ਪੰਜਾਬੀ ’ਵਰਸਿਟੀ ਵਿਖੇ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਰਾਜ ਪੱਧਰੀ ਖੇਡ ਮੁਕਾਬਲੇ ਕਰਵਾਏ
ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਹਿਮ ਭੂਮਿਕਾ ਨਿਭਾਉਂਦੀਆਂ ਹਨ-ਵਿਧਾਇਕ ਗੁਰਲਾਲ ਸਿੰਘ ਘਨੌਰ
ਪਟਿਆਲਾ, 18 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਸੀਜ਼ਨ-4 ਤਹਿਤ ਸਲਾਟ-2 ਦੇ ਰਾਜ ਪੱਧਰੀ ਖੇਡ ਮੁਕਾਬਲੇ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਡਾਰੀਆਂ ਨੇ ਪੂਰੇ ਜੋਸ਼, ਉਤਸ਼ਾਹ ਤੇ ਖੇਡ ਭਾਵਨਾ ਨਾਲ ਭਾਗ ਲਿਆ।
ਖ
ਖਿਡਾਰੀਆਂ ਨਾਲ ਯਾਦਗਾਰੀ ਫੋਟੋ ਕਰਾਉਂਦੇ ਹੋਏ ਵਿਧਾਇਕ ਗੁਰਲਾਲ ਘਨੌਰ ਨਾਲ ਹੋਰ। (ਹੇਠਾਂ) ਪੰਜਾਬੀ ਯੂਨੀਵਰਸਿਟੀ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਵਿਧਾਇਕ ਗੁਰਲਾਲ ਘਨੌਰ ਦਾ ਸਵਾਗਤ ਕਰਦੇ ਹੋਏ ਪ੍ਰਬੰਧਕ। ਅਜੀਤ ਤਸਵੀਰਾਂ
19-10-2026
ਪਟਿਆਲਾ, 18 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਸੀਜ਼ਨ-4 ਤਹਿਤ ਸਲਾਟ-2 ਦੇ ਰਾਜ ਪੱਧਰੀ ਖੇਡ ਮੁਕਾਬਲੇ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਡਾਰੀਆਂ ਨੇ ਪੂਰੇ ਜੋਸ਼, ਉਤਸ਼ਾਹ ਤੇ ਖੇਡ ਭਾਵਨਾ ਨਾਲ ਭਾਗ ਲਿਆ। ਇਸ ਮੌਕੇ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾਲ ਜਿੱਥੇ ਨੌਜਵਾਨਾਂ ਵਿਚ ਅਨੁਸ਼ਾਸਨ, ਮਿਹਨਤ, ਸਹਿਣਸ਼ੀਲਤਾ ਤੇ ਟੀਮ ਭਾਵਨਾ ਵਰਗੇ ਗੁਣ ਪੈਦਾ ਹੁੰਦੇ ਹਨ, ਉੱਥੇ ਹੀ ਉਹ ਸਰੀਰਕ ਅਤੇ ਮਾਨਸਿਕ ਤੌਰ ’ਤੇ ਵੀ ਮਜ਼ਬੂਤ ਬਣਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਮੈਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਖਿਡਾਰੀਆਂ ਨੂੰ ਕਿਹਾ ਕਿ ਉਹ ਪੂਰੀ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਖੇਡਾਂ ਵਿਚ ਹਿੱਸਾ ਲੈਣ ਤੇ ਆਪਣੇ ਮਾਪਿਆਂ, ਕੋਚਾਂ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਨਾਲ ਜੁੜਨ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੱਦਾ ਵੀ ਦਿੱਤਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਰਾਜ ਪੱਧਰੀ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਕਬੱਡੀ ਸਰਕਲ ਸਟਾਈਲ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿਚ ਤਰਨਤਾਰਨ ਦੀ ਟੀਮ ਨੇ ਮੋਹਾਲੀ ਨੂੰ 34-9 ਦੇ ਵੱਡੇ ਫ਼ਰਕ ਨਾਲ ਹਰਾਇਆ। ਜਲੰਧਰ ਦੀ ਟੀਮ ਨੇ ਫ਼ਰੀਦਕੋਟ ਨੂੰ 32-30 ਨਾਲ ਮਾਤ ਦਿੱਤੀ, ਜਦਕਿ ਸੰਗਰੂਰ ਦੀ ਟੀਮ ਨੇ ਪਠਾਨਕੋਟ ਨੂੰ 40-15 ਦੇ ਸਕੋਰ ਨਾਲ ਹਰਾਇਆ।