17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

‘ਵੋਟ ਬਚਾਓ-ਦੇਸ਼ ਬਚਾਓ’ ਮੁਹਿੰਮ ਲਈ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਆਬਜ਼ਰਵਰ ਨਿਯੁਕਤ

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਬਲਜਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਦੇਸ਼ ਭਰ ਵਿਚ ਚਲਾਈ ਜਾ ਰਹੀ ‘ਵੋਟ ਬਚਾਓ -ਦੇਸ਼ ਬਚਾਓ’ ਮੁਹਿੰਮ ਲਈ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਇਸ ਅਹਿਮ ਜ਼ਿੰਮੇਵਾਰੀ ਲਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਪ੍ਰਗਟਾਇਆ ਗਿਆ ਭਰੋਸਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ।

Ad Position 21
No active advertisement
ਅਜੀਤ ਡੈਸਕ 18-10-2026
ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਬਲਜਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਦੇਸ਼ ਭਰ ਵਿਚ ਚਲਾਈ ਜਾ ਰਹੀ ‘ਵੋਟ ਬਚਾਓ -ਦੇਸ਼ ਬਚਾਓ’ ਮੁਹਿੰਮ ਲਈ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਇਸ ਅਹਿਮ ਜ਼ਿੰਮੇਵਾਰੀ ਲਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਪ੍ਰਗਟਾਇਆ ਗਿਆ ਭਰੋਸਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਨਿਰਪੱਖ ਚੋਣ ਪ੍ਰਕਿਰਿਆ ਅਤੇ ਹਰ ਯੋਗ ਨਾਗਰਿਕ ਦੇ ਵੋਟ ਦੇ ਅਧਿਕਾਰ ਦੀ ਰਾਖੀ ਬੇਹੱਦ ਜ਼ਰੂਰੀ ਹੈ। ‘ਵੋਟ ਬਚਾਓ- ਦੇਸ਼ ਬਚਾਓ’ ਮੁਹਿੰਮ ਦੇਸ਼ ਦੇ ਲੋਕਤੰਤਰਿਕ ਢਾਂਚੇ ਅਤੇ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਇਕ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਰਾਹੀਂ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਤੇ ਲੋਕਤੰਤਰਿਕ ਪ੍ਰਕਿਰਿਆ ਵਿਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਨਾਗਰਾ ਨੇ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣਗੇ। ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਕੰਮ ਕਰਨਗੇ। ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਤੰਤਰ, ਸੰਵਿਧਾਨ ਅਤੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰਦੀ ਰਹੀ ਹੈ ਅਤੇ ਉਹ ਇਸ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਆਪਣਾ ਪੂਰਾ ਯੋਗਦਾਨ ਪਾਉਣਗੇ।
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਲਖਵਿੰਦਰ ਸਿੰਘ ਨੇ ਨਸ਼ਾ ਵੇਚਣ ਤੋਂ ਰੋਕਣ ’ਤੇ ਜਾਨਲੇਵਾ ਹਮਲਾ ਕਰਨ ਦੇ ਲਗਾਏ ਦੋਸ਼ ਅਗਲੀ ਖ਼ਬਰ ਪੂਰਵਾਂਚਲ ਸਭਾ ਨੇ ਦੀਵਾਲੀ ਮਿਲਨ ਉਤਸਵ ਸੰਬੰਧੀ ਕੀਤੀ ਮੀਟਿੰਗ
Ad Position 24