20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਜ਼ਿਲ੍ਹੇ ਦੀਆਂ ਮੰਡੀਆਂ ’ਚ 1 ਲੱਖ 53 ਹਜ਼ਾਰ 866 ਮੀਟ੍ਰਿਕ ਟਨ ਝੋਨੇ ਦੀ ਕੀਤੀ ਗਈ ਖ਼ਰੀਦ- ਡੀ. ਸੀ. ਡੀ.ਸੀ.ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਬਲਜਿੰਦਰ ਸਿੰਘ)- ਝੋਨੇ ਦੀ ਖ਼ਰੀਦ ਲਈ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 1 ਲੱਖ 59 ਹਜ਼ਾਰ 648 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ 1 ਲੱਖ 53 ਹਜ਼ਾਰ 866 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਖ਼ਰੀਦੇ ਗਏ ਝੋਨੇ ਦੀ 24 ਘੰਟੇ ਅੰਦਰ ਅਦਾਇਗੀ ਕਰਨ ਲਈ ਪੰਜਾਬ ਸਰਕਾਰ ਵਲੋਂ ਕੀਤੇ ਆਦੇਸ਼ਾਂ ਅਨੁਸਾਰ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ਵਿਚ 344.

Ad Position 21
No active advertisement
ਅਜੀਤ ਡੈਸਕ 20-10-2026
ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਬਲਜਿੰਦਰ ਸਿੰਘ)- ਝੋਨੇ ਦੀ ਖ਼ਰੀਦ ਲਈ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 1 ਲੱਖ 59 ਹਜ਼ਾਰ 648 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ 1 ਲੱਖ 53 ਹਜ਼ਾਰ 866 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਖ਼ਰੀਦੇ ਗਏ ਝੋਨੇ ਦੀ 24 ਘੰਟੇ ਅੰਦਰ ਅਦਾਇਗੀ ਕਰਨ ਲਈ ਪੰਜਾਬ ਸਰਕਾਰ ਵਲੋਂ ਕੀਤੇ ਆਦੇਸ਼ਾਂ ਅਨੁਸਾਰ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ਵਿਚ 344.62 ਕਰੋੜ ਰੁਪਏ ਜਮ੍ਹਾ ਕਰਵਾਏ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਖ਼ਰੀਦੇ ਗਏ ਝੋਨੇ ਵਿਚੋਂ ਪਨਗ੍ਰੇਨ ਵਲੋਂ 71828 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 29330 ਮੀਟ੍ਰਿਕ ਟਨ, ਪਨਸਪ ਵਲੋਂ 33254 ਮੀਟ੍ਰਿਕ ਟਨ, ਵੇਅਰ ਹਾਊਸ ਵਲੋਂ 16036 ਮੀਟ੍ਰਿਕ ਟਨ, ਐਫ.ਸੀ.ਆਈ ਵਲੋਂ 3004 ਮੀਟ੍ਰਿਕ ਟਨ ਅਤੇ ਵਪਾਰੀਆਂ ਵਲੋਂ 413 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਡੀ.ਸੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਤਾਂ ਜੋ ਵਾਤਾਵਰਨ ਪ੍ਰਦੂਸ਼ਣ ਦਾ ਖ਼ਾਤਮਾ ਕੀਤਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਮਜ਼ਦੂਰਾਂ ’ਤੇ ਕਾਰ ਚੜ੍ਹਾਉਣ ਦੀ ਹਰਵੇਲ ਸਿੰਘ ਮਾਧੋਪੁਰ ਵਲੋਂ ਨਿਖੇਧੀ ਪੀੜਤ ਪਰਿਵਾਰਾਂ ਨੂੰ ਘੱਟੋ-ਘੱਟ 10 ਲੱਖ... ਅਗਲੀ ਖ਼ਬਰ ਐਕਸ਼ਨ ਕਮੇਟੀ ਵਲੋਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੇ ਘਰ ਦਾ ਘਿਰਾਓ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਸਰਕਾਰ ਪ...
Ad Position 24