ਨਸ਼ਿਆਂ ਦੀ ਰੋਕਥਾਮ ਲਈ ਪੰਚਾਇਤਾਂ ਤੇ ਨੌਜਵਾਨਾਂ ਦੀ ਸ਼ਮੂਲੀਅਤ ਅਹਿਮ- ਐਸ. ਪੀ. ਧਰਮਵੀਰ ਸਿੰਘ
ਅਮਲੋਹ, 18 ਅਕਤੂਬਰ (ਕੇਵਲ ਸਿੰਘ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਧਾਨ ਸਭਾ ਹਲਕਾ ਅਮਲੋਹ ਦੇ ਨਸ਼ਾ ਪ੍ਰਭਾਵਿਤ ਹੌਟਸਪੌਟ ਪਿੰਡ ਘੁਟੀਂਡ ਵਿਖੇ ਪੇਂਡੂ ਡਿਫੈਂਸ ਕਮੇਟੀ ਦੇ ਸਹਿਯੋਗ ਨਾਲ ਪਿੰਡ ਦੀ ਪੰਚਾਇਤ ਅਤੇ ਨੌਜਵਾਨਾਂ ਨਾਲ ਜਾਗਰੂਕਤਾ ਮੀਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.
ਅਮਲੋਹ, 18 ਅਕਤੂਬਰ (ਕੇਵਲ ਸਿੰਘ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਧਾਨ ਸਭਾ ਹਲਕਾ ਅਮਲੋਹ ਦੇ ਨਸ਼ਾ ਪ੍ਰਭਾਵਿਤ ਹੌਟਸਪੌਟ ਪਿੰਡ ਘੁਟੀਂਡ ਵਿਖੇ ਪੇਂਡੂ ਡਿਫੈਂਸ ਕਮੇਟੀ ਦੇ ਸਹਿਯੋਗ ਨਾਲ ਪਿੰਡ ਦੀ ਪੰਚਾਇਤ ਅਤੇ ਨੌਜਵਾਨਾਂ ਨਾਲ ਜਾਗਰੂਕਤਾ ਮੀਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਪੀ. ਧਰਮਵੀਰ ਸਿੰਘ ਨੇ ਦੱਸਿਆ ਕਿ ਮੀਟਿੰਗ ਦਾ ਮਕਸਦ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਇਸ ਸਮਾਜਿਕ ਬੁਰਾਈ ਦੇ ਖ਼ਾਤਮੇ ਲਈ ਲੋਕਾਂ ਦੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨਾ ਸੀ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਪਿੰਡ ਘੁਟੀਂਡ ਵਾਸੀਆਂ ਨੂੰ ਨਸ਼ਿਆਂ ਦੇ ਸਿਹਤ, ਪਰਿਵਾਰ ਅਤੇ ਸਮਾਜ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਖੇਡ ਵਿਭਾਗ ਵਲੋਂ ਨਸ਼ਾ ਪ੍ਰਭਾਵਿਤ ਹੌਟਸਪੌਟ ਪਿੰਡਾਂ ਵਿਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਖੇਡ ਕਿੱਟਾਂ ਵੀ ਵੰਡੀਆਂ ਜਾ ਰਹੀਆਂ ਹਨ। ਇਸ ਲੜੀ ਤਹਿਤ ਨੌਜਵਾਨਾਂ ਨੂੰ ਪਿੰਡ ਘੁਟੀਡ ਅਤੇ ਲੁਹਾਰ ਮਾਜਰਾ ਵਿਖੇ ਵਾਲੀਬਾਲ, ਫੁੱਟਬਾਲ ਅਤੇ ਕੋਸਕੋ ਕ੍ਰਿਕਟ ਦੀਆਂ ਖੇਡ ਕਿੱਟਾਂ ਦਿੱਤੀਆਂ ਗਈਆਂ, ਜਦਕਿ ਪਿੰਡ ਲਾਡਪੁਰ ਵਿਖੇ ਵਾਲੀਬਾਲ ਦੀ ਖੇਡ ਕਿੱਟ ਮੁਹੱਈਆ ਕਰਵਾਈ ਗਈ।