19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਮੰਡੀ ਗੋਬਿੰਦਗੜ੍ਹ ਦੀਆਂ ਦੋ ਵਾਤਾਵਰਨ ਪੱਖੀ ਪਹਿਲਕਦਮੀਆਂ ਨੂੰ ਮਿਲੀ ਕੌਮੀ ਮਾਨਤਾ ਆਧੁਨਿਕ ਤੇ ਵਾਤਾਵਰਨ ਪੱਖੀ ਤਕਨੀਕਾਂ ਅਪਣਾਉਣਾ ਸਮੇਂ ਦੀ ਮੁੱਖ ਲੋੜ- ਕਾਰਜਸਾਧਕ ਅਫ਼ਸਰ

ਮੰਡੀ ਗੋਬਿੰਦਗੜ੍ਹ, 18 ਅਕਤੂਬਰ (ਰਾਜੇਸ਼ ਸ਼ਰਮਾ)- ਉਦਯੋਗਿਕ ਸ਼ਹਿਰ ਵਿਚ ਹਵਾ ਪ੍ਰਦੂਸ਼ਣ ਨੂੰ ਘਟਾਉਣ ਤੇ ਵਾਤਾਵਰਨ ਦੀ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਨੂੰ ਉਸ ਸਮੇਂ ਕੌਮੀ ਪੱਧਰ ’ਤੇ ਮਾਨਤਾ ਮਿਲੀ, ਜਦੋਂ ਸ਼ਹਿਰ ਦੇ ਗੈੱਸ ਆਧਾਰਿਤ ਸ਼ਮਸ਼ਾਨਘਾਟ ਤੇ ਬਾਇਓਮੀਥੇਨ ਪਲਾਂਟ ਨੂੰ ਰਾਸ਼ਟਰੀ ਸਾਫ਼ ਹਵਾ ਪ੍ਰੋਗਰਾਮ ਤਹਿਤ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਜਾਰੀ ਸਾਲ 2026 ਦੇ ਬਿਹਤਰੀਨ ਅਮਲਾਂ ਸਬੰਧੀ ਦਿਸ਼ਾ-ਨਿਰਦੇਸ਼ਾਂ ਵਿਚ ਸ਼ਾਮਲ ਕੀਤਾ ਗਿਆ। ਇਸ ਸਬੰਧੀ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਚੇਤਨ ਸ਼ਰਮਾ ਤੇ ਮੁੱਖ ਸੈਨੇਟਰੀ ਸੁਪਰਵਾਈਜ਼ਰ ਸੰਦੀਪ ਸ਼ਰਮਾ ਨੇ ਕਿਹਾ ਕਿ ਇਹ ਸ਼ਹਿਰ ਲਈ ਮਾਣ ਵਾਲੀ ਪ੍ਰਾਪਤੀ ਹੈ।

Ad Position 21
No active advertisement
ਚੇਤਨ ਸ਼ਰਮਾ ਕਾਰਜ ਸਾਧਕ ਅਫਸਰ, ਸੰਦੀਪ ਸ਼ਰਮਾ ਮੁੱਖ ਸੈਨੇਟਰੀ ਸੁਪਰਵਾਈਜ਼ਰ 19-10-2026
ਮੰਡੀ ਗੋਬਿੰਦਗੜ੍ਹ, 18 ਅਕਤੂਬਰ (ਰਾਜੇਸ਼ ਸ਼ਰਮਾ)- ਉਦਯੋਗਿਕ ਸ਼ਹਿਰ ਵਿਚ ਹਵਾ ਪ੍ਰਦੂਸ਼ਣ ਨੂੰ ਘਟਾਉਣ ਤੇ ਵਾਤਾਵਰਨ ਦੀ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਨੂੰ ਉਸ ਸਮੇਂ ਕੌਮੀ ਪੱਧਰ ’ਤੇ ਮਾਨਤਾ ਮਿਲੀ, ਜਦੋਂ ਸ਼ਹਿਰ ਦੇ ਗੈੱਸ ਆਧਾਰਿਤ ਸ਼ਮਸ਼ਾਨਘਾਟ ਤੇ ਬਾਇਓਮੀਥੇਨ ਪਲਾਂਟ ਨੂੰ ਰਾਸ਼ਟਰੀ ਸਾਫ਼ ਹਵਾ ਪ੍ਰੋਗਰਾਮ ਤਹਿਤ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਜਾਰੀ ਸਾਲ 2026 ਦੇ ਬਿਹਤਰੀਨ ਅਮਲਾਂ ਸਬੰਧੀ ਦਿਸ਼ਾ-ਨਿਰਦੇਸ਼ਾਂ ਵਿਚ ਸ਼ਾਮਲ ਕੀਤਾ ਗਿਆ। ਇਸ ਸਬੰਧੀ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਚੇਤਨ ਸ਼ਰਮਾ ਤੇ ਮੁੱਖ ਸੈਨੇਟਰੀ ਸੁਪਰਵਾਈਜ਼ਰ ਸੰਦੀਪ ਸ਼ਰਮਾ ਨੇ ਕਿਹਾ ਕਿ ਇਹ ਸ਼ਹਿਰ ਲਈ ਮਾਣ ਵਾਲੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਮੰਡੀ ਗੋਬਿੰਦਗੜ੍ਹ ਇਕ ਉਦਯੋਗਿਕ ਸ਼ਹਿਰ ਹੋਣ ਕਾਰਨ ਹਵਾ ਪ੍ਰਦੂਸ਼ਣ ਦੀ ਸਮੱਸਿਆ ਦਾ ਸਾਹਮਣਾ ਕਰਦਾ ਆ ਰਿਹਾ ਹੈ। ਅਜਿਹੇ ਵਿਚ ਪ੍ਰਦੂਸ਼ਣ ਨੂੰ ਘਟਾਉਣ ਤੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਆਧੁਨਿਕ ਤੇ ਵਾਤਾਵਰਨ ਪੱਖੀ ਤਕਨੀਕਾਂ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਦੱਸਿਆ ਕਿ ਗੈੱਸ ਆਧਾਰਿਤ ਸ਼ਮਸ਼ਾਨਘਾਟ ਰਵਾਇਤੀ ਸਸਕਾਰ ਪ੍ਰਣਾਲੀ ਦੇ ਬਦਲ ਵਜੋਂ ਅਹਿਮ ਭੂਮਿਕਾ ਨਿਭਾਉਂਦੇ ਹਨ। ਇਨ੍ਹਾਂ ਦੀ ਵਰਤੋਂ ਨਾਲ ਸਸਕਾਰ ਲਈ ਲੱਕੜ ਦੀ ਖਪਤ ਤੇ ਧੂੰਏਂ ਦੇ ਨਿਕਾਸ ਨੂੰ ਘਟਾਉਣ ਵਿਚ ਮਦਦ ਮਿਲ ਸਕਦੀ ਹੈ। ਇਸੇ ਤਰ੍ਹਾਂ ਬਾਇਓਮੀਥੇਨ ਪਲਾਂਟ ਜੈਵਿਕ ਰਹਿੰਦ-ਖੂੰਹਦ ਦੀ ਸੁਚੱਜੀ ਸੰਭਾਲ ਕਰਨ ਦੇ ਨਾਲ-ਨਾਲ ਉਸ ਤੋਂ ਉਪਯੋਗੀ ਊਰਜਾ ਪੈਦਾ ਕਰਨ ਵਿਚ ਵੀ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਪ੍ਰਾਜੈਕਟਾਂ ਨੂੰ ਕੌਮੀ ਪੱਧਰ ’ਤੇ ਮਿਲੀ ਮਾਨਤਾ ਨਾਲ ਸ਼ਹਿਰ ਵਿਚ ਵਾਤਾਵਰਨ ਦੀ ਸੰਭਾਲ ਅਤੇ ਪ੍ਰਦੂਸ਼ਣ ਦੀ ਰੋਕਥਾਮ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਨਿਯਮਤ ਸਫ਼ਾਈ, ਰਹਿੰਦ-ਖੂੰਹਦ ਦਾ ਸਹੀ ਨਿਪਟਾਰਾ, ਕੂੜਾ ਖੁੱਲ੍ਹੇ ਵਿਚ ਸਾੜਨ ’ਤੇ ਰੋਕ ਤੇ ਲੋਕਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣਾ ਵੀ ਬੇਹੱਦ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਕਾਂਗਰਸ ਆਗੂਆਂ ਦੀ ਮੀਟਿੰਗ ਹੋਈ
Ad Position 24