19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪਰਵਿੰਦਰ ਸਿੰਘ ਝੋਟਾ ਦੇ ਹੱਕ ’ਚ ਕਿਸਾਨ ਜਥੇਬੰਦੀ ਵਲੋਂ ਰੋਸ ਪ੍ਰਦਰਸ਼ਨ ਦਾ ਐਲਾਨ

ਸਮਾਣਾ, 18 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੇ ਹੱਕ ਵਿਚ ਪਟਿਆਲਾ ਜ਼ਿਲ੍ਹੇ ਦੇ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਅੱਗੇ ਲਾਹਣਤੀ ਪੱਤਰ ਚਿਪਕਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਢੈਂਠਲ ਨੇ ਕਿਹਾ ਕਿ ਜਥੇਬੰਦੀ ਵੱਲੋਂ ਇਹ ਉਪਰਾਲਾ ਨਸ਼ਿਆਂ ਦੇ ਮੁੱਦੇ ਅਤੇ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਨੂੰ ਲੈ ਕੇ ਲੋਕਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 19-10-2026
ਸਮਾਣਾ, 18 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੇ ਹੱਕ ਵਿਚ ਪਟਿਆਲਾ ਜ਼ਿਲ੍ਹੇ ਦੇ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਅੱਗੇ ਲਾਹਣਤੀ ਪੱਤਰ ਚਿਪਕਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਢੈਂਠਲ ਨੇ ਕਿਹਾ ਕਿ ਜਥੇਬੰਦੀ ਵੱਲੋਂ ਇਹ ਉਪਰਾਲਾ ਨਸ਼ਿਆਂ ਦੇ ਮੁੱਦੇ ਅਤੇ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਨੂੰ ਲੈ ਕੇ ਲੋਕਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਲੋਕ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਉਠਾਉਂਦੀ ਰਹੇਗੀ ਤੇ ਨਸ਼ਿਆਂ ਦੇ ਖਾਤਮੇ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਉਨ੍ਹਾਂ ਸਮੂਹ ਕਿਸਾਨਾਂ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਇਕਜੁੱਟ ਹੋਣ ਤੇ ਸ਼ਾਂਤਮਈ ਢੰਗ ਨਾਲ ਆਪਣੇ ਹੱਕਾਂ ਤੇ ਮੰਗਾਂ ਲਈ ਆਵਾਜ਼ ਉਠਾਉਣ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਅਧਿਆਪਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਲਿਖਿਆ ਪੱਤਰ ਅਗਲੀ ਖ਼ਬਰ ਪੁਲਿਸ ਵਲੋਂ ਸਮੈਕ ਸਮੇਤ ਦੋ ਕਾਬੂ, ਇਕ ਫ਼ਰਾਰ
Ad Position 24