ਪਿੰਡ ਚੜ੍ਹੀ ਵਿਖੇ ਦਰਬਾਰਾ ਸਿੰਘ ਗੁਰੂ ਨੇ ਸਾਥੀਆਂ ਸਮੇਤ ਭਰੇ ਵੋਟਰਾਂ ਦੇ ਫਾਰਮ
ਖਮਾਣੋਂ, 18 ਅਕਤੂਬਰ (ਮਨਮੋਹਣ ਸਿੰਘ ਕਲੇਰ)- ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਡਾਵਾਂਡੋਲ ਹੋ ਚੁੱਕੀ ਹੈ, ਜਿਸ ਕਰਕੇ ਹੁਣ ਇੱਥੋਂ ਦੇ ਨਾਗਰਿਕ ਆਪਣੇ ਆਪ ਨੂੰ ਹਰ ਵੇਲੇ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬਸੀ ਪਠਾਣਾਂ ਨੇ ਬਲਾਕ ਖਮਾਣੋਂ ਦੇ ਪਿੰਡ ਚੜ੍ਹੀ ਵਿਖੇ ਪਾਰਟੀ ਪ੍ਰੋਗਰਾਮ ਅਨੁਸਾਰ ਘਰ-ਘਰ ਜਾ ਕੇ ਵੋਟਰਾਂ ਦੇ ਫਾਰਮ ਭਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਖਮਾਣੋਂ, 18 ਅਕਤੂਬਰ (ਮਨਮੋਹਣ ਸਿੰਘ ਕਲੇਰ)- ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਡਾਵਾਂਡੋਲ ਹੋ ਚੁੱਕੀ ਹੈ, ਜਿਸ ਕਰਕੇ ਹੁਣ ਇੱਥੋਂ ਦੇ ਨਾਗਰਿਕ ਆਪਣੇ ਆਪ ਨੂੰ ਹਰ ਵੇਲੇ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬਸੀ ਪਠਾਣਾਂ ਨੇ ਬਲਾਕ ਖਮਾਣੋਂ ਦੇ ਪਿੰਡ ਚੜ੍ਹੀ ਵਿਖੇ ਪਾਰਟੀ ਪ੍ਰੋਗਰਾਮ ਅਨੁਸਾਰ ਘਰ-ਘਰ ਜਾ ਕੇ ਵੋਟਰਾਂ ਦੇ ਫਾਰਮ ਭਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਗੁਰੂ ਨੇ ਕਿਹਾ ਕਿ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਦੌਰਾਨ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਹਮੇਸ਼ਾ ਬਰਕਰਾਰ ਰਹੀ ਹੈ ਜਦਕਿ ਹੁਣ ਆਮ ਲੋਕਾਂ ਨੂੰ ਸਰਕਾਰ ਖ਼ਿਲਾਫ਼ ਆਵਾਜ਼ ਚੁੱਕਣ ਤੇ ਝੂਠੇ ਪਰਚਿਆਂ ਵਿਚ ਫਸਾ ਕੇ ਉਨ੍ਹਾਂ ਦੀ ਲੋਕਰਾਜ ਦੀ ਆਵਾਜ਼ ਦਬਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਇਹ ਪਹਿਲੇ ਦਿਨ ਤੋਂ ਫ਼ੇਲ੍ਹ ਹੋ ਚੁੱਕੀ ਹੈ। ਇਸ ਸਬੰਧੀ ਸਰਕਾਰ ਸਿਰਫ਼ ਝੂਠਾ ਪ੍ਰਚਾਰ ਕਰ ਰਹੀ ਹੈ। ਜਦੋਂ ਕਿ ਨਸ਼ਿਆਂ ਦੀ ਰੋਕਥਾਮ ਕਰਨ ਵਾਲੇ ਨੌਜਵਾਨਾਂ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ ਜਾ ਰਿਹਾ । ਇਸ ਮੌਕੇ ਸਤਵੀਰ ਸਿੰਘ ਸਰਾੳ ਚੜ੍ਹੀ, ਡਾ. ਜਗਦੀਪ ਸਿੰਘ ਰਾਣਾ, ਕੁਲਵਿੰਦਰ ਸਿੰਘ ਬਿਲਾਸਪੁਰ ਸਰਕਲ ਪ੍ਰਧਾਨ, ਭਾਈ ਅਵਤਾਰ ਸਿੰਘ ਰਿਆ ਮੀਤ ਪ੍ਰਧਾਨ ਐਸ.ਸੀ ਵਿੰਗ ਅਤੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ, ਹਰਜੋਤ ਸਿੰਘ ਮਾਂਗਟ, ਅਮਨਜੀਤ ਸਿੰਘ ਰਾਜੂ , ਜਰਨੈਲ ਸਿੰਘ ਬਲਾਕ ਸੰਮਤੀ ਮੈਂਬਰ, ਗੁਰਮੀਤ ਸਿੰਘ ਨਾਨੋਵਾਲ, ਫ਼ਕੀਰ ਚੰਦ, ਬੀਬੀ ਕਰਮਜੀਤ ਕੌਰ, ਸੁਦਾਗਰ ਸਿੰਘ, ਅਮਰਜੀਤ ਸਿੰਘ ਭਾਮੀਆ, ਕਿਰਪਾਲ ਸਿੰਘ, ਦਿਲਬਾਗ ਸਿੰਘ, ਗੁਰਦੀਪ ਸਿੰਘ, ਸ਼ਿੰਗਾਰਾ ਸਿੰਘ, ਪਾਲ ਸਿੰਘ, ਗੁਰਮੀਤ ਸਿੰਘ ਤੇ ਅਮਰੀਕ ਸਿੰਘ ਚੜ੍ਹੀ ਆਦਿ ਹਾਜ਼ਰ ਸਨ।