20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਐਕਸ਼ਨ ਕਮੇਟੀ ਵਲੋਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੇ ਘਰ ਦਾ ਘਿਰਾਓ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਸਰਕਾਰ ਪ੍ਰਸ਼ਾਸਨ ਅਤੇ ਸਮਾਜ ਨੂੰ ਮਿਲ ਕੇ ਕੰਮ ਕਰਨਾ ਪਵੇਗਾ-ਲਖਬੀਰ ਸਿੰਘ ਥਾਬਲ

ਬਸੀ ਪਠਾਣਾਂ, 19 ਅਕਤੂਬਰ (ਰਾਜਿੰਦਰ ਸ਼ਰਮਾ)- ਬੀਤੇ ਦਿਨੀਂ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਬਣੀ ਐਕਸ਼ਨ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਸੂਬੇ ਦੇ ਸਮੂਹ ਮੰਤਰੀਆਂ ਵਿਧਾਇਕਾਂ ਨੂੰ ਲਾਹਨਤੀ ਪੱਤਰ ਦੇਣ ਦੇ ਐਲਾਨ ਤਹਿਤ ਬਸੀ ਪਠਾਣਾਂ ਵਿਖੇ ਵੱਖ-ਵੱਖ ਪਾਰਟੀਆਂ, ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੂੰ ਲਾਹਨਤੀ ਪੱਤਰ ਦਿੱਤਾ ਗਿਆ। ਪ੍ਰਦਰਸ਼ਨ ਦੌਰਾਨ ਵਾਰਿਸ ਪੰਜਾਬ ਦੇ ਸੀਨੀਅਰ ਤੇ ਪੰਥਕ ਆਗੂ ਲਖਬੀਰ ਸਿੰਘ ਥਾਬਲ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਕਿਸੇ ਇਕ ਪਰਿਵਾਰ ਜਾਂ ਵਿਅਕਤੀ ਤੱਕ ਸੀਮਤ ਨਹੀਂ, ਸਗੋਂ ਇਹ ਪੰਜਾਬ ਦੀ ਨੌਜਵਾਨ ਪੀੜ੍ਹੀ ਅਤੇ ਸਮਾਜ ਦੇ ਭਵਿੱਖ ਨਾਲ ਜੁੜਿਆ ਗੰਭੀਰ ਮਾਮਲਾ ਹੈ, ਨਸ਼ਿਆਂ ਕਾਰਨ ਕਈ ਪਰਿਵਾਰ ਉੱਜੜ ਰਹੇ ਹਨ ਤਾਂ ਅਜਿਹੇ ਹਾਲਾਤ ਵਿਚ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਨਸ਼ਾ ਤਸਕਰੀ ਨੂੰ ਰੋਕਣ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।

Ad Position 21
No active advertisement
ਅਜੀਤ ਡੈਸਕ 20-10-2026
ਬਸੀ ਪਠਾਣਾਂ, 19 ਅਕਤੂਬਰ (ਰਾਜਿੰਦਰ ਸ਼ਰਮਾ)- ਬੀਤੇ ਦਿਨੀਂ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਬਣੀ ਐਕਸ਼ਨ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਸੂਬੇ ਦੇ ਸਮੂਹ ਮੰਤਰੀਆਂ ਵਿਧਾਇਕਾਂ ਨੂੰ ਲਾਹਨਤੀ ਪੱਤਰ ਦੇਣ ਦੇ ਐਲਾਨ ਤਹਿਤ ਬਸੀ ਪਠਾਣਾਂ ਵਿਖੇ ਵੱਖ-ਵੱਖ ਪਾਰਟੀਆਂ, ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੂੰ ਲਾਹਨਤੀ ਪੱਤਰ ਦਿੱਤਾ ਗਿਆ। ਪ੍ਰਦਰਸ਼ਨ ਦੌਰਾਨ ਵਾਰਿਸ ਪੰਜਾਬ ਦੇ ਸੀਨੀਅਰ ਤੇ ਪੰਥਕ ਆਗੂ ਲਖਬੀਰ ਸਿੰਘ ਥਾਬਲ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਕਿਸੇ ਇਕ ਪਰਿਵਾਰ ਜਾਂ ਵਿਅਕਤੀ ਤੱਕ ਸੀਮਤ ਨਹੀਂ, ਸਗੋਂ ਇਹ ਪੰਜਾਬ ਦੀ ਨੌਜਵਾਨ ਪੀੜ੍ਹੀ ਅਤੇ ਸਮਾਜ ਦੇ ਭਵਿੱਖ ਨਾਲ ਜੁੜਿਆ ਗੰਭੀਰ ਮਾਮਲਾ ਹੈ, ਨਸ਼ਿਆਂ ਕਾਰਨ ਕਈ ਪਰਿਵਾਰ ਉੱਜੜ ਰਹੇ ਹਨ ਤਾਂ ਅਜਿਹੇ ਹਾਲਾਤ ਵਿਚ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਨਸ਼ਾ ਤਸਕਰੀ ਨੂੰ ਰੋਕਣ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਧਰਨੇ ਦੌਰਾਨ ਪਵਿੱਤਰ ਸਿੰਘ ਖਾਲਸਾ, ਗੁਰਸ਼ਰਨ ਸਿੰਘ ਸਰਪੰਚ ਮੰਡਲਾਂ, ਜਗਤਾਰ ਸਿੰਘ ਖ਼ਮਾਣੋਂ ਤੇ ਅਮਰੀਕ ਸਿੰਘ ਰੋਮੀ ਨੇ ਕਿਹਾ ਕਿ ਮਾਨਸਾ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਨੇ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਅਤੇ ਲੋਕਾਂ ਦੀ ਸੁਰੱਖਿਆ ਸਬੰਧੀ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਪ੍ਰਦਰਸ਼ਨ ਦੌਰਾਨ ਜਥੇਬੰਦੀਆਂ ਨੇ ਮੰਗ ਕੀਤੀ ਕਿ ਪੰਜਾਬ ਵਿਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾਵੇ, ਨਸ਼ਾ ਤਸਕਰਾਂ ’ਤੇ ਸਖ਼ਤ ਕਾਰਵਾਈ ਹੋਵੇ, ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਂਦਾ ਜਾਵੇ। ਧਰਨਾ ਪ੍ਰਦਰਸ਼ਨ ਦੌਰਾਨ ਡੀ.ਐਸ.ਪੀ. ਰਾਜ ਕੁਮਾਰ ਸ਼ਰਮਾ, ਐਸ.ਐਚ.ਓ. ਬਲਬੀਰ ਸਿੰਘ, ਐਸ.ਐਚ.ਓ. ਮਨਪ੍ਰੀਤ ਸਿੰਘ ਦਿਓਲ ਅਤੇ ਸਿਟੀ ਚੌਕੀ ਇੰਚਾਰਜ ਕਮਲਜੀਤ ਸਿੰਘ ਸਮੇਤ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਤੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਾਲ ਸਿੰਘ ਬਦੇਸ਼ਾਂ, ਇਕਬਾਲ ਸਿੰਘ ਗੋਪਾਲੋਂ, ਗੁਰਜੀਤ ਸਿੰਘ ਵਜੀਦਪੁਰ ਜ਼ਿਲ੍ਹਾ ਜਨਰਲ ਸਕੱਤਰ, ਗੁਰਜੋਤ ਸਿੰਘ ਰੈਲੀ, ਕੁਲਦੀਪ ਸਿੰਘ ਸਾਬਕਾ ਸਰਪੰਚ ਥਾਬਲਾਂ, ਮਨਪ੍ਰੀਤ ਸਿੰਘ ਮਨੀ ਆਲਮਪੁਰ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ ਨੌਗਾਵਾਂ, ਜਗਤਾਰ ਸਿੰਘ ਥਾਪੜਾ, ਸੁਰਜੀਤ ਸਿੰਘ ਦੇਦੜਾਂ, ਪ੍ਰੇਮਪਾਲ ਸਿੰਘ ਬਸੀ ਪਠਾਣਾਂ, ਜਸਪਾਲ ਸਿੰਘ ਕਲੌਂਦੀ, ਸੁਖਵਿੰਦਰ ਸਿੰਘ ਕਲੌਂਦੀ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ ’ਚ 1 ਲੱਖ 53 ਹਜ਼ਾਰ 866 ਮੀਟ੍ਰਿਕ ਟਨ ਝੋਨੇ ਦੀ ਕੀਤੀ ਗਈ ਖ਼ਰੀਦ- ਡੀ. ਸੀ. ਡੀ.ਸੀ.ਨੇ ਜ਼ਿਲ੍ਹੇ ਦ... ਅਗਲੀ ਖ਼ਬਰ ਵਿਧਾਇਕ ਰਾਏ ਦੇ ਦਫ਼ਤਰ ਦੇ ਬਾਹਰੋਂ ਬੈਨਰ ਪਾੜਨ ਤੇ ਸੀ. ਸੀ. ਟੀ. ਵੀ. ਤੋੜਨ ਦੇ ਮਾਮਲੇ ’ਚ ਪੁਲਿਸ ਦੀ ਸਖ਼ਤ ਚੇਤਾਵਨੀ
Ad Position 24