18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਰਾਮਾਇਣ ਦੀਆਂ ਸਿੱਖਿਆਵਾਂ ਨਾਲ ਜੀਵਨ ਦੀ ਹਰ ਮੁਸ਼ਕਿਲ ਦੇ ਹੱਲ ’ਚ ਸਫਲਤਾ ਹਾਸਿਲ ਕੀਤੀ ਜਾ ਸਕਦੀ ਹੈ -ਡਾ. ਢੋਲੇਵਾਲ

ਬਸੀ ਪਠਾਣਾਂ, 17 ਅਕਤੂਬਰ (ਰਾਜਿੰਦਰ ਸ਼ਰਮਾ)-ਸ੍ਰੀ ਰਾਮ ਨਾਟਕ ਐਂਡ ਸੋਸ਼ਲ ਕਲੱਬ ਬਸੀ ਪਠਾਣਾਂ ਵਲੋਂ ਸਿਟੀ ਮੈਦਾਨ ਵਿਚ ਕਰਵਾਈ ਜਾ ਰਹੀ ਰਾਮ-ਲੀਲ੍ਹਾ ’ਚ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੀ ਕੋ- ਕਨਵੀਨਰ ਅਤੇ ਸੀਨੀਅਰ ਕਾਂਗਰਸ ਆਗੂ ਅਮਨਦੀਪ ਕੌਰ ਢੋਲੇਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਜੋਤੀ ਪ੍ਰਚੰਡ ਕਰਕੇ ਸਟੇਜ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਬਸਪਾ ਦੇ ਹਲਕਾ ਇੰਚਾਰਜ ਐਡਵੋਕੇਟ ਸ਼ਿਵ ਕਲਿਆਣ ਨੇ ਵੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 18-10-2026
ਬਸੀ ਪਠਾਣਾਂ, 17 ਅਕਤੂਬਰ (ਰਾਜਿੰਦਰ ਸ਼ਰਮਾ)-ਸ੍ਰੀ ਰਾਮ ਨਾਟਕ ਐਂਡ ਸੋਸ਼ਲ ਕਲੱਬ ਬਸੀ ਪਠਾਣਾਂ ਵਲੋਂ ਸਿਟੀ ਮੈਦਾਨ ਵਿਚ ਕਰਵਾਈ ਜਾ ਰਹੀ ਰਾਮ-ਲੀਲ੍ਹਾ ’ਚ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੀ ਕੋ- ਕਨਵੀਨਰ ਅਤੇ ਸੀਨੀਅਰ ਕਾਂਗਰਸ ਆਗੂ ਅਮਨਦੀਪ ਕੌਰ ਢੋਲੇਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਜੋਤੀ ਪ੍ਰਚੰਡ ਕਰਕੇ ਸਟੇਜ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਬਸਪਾ ਦੇ ਹਲਕਾ ਇੰਚਾਰਜ ਐਡਵੋਕੇਟ ਸ਼ਿਵ ਕਲਿਆਣ ਨੇ ਵੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਂਗਰਸ ਆਗੂ ਅਮਨਦੀਪ ਕੌਰ ਢੋਲੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਭੂ ਸ੍ਰੀ ਰਾਮ ਦੇ ਜੀਵਨ ਤੇ ਆਧਾਰਿਤ ਰਾਮਾਇਣ ਦੀਆਂ ਸਿੱਖਿਆਵਾਂ ਨਾਲ ਜੀਵਨ ਦੀ ਹਰ ਮੁਸ਼ਕਲ ਦੇ ਹੱਲ ’ਚ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ ਅਤੇ ਮੁਸ਼ਕਲ ਸਮੇਂ ਵਿਚ ਆਪਣੇ ਸਾਥੀਆਂ ਦਾ ਸਾਥ ਦੇਣ ਦੀ ਸਿੱਖਿਆ ਮਿਲਦੀ ਹੈ। ਉਨ੍ਹਾਂ ਕਿਹਾ ਕਿ ਮਜ਼ਬੂਤ ਇੱਛਾ-ਸ਼ਕਤੀ ਅਤੇ ਦ੍ਰਿੜ੍ਹ ਇਰਾਦੇ ਨਾਲ ਜੀਵਨ ਵਿਚ ਸਫਲਤਾ ਪ੍ਰਾਪਤ ਕੀਤੀ ਜਾ ਸਕਦੀ ਹੈ। ਕਲੱਬ ਦੇ ਸਰਪ੍ਰਸਤ ਰਮੇਸ਼ ਕੁਮਾਰ ਸੀਆਰ, ਕਾਰਜਕਾਰੀ ਮੈਂਬਰ ਰਮੇਸ਼ ਮਲਹੋਤਰਾ ਅਤੇ ਸਮੂਹ ਅਹੁਦੇਦਾਰਾਂ ਵਲੋਂ ਡਾ.ਅਮਨਦੀਪ ਕੌਰ ਢੋਲੇਵਾਲ, ਐਡਵੋਕੇਟ ਸ਼ਿਵ ਕਲਿਆਣ, ਬਲਜੀਤ ਸਿੰਘ, ਅਮਿਤ ਮੋਦਗਿੱਲ, ਦੀਪਕ ਮਰਵਾਹਾ, ਲਖਵੀਰ ਚੰਦ ਅਤੇ ਹੋਰ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲੱਬ ਦੇ ਚੇਅਰਮੈਨ ਅਨਿਲ ਲੂੰਬਾ, ਰਮੇਸ਼ ਕੁਮਾਰ ਸੀ.ਆਰ, ਸਤੀਸ਼ ਮੜਕਨ, ਅਕੁੰਸ਼ ਖੱਤਰੀ , ਜਤਿੰਦਰ ਸਿੰਘ ਲਵਲੀ, ਨੀਰਜ ਕੌੜਾ, ਸਰਪ੍ਰਸਤ ਰਮੇਸ਼ ਗੁਪਤਾ, ਪੰਡਿਤ ਵਿਨੋਦ ਮਿਸ਼ਰਾ, ਵਿਨੈ ਸ਼ਾਸਤਰੀ, ਸੁਰਿੰਦਰ ਮਲਹੋਤਰਾ, ਅਮਿਤ ਵਰਮਾ, ਬਵੀਸ਼ ਸ਼ਾਹੀ, ਸ਼ਿਆਮ ਸੁੰਦਰ ਜਰਗਰ, ਕਮਲ ਨਯਨ, ਦਮਨ ਜਿੰਦਲ, ਸੁਨੀਲ ਲੂੰਬਾ, ਅਸ਼ੋਕ ਬੈਕਟਰ, ਰਵੀਨ ਮੋਦਗਿੱਲ, ਰਵੀ ਲੂੰਬਾ, ਰਾਘਵ ਮਲਹੋਤਰਾ, ਨੀਰਜ ਕਪਿਲਾ ਅਤੇ ਵਿਨੋਦ ਕਪਿਲਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੁਸ਼ੂ ਮੁਕਾਬਲੇ ਵਿਚ ਅਰਸ਼ਪ੍ਰੀਤ ਸਿੰਘ ਨੇ ਜਿੱਤਿਆ ਕਾਂਸੀ ਦਾ ਤਗਮਾ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਡਟਣਾ ਹਰ ਇਨਸਾਨ ਦਾ ਇਖ਼ਲਾਕੀ ਫ਼ਰਜ਼-ਬਿੱਟੂ ਖੰਨੇਵਾਲਾ
Ad Position 24