣਨ ਵਾਲੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵਿਚ ਲਗਾਉਣ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਲਈ ਖੇਡ ਸਹੂਲਤਾਂ ਦਾ ਵਿਕਾਸ ਕਰਨਾ ਬੇਹੱਦ ਜ਼ਰੂਰੀ ਹੈ।

Ad Position 21
No active advertisement
ਅਜੀਤ ਡੈਸਕ 18-10-2026
ਜਖਵਾਲੀ, 17 ਅਕਤੂਬਰ (ਨਿਰਭੈ ਸਿੰਘ)-ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਹਲਕਾ ਵਿਧਾਇਕ ਫ਼ਤਹਿਗੜ੍ਹ ਸਾਹਿਬ ਲਖਬੀਰ ਸਿੰਘ ਰਾਏ ਨੇ ਅੱਜ ਬਲਾਕ ਸਰਹਿੰਦ ਦੇ ਪਿੰਡ ਬਾਗੜੀਆਂ ਵਿਖੇ ਤਿੰਨ ਏਕੜ ਜ਼ਮੀਨ ਵਿਚ ਬਣਨ ਵਾਲੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵਿਚ ਲਗਾਉਣ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਲਈ ਖੇਡ ਸਹੂਲਤਾਂ ਦਾ ਵਿਕਾਸ ਕਰਨਾ ਬੇਹੱਦ ਜ਼ਰੂਰੀ ਹੈ। ਪੰਜਾਬ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਮੌਕੇ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਬਾਗੜੀਆਂ ਵਿਖੇ ਤਿਆਰ ਕੀਤੇ ਜਾਣ ਵਾਲੇ ਖੇਡ ਮੈਦਾਨ ਵਿਚ ਖਿਡਾਰੀਆਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਟਰੈਕ ਬਣਾਇਆ ਜਾਵੇਗਾ ਅਤੇ ਰਾਤ ਸਮੇਂ ਖੇਡ ਗਤੀਵਿਧੀਆਂ ਨੂੰ ਜਾਰੀ ਰੱਖਣ ਲਈ ਲਾਈਟਾਂ ਲਗਾਈਆਂ ਜਾਣਗੀਆਂ। ਇਸ ਤੋਂ ਇਲਾਵਾ ਵਾਲੀਬਾਲ, ਫੁੱਟਬਾਲ ਅਤੇ ਹੋਰ ਖੇਡਾਂ ਲਈ ਵੱਖ-ਵੱਖ ਗਰਾਊਂਡ ਵੀ ਤਿਆਰ ਕੀਤੇ ਜਾਣਗੇ, ਜਿਸ ਨਾਲ ਪਿੰਡ ਦੇ ਨੌਜਵਾਨਾਂ ਨੂੰ ਆਪਣੇ ਪਿੰਡ ਵਿਚ ਹੀ ਖੇਡ ਅਭਿਆਸ ਕਰਨ ਅਤੇ ਆਪਣੀ ਪ੍ਰਤਿਭਾ ਨਿਖਾਰਨ ਦੇ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲਕਦਮੀ ਤਹਿਤ ਪਿੰਡ ਪੱਧਰ ’ਤੇ ਖੇਡ ਮੈਦਾਨਾਂ ਦਾ ਵਿਕਾਸ ਕਰਨਾ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ। ਅਜਿਹੇ ਮੈਦਾਨਾਂ ਨਾਲ ਪਿੰਡਾਂ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੀ ਰੁਚੀ ਅਨੁਸਾਰ ਖੇਡਾਂ ਵਿਚ ਭਾਗ ਲੈਣ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਸੁਖਾਵਾਂ ਮਾਹੌਲ ਮਿਲੇਗਾ। ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਹੀ ਨਹੀਂ, ਸਗੋਂ ਨੌਜਵਾਨਾਂ ਵਿਚ ਆਤਮ-ਵਿਸ਼ਵਾਸ, ਮਿਹਨਤ, ਅਨੁਸ਼ਾਸਨ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦਾ ਵੀ ਮਹੱਤਵਪੂਰਨ ਮਾਧਿਅਮ ਹਨ। ਇਸ ਲਈ ਪਿੰਡਾਂ ਵਿਚ ਖੇਡਾਂ ਲਈ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪਿੰਡ ਬਾਗੜੀਆਂ ਵਿਖੇ ਬਣਨ ਵਾਲਾ ਇਹ ਖੇਡ ਮੈਦਾਨ ਖੇਡ ਪ੍ਰੇਮੀਆਂ ਲਈ ਲਾਹੇਵੰਦ ਸਾਬਤ ਹੋਵੇਗਾ ਅਤੇ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਉਤਸ਼ਾਹਿਤ ਕਰੇਗਾ। ਇਸ ਮੌਕੇ ਸਰਪੰਚ ਜਸਬੀਰ ਕੌਰ, ਅਮਰਜੀਤ ਸਿੰਘ ਪੰਚ, ਕਰਨੈਲ ਸਿੰਘ ਪੰਚ, ਸਤਵਿੰਦਰ ਸਿੰਘ ਸਰਾਓ, ਸੁਖੀ ਸਰਾਓ, ਸੁਖਜਿੰਦਰ ਸਿੰਘ, ਸਤਨਾਮ ਸਿੰਘ, ਕੁਲਵਿੰਦਰ ਸਿੰਘ, ਪਰਵਿੰਦਰ ਸਿੰਘ, ਆਕਾਸ਼ਦੀਪ ਸਿੰਘ, ਅਰਸ਼ਦੀਪ ਸਿੰਘ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਵਿੱਦਿਅਕ ਸੰਸਥਾਵਾਂ ਤੇ ਸਰਕਾਰੀ ਹਸਪਤਾਲਾਂ ਵਿਚ ਕੀਤੀਆਂ ਗਤੀਵਿਧੀਆਂ ਅਗਲੀ ਖ਼ਬਰ ਅਮਲੋਹ ਸ਼ਹਿਰ ਦੇ ਵਾਰਡ ਨੰਬਰ 4-5 ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਅੱਜ-ਕਾਲਾ ਅਰੋੜਾ
Ad Position 24