18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸਵ. ਦੀਪਇੰਦਰ ਕੌਰ ਟਿਵਾਣਾ ਨੂੰ ਸ਼ਰਧਾਂਜਲੀਆਂ ਭੇਟ

ਫ਼ਤਹਿਗੜ੍ਹ ਸਾਹਿਬ, 18 ਅਕਤੂਬਰ (ਬਲਜਿੰਦਰ ਸਿੰਘ)- ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ ਤੇ ਚਰਨਵੀਰ ਸਿੰਘ ਟਿਵਾਣਾ ਦੀ ਮਾਤਾ ਦੀਪਇੰਦਰ ਕੌਰ ਟਿਵਾਣਾ, ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਰੋੜੀ ਸਾਹਿਬ ਪਿੰਡ ਚਨਾਰਥਲ ਕਲਾਂ ਵਿਖੇ ਹੋਇਆ, ਜਿਸ ਦੌਰਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਕਾਸ਼ਦੀਪ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਵੈਰਾਗਮਈ ਸ਼ਬਦ ਕੀਰਤਨ ਸਰਵਣ ਕਰਵਾਇਆ ਗਿਆ। ਉਪਰੰਤ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਰਣਬੀਰ ਸਿੰਘ ਖੱਟੜਾ (ਰਿਟਾ.)

Ad Position 21
No active advertisement
ਸਵ. ਦੀਪਇੰਦਰ ਕੌਰ ਟਿਵਾਣਾ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਾਕਾ ਰਣਦੀਪ ਸਿੰਘ ਨਾਭਾ, ਕੁਲਜੀਤ ਸਿੰਘ ਨਾਗਰਾ, ਰਣਬੀਰ ਸਿੰਘ ਖੱਟੜਾ ਤੇ ਗੁਰਮੁਖ ਸਿੰਘ ਪੰਡਰਾਲੀ ਅਤੇ ਸ਼ਰਧਾਂਜਲੀ ਸਮਾਗਮ ਵਿਚ ਸ਼ਾਮਿਲ ਸੰਗਤਾਂ। ਤਸਵੀਰਾਂ :ਕਰਨ 19-10-2026
ਫ਼ਤਹਿਗੜ੍ਹ ਸਾਹਿਬ, 18 ਅਕਤੂਬਰ (ਬਲਜਿੰਦਰ ਸਿੰਘ)- ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ ਤੇ ਚਰਨਵੀਰ ਸਿੰਘ ਟਿਵਾਣਾ ਦੀ ਮਾਤਾ ਦੀਪਇੰਦਰ ਕੌਰ ਟਿਵਾਣਾ, ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਰੋੜੀ ਸਾਹਿਬ ਪਿੰਡ ਚਨਾਰਥਲ ਕਲਾਂ ਵਿਖੇ ਹੋਇਆ, ਜਿਸ ਦੌਰਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਕਾਸ਼ਦੀਪ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਵੈਰਾਗਮਈ ਸ਼ਬਦ ਕੀਰਤਨ ਸਰਵਣ ਕਰਵਾਇਆ ਗਿਆ। ਉਪਰੰਤ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਰਣਬੀਰ ਸਿੰਘ ਖੱਟੜਾ (ਰਿਟਾ.) ਆਈ. ਜੀ. ਪੰਜਾਬ ਪੁਲਿਸ ਅਤੇ ਗੁਰਮੁੱਖ ਸਿੰਘ ਪੰਡਰਾਲੀ ਨੇ ਮਾਤਾ ਦੀਪਇੰਦਰ ਕੌਰ ਨੂੰ ਸ਼ਰਧਾ ਦੇ ਫੁੱਲ੍ਹ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦੁਆਰਾ ਆਪਣੇ ਬੱਚਿਆਂ ਨੂੰ ਦਿੱਤੇ ਗਏ ਚੰਗੇ ਸੰਸਕਾਰਾਂ ਦੀ ਬਦੌਲਤ ਉਹ ਸਮਾਜ ਵਿਚ ਨਾਮਣਾ ਖੱਟ ਰਹੇ ਹਨ। ਬੁਲਾਰਿਆਂ ਨੇ ਕਿਹਾ ਕਿ ਟਿਵਾਣਾ ਪਰਿਵਾਰ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਖੇਤਰ ਵਿਚ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਰਿਹਾ ਹੈ, ਜਿਸ ਕਰਕੇ ਟਿਵਾਣਾ ਪਰਿਵਾਰ ਇਲਾਕੇ ਵਿਚ ਚੰਗਾ ਅਸਰ ਰਸੂਖ਼ ਰੱਖਦਾ ਹੈ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਸਵ. ਮਾਤਾ ਦੀਪਇੰਦਰ ਕੌਰ ਟਿਵਾਣਾ ਦਾ ਸਪੁੱਤਰ ਪਰਮਵੀਰ ਸਿੰਘ ਟਿਵਾਣਾ ਕਾਂਗਰਸ ਪਾਰਟੀ ਦਾ ਇਕ ਵਫ਼ਾਦਾਰ ਸਿਪਾਹੀ ਹੈ, ਜੋ ਬਿਨਾ ਕਿਸੇ ਸੁਆਰਥ ਤੋਂ ਪਾਰਟੀ ਦੇ ਇਕ ਜੁਝਾਰੂ ਵਰਕਰ ਵਜੋਂ ਪੂਰੀ ਵਫ਼ਾਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਮਾਪਿਆਂ ਦੀ ਸੇਵਾ ਸੰਭਾਲ ਕਰਨੀ ਚਾਹੀਦੀ ਹੈ। ਇਸ ਸ਼ਰਧਾਂਜਲੀ ਸਮਾਗਮ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਬੀਬਾ ਮਨਦੀਪ ਕੌਰ ਨਾਗਰਾ, ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲ੍ਹਾ ਡਾਇਰੈਕਟਰ ਮਾਰਕਫੈੱਡ ਪੰਜਾਬ, ਹਰਿੰਦਰ ਸਿੰਘ ਭਾਂਬਰੀ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਜਥੇਦਾਰ ਹਰਭਜਨ ਸਿੰਘ ਚਨਾਰਥਲ ਸਾਬਕਾ ਚੇਅਰਮੈਨ, ਹਰਦੀਪ ਸਿੰਘ ਹੈਪੀ ਵਜੀਰਾਵਾਦ, ਅਮਰਿੰਦਰ ਸਿੰਘ ਲਿਬੜਾ ਆਗੂ ਅਕਾਲੀ ਦਲ ਵਾਰਿਸ ਪੰਜਾਬ ਦੇ, ਬਿਕਰਮਜੀਤ ਸਿੰਘ ਨਾਗਰਾ, ਸਤਵੀਰ ਸਿੰਘ ਖੱਟੜਾ, ਦਵਿੰਦਰ ਸਿੰਘ ਜੱਲ੍ਹਾ ਸਾਬਕਾ ਸਰਪੰਚ, ਅਵਤਾਰ ਸਿੰਘ ਠੇਕੇਦਾਰ, ਹਰੀ ਸਿੰਘ ਟੌਹੜਾ ਪ੍ਰਧਾਨ ਸਟੇਟ ਕਰਮਚਾਰੀ ਦਲ, ਜਗਜੀਤ ਸਿੰਘ ਕੋਕੀ, ਨੰਬਰਦਾਰ ਜਗਦੀਪ ਸਿੰਘ ਸਾਬਕਾ ਸਰਪੰਚ, ਅੱਛਰ ਸਿੰਘ ਭਮਾਰਸੀ, ਭੁਪਿੰਦਰ ਸਿੰਘ ਬਧੌਛੀ, ਰਾਜਵੀਰ ਸਿੰਘ ਰਾਜੂ, ਧਰਮਿੰਦਰ ਸਿੰਘ ਸਾਬਕਾ ਸਰਪੰਚ, ਪ੍ਰਗਟ ਸਿੰਘ ਬੱਬੂ, ਸ਼ਾਹਬਾਦ ਸਿੰਘ ਨਾਗਰਾ, ਐਡਵੋਕੇਟ ਗਗਨਦੀਪ ਸਿੰਘ ਵਿਰਕ ਸਾਬਕਾ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ, ਐਡ. ਇੰਦਰਜੀਤ ਸਿੰਘ ਚੀਮਾ ਸਾਬਕਾ ਮੀਤ ਪ੍ਰਧਾਨ, ਪ੍ਰੇਮ ਜਿੰਦਲ, ਗੁਰੀ ਨਾਲੀਨਾ, ਜਗਵੀਰ ਸਿੰਘ ਸਲਾਣਾ ਬਲਾਕ ਪ੍ਰਧਾਨ ਅਮਲੋਹ, ਬਲਜਿੰਦਰ ਸਿੰਘ ਅਤਾਪੁਰ, ਮਾਸਟਰ ਰਵਿੰਦਰਜੀਤ ਸਿੰਘ, ਗੁਰਬਰਿੰਦਰ ਸਿੰਘ ਬਲਾਕ ਪ੍ਰਧਾਨ, ਬਹਾਦਰ ਸਿੰਘ ਸਾਨੀਪੁਰ, ਵਰਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਕੁਲਵੰਤ ਸਿੰਘ ਨੰਦਪੁਰ, ਐਡਵੋਕੇਟ ਗੁਰਜੀਤ ਸਿੰਘ ਮਾਰਵਾ, ਨਾਜ਼ਰ ਸਿੰਘ ਰੱਤੋਂ, ਸਰਬਜੀਤ ਸਿੰਘ ਜੀਤੀ ਬਲਾਕ ਪ੍ਰਧਾਨ ਖਮਾਣੋਂ, ਹਰਪਿੰਦਰ ਸਿੰਘ, ਸਤਨਾਮ ਸਿੰਘ, ਕਮਲ ਮਾਧੋਪੁਰ, ਪ੍ਰਭਜੋਤ ਤੂਰਾਂ, ਰਾਜੂ ਮਾਧੋਪੁਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਸਨ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਸਰਹਿੰਦ ਦੇ ਪ੍ਰਧਾਨ ਗੁਰਮੁਖ ਸਿੰਘ ਪੰਡਰਾਲੀ ਨੇ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਨਵਰਾਤਿਆਂ ਦੇ ਪਵਿੱਤਰ ਤਿਉਹਾਰ ’ਤੇ ਰਾਜਪੁਰਾ ’ਚ ਗਰਬਾ, ਡਾਂਡੀਆ ਨਾਚ ਦੀ ਧੂਮ
Ad Position 24