19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਵੱਖ-ਵੱਖ ਜਥੇਬੰਦੀਆਂ ਨੇ ਹਲਕਾ ਵਿਧਾਇਕ ਰਾਏ ਦੇ ਦਫ਼ਤਰ ਮੂਹਰੇ ਦਿੱਤਾ ਰੋਸ ਧਰਨਾ

ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਬਲਜਿੰਦਰ ਸਿੰਘ)- ਮਾਨਸਾ ਵਿਚ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਇਨਸਾਫ਼ ਕਮੇਟੀ ਵਲੋਂ ਉਲੀਕੇ ਸੰਘਰਸ਼ ਪ੍ਰੋਗਰਾਮ ਤਹਿਤ ਫ਼ਤਹਿਗੜ੍ਹ ਸਾਹਿਬ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਦੀ ਅਗਵਾਈ ਹੇਠ ਪੰਥਕ ਤੇ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਦੁਆਰਾ ਸਰਹਿੰਦ ਬਸੀ ਰੋਡ ਸਥਿਤ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੇ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ, ਉਪਰੰਤ ਵਿਧਾਇਕ ਦੇ ਦਫ਼ਤਰ ਦੇ ਬਾਹਰ ਕੰਧ ’ਤੇ ‘ਲਾਹਨਤੀ ਪੱਤਰ’ ਚਿਪਕਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦਾਅਵਾ ਕੀਤਾ ਇਹ ਧਰਨਾ ਪੂਰੀ ਤਰ੍ਹਾਂ ਸਫਲ ਰਿਹਾ ਹੈ ਅਤੇ ਇਸ ਧਰਨੇ ਦਾ ਮੁੱਖ ਮਕਸਦ ਪੰਜਾਬ ਵਿਚ ਨਸ਼ਿਆਂ ਦੇ ਸਮੁੰਦਰ ਵਿਚ ਡੁੱਬ ਰਹੇ ਨੌਜਵਾਨਾਂ ਨੂੰ ਬਚਾਉਣਾ, ਪੰਜਾਬ ਸਰਕਾਰ ’ਤੇ ਨਸ਼ਾ ਸਮਗਲਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਲਈ ਦਬਾਅ ਬਣਾਉਣਾ , ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਅਤੇ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਵਿਅਕਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਪ੍ਰਸ਼ਾਸਨ ’ਤੇ ਦਬਾਅ ਪਾਉਣਾ ਹੈ।

Ad Position 21
No active advertisement
ਅਜੀਤ ਡੈਸਕ 20-10-2026
ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਬਲਜਿੰਦਰ ਸਿੰਘ)- ਮਾਨਸਾ ਵਿਚ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਇਨਸਾਫ਼ ਕਮੇਟੀ ਵਲੋਂ ਉਲੀਕੇ ਸੰਘਰਸ਼ ਪ੍ਰੋਗਰਾਮ ਤਹਿਤ ਫ਼ਤਹਿਗੜ੍ਹ ਸਾਹਿਬ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਦੀ ਅਗਵਾਈ ਹੇਠ ਪੰਥਕ ਤੇ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਦੁਆਰਾ ਸਰਹਿੰਦ ਬਸੀ ਰੋਡ ਸਥਿਤ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੇ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ, ਉਪਰੰਤ ਵਿਧਾਇਕ ਦੇ ਦਫ਼ਤਰ ਦੇ ਬਾਹਰ ਕੰਧ ’ਤੇ ‘ਲਾਹਨਤੀ ਪੱਤਰ’ ਚਿਪਕਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦਾਅਵਾ ਕੀਤਾ ਇਹ ਧਰਨਾ ਪੂਰੀ ਤਰ੍ਹਾਂ ਸਫਲ ਰਿਹਾ ਹੈ ਅਤੇ ਇਸ ਧਰਨੇ ਦਾ ਮੁੱਖ ਮਕਸਦ ਪੰਜਾਬ ਵਿਚ ਨਸ਼ਿਆਂ ਦੇ ਸਮੁੰਦਰ ਵਿਚ ਡੁੱਬ ਰਹੇ ਨੌਜਵਾਨਾਂ ਨੂੰ ਬਚਾਉਣਾ, ਪੰਜਾਬ ਸਰਕਾਰ ’ਤੇ ਨਸ਼ਾ ਸਮਗਲਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਲਈ ਦਬਾਅ ਬਣਾਉਣਾ , ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਅਤੇ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਵਿਅਕਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਪ੍ਰਸ਼ਾਸਨ ’ਤੇ ਦਬਾਅ ਪਾਉਣਾ ਹੈ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਨੇ ਕਿਹਾ ਪੰਜਾਬ ਪੁਲਿਸ, ਰਾਜਨੀਤਕ ਲੋਕਾਂ ਤੇ ਨਸ਼ਿਆਂ ਦੇ ਵਪਾਰੀਆਂ ਦੇ ਗੂੜੇ੍ਹ ਗੱਠਜੋੜ ਕਾਰਨ ਹੀ ਪਰਵਿੰਦਰ ਸਿੰਘ ਝੋਟਾ ਦਾ ਕਤਲ ਹੋਇਆ ਹੈ। ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ੇ ਰੋਕਣ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ, ਜਿਸ ਕਰਕੇ ਨਸ਼ਾ ਸਮਗਲਰਾਂ ਵਲੋਂ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਮੌਕੇ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਜਾਇਬ ਸਿੰਘ ਜਖਵਾਲੀ, ਧਰਮ ਸਿੰਘ ਕਲੌੜ ਸ਼੍ਰੋਮਣੀ ਅਕਾਲੀ ਦਲ (ਅ), ਲਖਵੀਰ ਸਿੰਘ ਬਡਾਲਾ, ਕਿਸਾਨ ਆਗੂ ਹਰਨੇਕ ਸਿੰਘ ਭੱਲਮਾਜਰਾ, ਹਰਿੰਦਰ ਸਿੰਘ ਟਿਵਾਣਾ, ਜਸਵੀਰ ਸਿੰਘ ਸਿੱਧੂਪੁਰ, ਲਖਵੀਰ ਸਿੰਘ ਸੌਂਢਾ, ਦਿਲਬਾਗ ਸਿੰਘ ਬਧੌਛੀ, ਸੁਰਿੰਦਰ ਸਿੰਘ ਸੁਹਾਗਹੇੜੀ, ਅਕਾਲੀ ਦਲ ਵਾਰਿਸ ਪੰਜਾਬ ਦੇ ਅਮਰਇੰਦਰ ਸਿੰਘ ਲਿਬੜਾ, ਗੁਰਸ਼ਰਨ ਸਿੰਘ ਬਾਜਵਾ, ਸਤਿਨਾਮ ਸਿੰਘ ਪੰਜੋਲੀ, ਬਲਪਰੀਤ ਸਿੰਘ ਅਬਦੁਲਪੁਰ, ਗੁਰਜਿੰਦਰ ਸਿੰਘ ਖੋਜੇਮਾਜਰਾ, ਲਖਵੀਰ ਸਿੰਘ ਸਰਾਣਾ, ਜਗਤਾਰ ਸਿੰਘ ਗੁਣੀਆ ਮਾਜਰਾ, ਗਗਨਦੀਪ ਸਿੰਘ ਗੁਰਾਇਆ, ਨਰਿੰਦਰ ਸਿੰਘ ਭੋਲਾ, ਹਰਵਿੰਦਰ ਸਿੰਘ ਬੱਬਲ ਅਤੇ ਬਚਿੱਤਰ ਸਿੰਘ ਪੰਜੋਲਾ ਪ੍ਰਮੁੱਖ ਤੌਰ ’ਤੇ ਸ਼ਾਮਿਲ ਹਨ।
Ad Position 22
No active advertisement
ਪਿਛਲੀ ਖ਼ਬਰ ਪਟਾਕਿਆਂ ਦੀ ਵਿਕਰੀ ਲਈ ਜਾਰੀ ਹੋਣਗੇ 20 ਆਰਜ਼ੀ ਲਾਇਸੰਸ 29 ਨੂੰ ਰੈੱਡ ਕ੍ਰਾਸ ਭਵਨ ’ਚ ਕੱਢੇ ਜਾਣਗੇ ਡ੍ਰਾਅ ਅਗਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਸਦਕਾ ਪੇਂਡੂ ਖੇਡ ਟੂਰਨਾਮੈਂਟਾਂ ਪ੍ਰਤੀ ਵਧਿਆ ਉਤਸ਼ਾਹ- ਸਰਪੰਚ ਰਾਜਦੀਪ ਸਿੰਘ ਰਾਜੂ
Ad Position 24