17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਲੋਕ ਹਿੱਤਾਂ ਲਈ ਕੀਤੇ ਗਏ ਵਿਕਾਸ ਕਾਰਜਾਂ ਸਦਕਾ ਆਮ ਆਦਮੀ ਪਾਰਟੀ ਮੁੜ ਚੋਣਾਂ ਜਿੱਤੇਗੀ-ਹਰਪ੍ਰੀਤ ਸਿੰਘ ਘੁੰਮਣ

ਪਟਿਆਲਾ,17 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਕਾਰਜਾਂ ਦੀ ਝੜੀ ਲਗਾ ਦਿੱਤੀ ਹੈ ਅਤੇ ਇਨਾਂ ਵਿਕਾਸ ਕਾਰਜਾਂ ਸਦਕਾ ਹੀ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 18-10-2026
ਪਟਿਆਲਾ,17 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਕਾਰਜਾਂ ਦੀ ਝੜੀ ਲਗਾ ਦਿੱਤੀ ਹੈ ਅਤੇ ਇਨਾਂ ਵਿਕਾਸ ਕਾਰਜਾਂ ਸਦਕਾ ਹੀ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ ਆਮ ਆਦਮੀ ਪਾਰਟੀ ਦੀਆਂ ਫਲੈਕਸਾਂ ਨੂੰ ਪਾੜਿਆ ਜਾ ਰਿਹਾ ਹੈ , ਪਰ ਇਸ ਤਰਾਂ ਕਰਨ ਨਾਲ ਕੁਝ ਨਹੀਂ ਹੋਵੇਗਾ ਜਦੋਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੇ ਮਨਾਂ ਵਿੱਚ ਵਸਦਾ ਹੈ ਜਿਸ ਸਦਕਾ ਲੋਕ ਉਨ੍ਹਾਂ ਨੂੰ ਆਗਾਮੀ ਚੋਣਾਂ ਵਿੱਚ ਵੋਟ ਦੇ ਕੇ ਦੂਜੀ ਵਾਰ ਮੁੱਖ ਮੰਤਰੀ ਬਣਾਉਣਗੇ। ਉਨ੍ਹਾਂ ਕਿਹਾ ਕਿ ਬੀ.ਐਸ.ਐਫ. ਦੇ ਅਧਿਕਾਰ ਹੇਠਾਂ ਆਉਂਦੇ ਖੇਤਰ ਵਿੱਚ ਕੇਂਦਰ ਸਰਕਾਰ ਨੂੰ ਨਸ਼ਿਆਂ ਦੀ ਰੋਕਥਾਮ ਦੀ ਜਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤੀਰਥ ਯਾਤਰਾ ਯੋਜਨਾ, ਮੁਹੱਲਾ ਕਲੀਨਿਕ ਯੋਜਨਾ, ਐਮੀਨੈਂਸ ਸਕੂਲ, ਕਿਸਾਨਾਂ ਨੂੰ ਦਿਨ ਸਮੇਂ ਬਿਜਲੀ ਸਪਲਾਈ, ਹਰੇਕ ਪਰਿਵਾਰ ਵਿੱਚ 10 ਲੱਖ ਸਿਹਤ ਬੀਮਾ ਯੋਜਨਾ, ਸਰਕਾਰੀ ਨੌਕਰੀਆਂ, ਟੇਲਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਆਦਿ ਸਹੂਲਤਾਂ ਆਮ ਆਦਮੀ ਨੂੰ ਦਿੱਤੀਆਂ ਗਈਆਂ ਹਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਅਗਲੀ ਖ਼ਬਰ ‘ ਆਪ’ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੀਆਂ ਹਨ-ਵਿਧਾਇਕ ਗੈਰੀ ਬੜਿੰਗ
Ad Position 24