ਅੰਬੇਮਾਜਰਾ ਵਿਚ 27 ਅਕਤੂਬਰ ਨੂੰ ਸ੍ਰੀ ਗੁਰੂ ਰਾਮ ਦਾਸ ਜੀ ਦੇ ਅਵਤਾਰ ਦਿਵਸ ਮੌਕੇ ਸਾਲਾਨਾ ਗੁਰਮਤਿ ਸਮਾਗਮ–ਢੀਂਡਸਾ
ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਬਲਜਿੰਦਰ ਸਿੰਘ)-ਸਚਖੰਡ ਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਅੰਬੇਮਾਜਰਾ ਵਾਲਿਆਂ ਦੀ ਪ੍ਰੇਰਨਾ ਸਦਕਾ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮ ਦਾਸ ਜੀ ਦੇ ਅਵਤਾਰ ਦਿਵਸ ਮੌਕੇ 27 ਅਕਤੂਬਰ ਦਿਨ ਮੰਗਲਵਾਰ ਨੂੰ ਸੰਤ ਪ੍ਰੀਤਮ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਅੰਬੇਮਾਜਰਾ ਮੰਡੀ ਗੋਬਿੰਦਗੜ੍ਹ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮਹਿੰਦਰ ਸਿੰਘ ਢੀਂਡਸਾ ਅਤੇ ਰਣਵੀਰ ਸਿੰਘ ਖੱਟੜਾ ਰਿਟਾ.
ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਬਲਜਿੰਦਰ ਸਿੰਘ)-ਸਚਖੰਡ ਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਅੰਬੇਮਾਜਰਾ ਵਾਲਿਆਂ ਦੀ ਪ੍ਰੇਰਨਾ ਸਦਕਾ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮ ਦਾਸ ਜੀ ਦੇ ਅਵਤਾਰ ਦਿਵਸ ਮੌਕੇ 27 ਅਕਤੂਬਰ ਦਿਨ ਮੰਗਲਵਾਰ ਨੂੰ ਸੰਤ ਪ੍ਰੀਤਮ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਅੰਬੇਮਾਜਰਾ ਮੰਡੀ ਗੋਬਿੰਦਗੜ੍ਹ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮਹਿੰਦਰ ਸਿੰਘ ਢੀਂਡਸਾ ਅਤੇ ਰਣਵੀਰ ਸਿੰਘ ਖੱਟੜਾ ਰਿਟਾ. ਆਈ.ਜੀ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਦਿਵਸ ਸਮਾਗਮ ਸਬੰਧੀ 25 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਆਰੰਭ ਕੀਤੇ ਜਾਣਗੇ ਅਤੇ 27 ਅਕਤੂਬਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪੰਰਤ ਸਵੇਰੇ 10 ਤੋਂ ਦੁਪਹਿਰ 3 ਵਜੇ ਗੁਰਮਤਿ ਸਮਾਗਮ ਹੋਵੇਗਾ। ਜਿਸ ਵਿਚ ਸੰਤ ਮਹਾਂਪੁਰਸ਼, ਰਾਗੀ ਜੱਥੇ ਅਤੇ ਪੰਥ ਦੀਆਂ ਵਿਦਵਾਨ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਉਨ੍ਹਾਂ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਨੂੰ ਸਾਲਾਨਾ ਗੁਰਮਤਿ ਸਮਾਗਮ ਵਿਚ ਹੁਮ-ਹੁੰਮਾ ਕੇ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਸਚਖੰਡਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਅੰਬੇਮਾਜਰਾ ਵਾਲਿਆਂ ਦੀ ਪ੍ਰੇਰਨਾ ਸਦਕਾ ਇਸ ਅਸਥਾਨ ’ਤੇ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਅਤੇ ਸ਼ਹੀਦੀ ਦਿਹਾੜੇ ਸ਼ਰਧਾ ਭਾਵਨਾ ਨਾਲ ਮਨਾਏ ਜਾਂਦੇ ਹਨ। ਜਿਸ ਵਿਚ ਇਲਾਕੇ ਦੀਆਂ ਸੰਗਤਾਂ ਦਾ ਵੱਡਮੁੱਲਾ ਸਹਿਯੋਗ ਹੁੰਦਾ ਹੈ।