18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸ਼੍ਰੋਮਣੀ ਕਮੇਟੀ ਵਲੋਂ ਲੋੜਵੰਦ 4 ਪਰਿਵਾਰਾਂ ਨੂੰ ਮਾਲੀ ਸਹਾਇਤਾ ਦੇ ਚੈੱਕ ਭੇਟ

ਅਮਲੋਹ, 17 ਅਕਤੂਬਰ (ਕੇਵਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਹਲਕਾ ਅਮਲੋਹ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਸਥਿਤ ਦਫ਼ਤਰ ਵਿਖੇ ਚਾਰ ਲੋੜਵੰਦ ਪਰਿਵਾਰਾਂ ਨੂੰ 30 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਭੇਟ ਕੀਤੇੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

Ad Position 21
No active advertisement
ਅਜੀਤ ਡੈਸਕ 18-10-2026
ਅਮਲੋਹ, 17 ਅਕਤੂਬਰ (ਕੇਵਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਹਲਕਾ ਅਮਲੋਹ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਸਥਿਤ ਦਫ਼ਤਰ ਵਿਖੇ ਚਾਰ ਲੋੜਵੰਦ ਪਰਿਵਾਰਾਂ ਨੂੰ 30 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਭੇਟ ਕੀਤੇੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਭਾਈ ਰਵਿੰਦਰ ਸਿੰਘ ਖ਼ਾਲਸਾ ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਲੋੜਵੰਦਾਂ ਦੀ ਸਹਾਇਤਾ ਲਈ ਤਤਪਰ ਰਹਿੰਦੀ ਹੈ ਅਤੇ ਕੀਤੀਆਂ ਜਾ ਰਹੀਆਂ ਨਿਸ਼ਕਾਮ ਸੇਵਾਵਾਂ ਸਿੱਖ ਸਿਧਾਂਤਾਂ ਤੇ ਸਰਬੱਤ ਦੇ ਭਲੇ ਦੀ ਭਾਵਨਾ ਦਾ ਪ੍ਰਤੀਕ ਹਨ। ਇਸ ਮਾਲੀ ਸਹਾਇਤਾ ਦਾ ਮੁੱਖ ਮੰਤਵ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਜੀਵਨ ਬਸਰ ਕਰਨ ਵਿਚ ਸਹਿਯੋਗ ਦੇਣਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸੰਸਥਾ ਧਰਮ, ਸਿੱਖਿਆ, ਸਿਹਤ ਅਤੇ ਸਮਾਜ ਸੇਵਾ ਦੇ ਖੇਤਰਾਂ ਵਿਚ ਅਹਿਮ ਯੋਗਦਾਨ ਪਾ ਰਹੀ ਹੈ। ਲੋੜਵੰਦ ਬੱਚਿਆਂ ਦੀ ਪੜ੍ਹਾਈ ਲਈ ਫ਼ੀਸਾਂ ਦਾ ਪ੍ਰਬੰਧ ਕਰਨ, ਮੈਡੀਕਲ ਕੈਂਪ ਲਗਾਉਣ, ਸੰਗਤਾਂ ਲਈ ਲੰਗਰਾਂ ਦਾ ਪ੍ਰਬੰਧ ਕਰਨ ਅਤੇ ਗੁਰਦੁਆਰਾ ਸਾਹਿਬਾਨ ਨੂੰ ਲੋੜੀਂਦਾ ਸਾਮਾਨ ਮੁਹੱਈਆ ਕਰਵਾਉਣ ਵਰਗੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਇਸ ਮੌਕੇ ਤੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਚੈਰੀ ਭਾਂਬਰੀ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ ਵੀ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਸੂਬੇ ਦੀ ਸਰਕਾਰ ਹਰ ਪੱਖ ਤੋਂ ਫੇਲ੍ਹ ਸਾਬਤ ਹੋਈ-ਧਰਮਸੋਤ ਅਗਲੀ ਖ਼ਬਰ ਵਿਧਾਇਕ ਰਾਏ ਨੇ ਕੀਤਾ ਸਰਹਿੰਦ ਸ਼ਹਿਰ ਦੇ ਸਾਲਾਨਾ ਕਬੱਡੀ ਟੂਰਨਾਮੈਂਟ ਦਾ ਪੋਸਟਰ ਜਾਰੀ
Ad Position 24