18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪੰਜਾਬੀ ਯੂਨੀਵਰਸਿਟੀ ਅਧਿਆਪਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਲਿਖਿਆ ਪੱਤਰ

ਪਟਿਆਲਾ, 18 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਦੇ ਪ੍ਰਧਾਨ ਪ੍ਰੋ. ਨਿਸ਼ਾਨ ਸਿੰਘ ਦਿਓਲ ਅਤੇ ਸਕੱਤਰ ਡਾ.

Ad Position 21
No active advertisement
ਅਜੀਤ ਡੈਸਕ 19-10-2026
ਪਟਿਆਲਾ, 18 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਦੇ ਪ੍ਰਧਾਨ ਪ੍ਰੋ. ਨਿਸ਼ਾਨ ਸਿੰਘ ਦਿਓਲ ਅਤੇ ਸਕੱਤਰ ਡਾ. ਅਵਨੀਤ ਪਾਲ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਕ ਪੱਤਰ ਲਿਖ ਕੇ ਯੂਨੀਵਰਸਿਟੀ ਅਧਿਆਪਕਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਵੱਲ ਧਿਆਨ ਦਿਵਾਇਆ ਗਿਆ ਹੈ। ਪੂਟਾ ਨੇ ਮੁੱਖ ਮੰਤਰੀ ਨੂੰ ਪੰਜਾਬੀ ਯੂਨੀਵਰਸਿਟੀ ਅਤੇ ਸੂਬੇ ਦੀਆਂ ਹੋਰ ਸਰਕਾਰੀ ਯੂਨੀਵਰਸਿਟੀਆਂ ਦੇ ਅਧਿਆਪਕਾਂ ਨੂੰ 7ਵੇਂ ਕੇਂਦਰੀ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ 1 ਜਨਵਰੀ 2016 ਤੋਂ ਸੋਧੀ ਹੋਈ ਤਨਖਾਹ ਦੇ ਬਣਦੇ ਬਕਾਏ ਤੁਰੰਤ ਜਾਰੀ ਕਰਨ ਦੀ ਅਪੀਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰੋ. ਨਿਸ਼ਾਨ ਸਿੰਘ ਦਿਓਲ ਤੇ ਡਾ. ਅਵਨੀਤ ਪਾਲ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਉੱਚ ਸਿੱਖਿਆ ਨਾਲ ਸੰਬੰਧਿਤ ਅਧਿਆਪਕਾਂ ਲਈ ਮਿਤੀ 01.01.2016 ਤੋਂ ਸੋਧੀ ਤਨਖਾਹ ਸਕੀਮ ਲਾਗੂ ਕੀਤੀ ਗਈ ਸੀ। ਇਸ ਦੇ ਬਾਵਜੂਦ ਬਕਾਏ ਦੀ ਅਦਾਇਗੀ ਵਿਚ ਹੋ ਰਹੀ ਦੇਰੀ ਕਾਰਨ ਅਧਿਆਪਕ ਵਰਗ ਵਿਚ ਭਾਰੀ ਨਿਰਾਸ਼ਾ ਹੈ ਤੇ ਉਨ੍ਹਾਂ ਨੂੰ ਵਿੱਤੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਤਨਖਾਹ ਸੋਧ ਦਾ ਵਿੱਤੀ ਲਾਭ ਕੋਈ ਨਵੀਂ ਮੰਗ ਨਹੀਂ, ਬਲਕਿ ਅਧਿਆਪਕਾਂ ਦਾ ਲੰਮੇ ਸਮੇਂ ਤੋਂ ਬਣਦਾ ਹੱਕ ਹੈ। ਪੂਟਾ ਵਲੋਂ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਗੰਭੀਰ ਮਾਮਲੇ ਨੂੰ ਸੁਹਿਰਦਤਾ ਨਾਲ ਵਿਚਾਰਦਿਆਂ ਸੰਬੰਧਿਤ ਵਿਭਾਗਾਂ ਨੂੰ ਯੂਨੀਵਰਸਿਟੀ ਅਧਿਆਪਕਾਂ ਦੀ ਜਨਵਰੀ 2016 ਤੋਂ ਸੋਧੀ ਗਈ ਤਨਖ਼ਾਹ ਦੇ ਬਕਾਏ ਦੀ ਰਾਸ਼ੀ ਤੁਰੰਤ ਜਾਰੀ ਕਰਨ ਦੇ ਲੋੜੀਂਦੇ ਆਦੇਸ਼ ਦੇਣ। ਸੰਘ ਨੇ ਉਮੀਦ ਪ੍ਰਗਟ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਜਾਇਜ਼ ਮੰਗ ਨੂੰ ਜਲਦ ਤੋਂ ਜਲਦ ਪੂਰਾ ਕਰਕੇ ਅਧਿਆਪਕ ਵਰਗ ਨੂੰ ਇਨਸਾਫ਼ ਦਿਵਾਉਣਗੇ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ’ਚ ਦੁਸਹਿਰੇ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਹੱਕ ’ਚ ਕਿਸਾਨ ਜਥੇਬੰਦੀ ਵਲੋਂ ਰੋਸ ਪ੍ਰਦਰਸ਼ਨ ਦਾ ਐਲਾਨ
Ad Position 24