ਨਸ਼ੇ ਵਾਲੀਆਂ ਗੋਲੀਆਂ ਵੇਚਣ ਵਾਲਿਆਂ ਦੀ ਹੁਣ ਖ਼ੈਰ ਨਹੀਂ- ਥਾਣਾ ਮੁਖੀ
ਸਨੌਰ, 20 ਅਕਤੂਬਰ (ਸੋਖਲ)- ਥਾਣਾ ਸਨੌਰ ਵਿਖੇ ਨਵੇਂ ਆਏ ਥਾਣਾ ਮੁਖੀ ਗੁਰਮੁੱਖ ਸਿੰਘ ਨੇ ਅਹੁਦਾ ਸੰਭਾਲਦਿਆਂ ਹੀ ਨਸ਼ਿਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਣ ਦੇ ਸੰਕੇਤ ਦਿੱਤੇ ਹਨ। ਇਸੇ ਤਹਿਤ ਉਨ੍ਹਾਂ ਨੇ ਸਨੌਰ ਦੇ ਮੈਡੀਕਲ ਸਟੋਰ ਮਾਲਕਾਂ ਨਾਲ ਇਕ ਮੀਟਿੰਗ ਕੀਤੀ ਤੇ ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ ਨੂੰ ਲੈ ਕੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ।
ਸਨੌਰ, 20 ਅਕਤੂਬਰ (ਸੋਖਲ)- ਥਾਣਾ ਸਨੌਰ ਵਿਖੇ ਨਵੇਂ ਆਏ ਥਾਣਾ ਮੁਖੀ ਗੁਰਮੁੱਖ ਸਿੰਘ ਨੇ ਅਹੁਦਾ ਸੰਭਾਲਦਿਆਂ ਹੀ ਨਸ਼ਿਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਣ ਦੇ ਸੰਕੇਤ ਦਿੱਤੇ ਹਨ। ਇਸੇ ਤਹਿਤ ਉਨ੍ਹਾਂ ਨੇ ਸਨੌਰ ਦੇ ਮੈਡੀਕਲ ਸਟੋਰ ਮਾਲਕਾਂ ਨਾਲ ਇਕ ਮੀਟਿੰਗ ਕੀਤੀ ਤੇ ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ ਨੂੰ ਲੈ ਕੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਦੌਰਾਨ ਥਾਣਾ ਮੁਖੀ ਗੁਰਮੁੱਖ ਸਿੰਘ ਨੇ ਮੈਡੀਕਲ ਸਟੋਰ ਮਾਲਕਾਂ ਨੂੰ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਨਸ਼ੇ ਵਾਲੀਆਂ ਗੋਲੀਆਂ ਜਾਂ ਹੋਰ ਪਾਬੰਦੀਸ਼ੁਦਾ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕੋਈ ਵੀ ਦੁਕਾਨਦਾਰ ਅਜਿਹੇ ਗ਼ੈਰ-ਕਾਨੂੰਨੀ ਕੰਮ ਵਿਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਉਨ੍ਹਾਂ ਮੈਡੀਕਲ ਸਟੋਰ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਦਵਾਈਆਂ ਦੀ ਵਿਕਰੀ ਸੰਬੰਧੀ ਨਿਯਮਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਤੋਂ ਦੂਰ ਰਹਿਣ। ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਚਾਉਣ ਲਈ ਪੁਲਿਸ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦਾ ਸਹਿਯੋਗ ਵੀ ਜ਼ਰੂਰੀ ਹੈ। ਥਾਣਾ ਮੁਖੀ ਦੇ ਇਸ ਕਦਮ ਨੂੰ ਸਨੌਰ ਵਿਚ ਨਸ਼ਿਆਂ ਦੀ ਗ਼ੈਰ-ਕਾਨੂੰਨੀ ਵਿਕਰੀ ’ਤੇ ਰੋਕ ਲਗਾਉਣ ਦੀ ਦਿਸ਼ਾ ਵਿਚ ਅਹਿਮ ਪਹਿਲ ਵਜੋਂ ਦੇਖਿਆ ਜਾ ਰਿਹਾ ਹੈ।