ਵਾਰਡ ਨੰਬਰ 12 ’ਚ ਸੀਵਰੇਜ ਦੇ ਗੰਦੇ ਪਾਣੀ ਤੋਂ ਲੋਕ ਪ੍ਰੇਸ਼ਾਨ- ਰਾਜੂ ਖੰਨਾ
ਅਮਲੋਹ, 17 ਅਕਤੂਬਰ (ਅੰਮ੍ਰਿਤ ਸਿੰਘ ਸ਼ੇਰਗਿੱਲ)- ਅਮਲੋਹ ਦੇ ਵਾਰਡ ਨੰਬਰ 12 ਵਿਚ ਮਾਨਗੜ੍ਹ ਰੋਡ ਤੇ ਜੱਜ ਕਾਲੋਨੀ ਨੇੜੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਮੱਸਿਆ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਨਗਰ ਕੌਂਸਲ ਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਸਮੱਸਿਆ ਦਾ ਤੁਰੰਤ ਪੱਕਾ ਹੱਲ ਕਰਨ ਦੀ ਮੰਗ ਕੀਤੀ ਹੈ।
ਅਮਲੋਹ, 17 ਅਕਤੂਬਰ (ਅੰਮ੍ਰਿਤ ਸਿੰਘ ਸ਼ੇਰਗਿੱਲ)- ਅਮਲੋਹ ਦੇ ਵਾਰਡ ਨੰਬਰ 12 ਵਿਚ ਮਾਨਗੜ੍ਹ ਰੋਡ ਤੇ ਜੱਜ ਕਾਲੋਨੀ ਨੇੜੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਮੱਸਿਆ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਨਗਰ ਕੌਂਸਲ ਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਸਮੱਸਿਆ ਦਾ ਤੁਰੰਤ ਪੱਕਾ ਹੱਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਲੋਕ ਕਈ ਵਾਰ ਨਗਰ ਕੌਂਸਲ ਦੇ ਅਧਿਕਾਰੀਆਂ, ਪ੍ਰਧਾਨ ਅਤੇ ਐਸ.ਡੀ.ਐਮ. ਦੇ ਧਿਆਨ ਵਿਚ ਮਾਮਲਾ ਲਿਆ ਚੁੱਕੇ ਹਨ, ਪਰ ਇਸ ਦਾ ਕੋਈ ਠੋਸ ਹੱਲ ਨਹੀਂ ਨਿਕਲਿਆ। ਉਨ੍ਹਾਂ ਮੰਗ ਕੀਤੀ ਕਿ ਸਬੰਧਿਤ ਅਧਿਕਾਰੀ ਮੌਕੇ ਦਾ ਦੌਰਾ ਕਰਕੇ ਗੰਦੇ ਪਾਣੀ ਦੀ ਨਿਕਾਸੀ ਕਰਵਾਉਣ ਅਤੇ ਸੀਵਰੇਜ ਦੀ ਸਮੱਸਿਆ ਦਾ ਪੱਕਾ ਪ੍ਰਬੰਧ ਕਰਨ, ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਰਾਜੂ ਖੰਨਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਨਗਰ ਕੌਂਸਲ ਅਮਲੋਹ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਵੇਗਾ।