21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਦੁਸਹਿਰਾ ਟੂਰਨਾਮੈਂਟ ਦੇ ਦੂਜੇ ਦਿਨ ਸ਼ਾਨਦਾਰ ਕਬੱਡੀ ਟੀਮਾਂ ਨੇ ਲਿਆ ਭਾਗ

ਜਖਵਾਲੀ, 20 ਅਕਤੂਬਰ (ਨਿਰਭੈ ਸਿੰਘ)- 165ਵੇਂ ਦੁਸਹਿਰਾ ਕਬੱਡੀ ਟੂਰਨਾਮੈਂਟ ਚਨਾਰਥਲ ਕਲਾਂ ਵਿਖੇ ਦੂਸਰੇ ਦਿਨ ਕਬੱਡੀ 52, 57 ਅਤੇ 62 ਕਿੱਲੋ, ਤਾਸ਼ ਸੀਪ ਤੇ ਵਾਲੀਬਾਲ ਦੀਆਂ ਟੀਮਾਂ ਨੇ ਭਾਗ ਲਿਆ ਤੇ ਟਰਾਲੀ ਬੈਕ ਮੁਕਾਬਲੇ ਕਰਵਾਏ ਗਏ। ਸਰਪੰਚ ਰਾਜਦੀਪ ਸਿੰਘ ਰਾਜੂ, ਖ਼ਜ਼ਾਨਚੀ ਸਵਰਨਜੀਤ ਸਿੰਘ ਟਿਵਾਣਾ ਤੇ ਅੰਮ੍ਰਿਤਪਾਲ ਸਿੰਘ ਅੰਬੀ ਨੇ ਕਿਹਾ ਕਿ ਪਿੰਡਾਂ ਵਿਚ ਵੀ ਖੇਡ ਮੁਕਾਬਲਿਆਂ ਪ੍ਰਤੀ ਲੋਕਾਂ ਦਾ ਉਤਸ਼ਾਹ ਵਧ ਰਿਹਾ ਹੈ ਅਤੇ ਨੌਜਵਾਨ ਵੱਡੀ ਗਿਣਤੀ ਵਿਚ ਖੇਡ ਟੂਰਨਾਮੈਂਟਾਂ ਨਾਲ ਜੁੜ ਰਹੇ ਹਨ।

Ad Position 21
No active advertisement
ਅਜੀਤ ਡੈਸਕ 21-10-2026
ਜਖਵਾਲੀ, 20 ਅਕਤੂਬਰ (ਨਿਰਭੈ ਸਿੰਘ)- 165ਵੇਂ ਦੁਸਹਿਰਾ ਕਬੱਡੀ ਟੂਰਨਾਮੈਂਟ ਚਨਾਰਥਲ ਕਲਾਂ ਵਿਖੇ ਦੂਸਰੇ ਦਿਨ ਕਬੱਡੀ 52, 57 ਅਤੇ 62 ਕਿੱਲੋ, ਤਾਸ਼ ਸੀਪ ਤੇ ਵਾਲੀਬਾਲ ਦੀਆਂ ਟੀਮਾਂ ਨੇ ਭਾਗ ਲਿਆ ਤੇ ਟਰਾਲੀ ਬੈਕ ਮੁਕਾਬਲੇ ਕਰਵਾਏ ਗਏ। ਸਰਪੰਚ ਰਾਜਦੀਪ ਸਿੰਘ ਰਾਜੂ, ਖ਼ਜ਼ਾਨਚੀ ਸਵਰਨਜੀਤ ਸਿੰਘ ਟਿਵਾਣਾ ਤੇ ਅੰਮ੍ਰਿਤਪਾਲ ਸਿੰਘ ਅੰਬੀ ਨੇ ਕਿਹਾ ਕਿ ਪਿੰਡਾਂ ਵਿਚ ਵੀ ਖੇਡ ਮੁਕਾਬਲਿਆਂ ਪ੍ਰਤੀ ਲੋਕਾਂ ਦਾ ਉਤਸ਼ਾਹ ਵਧ ਰਿਹਾ ਹੈ ਅਤੇ ਨੌਜਵਾਨ ਵੱਡੀ ਗਿਣਤੀ ਵਿਚ ਖੇਡ ਟੂਰਨਾਮੈਂਟਾਂ ਨਾਲ ਜੁੜ ਰਹੇ ਹਨ। ਸਰਪੰਚ ਰਾਜਦੀਪ ਸਿੰਘ ਰਾਜੂ ਨੇ ਦੱਸਿਆ ਕਿ ਇਹ ਰਨਾਮੈਂਟ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕਰਨੀ ਸੀ ,ਪਰ ਕੁਝ ਰੁਝੇਵਿਆਂ ਕਰਕੇ ਉਹ ਨਹੀਂ ਪਹੁੰਚ ਰਹੇ। ਕਬੱਡੀ 52, 57 ਅਤੇ 62 ਕਿੱਲੋ ਦੀਆਂ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਸੀਨੀਅਰ ਆਗੂ ਗੁਰਜਿੰਦਰ ਸਿੰਘ ਗੁਰੀ ਨਲੀਨਾਂ ਨੇ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਅਜਿਹੇ ਖੇਡ ਸਮਾਗਮ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਅਤੇ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਰਾਜਦੀਪ ਸਿੰਘ ਰਾਜੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਜਿੰਦਰ ਸਿੰਘ ਸੋਢੀ, ਅੰਮ੍ਰਿਤਪਾਲ ਸਿੰਘ ਅੰਬੀ, ਸਵਰਨਜੀਤ ਸਿੰਘ ਖ਼ਜ਼ਾਨਚੀ, ਭੁਪਿੰਦਰ ਸਿੰਘ ਭਿੰਦਾ, ਬਲਾਕ ਸੰਮਤੀ ਭਜਨ ਸਿੰਘ ਫ਼ੌਜੀ, ਕੁਲਵੀਰ ਸਿੰਘ ਬੀਰੀ, ਪ੍ਰਿਤਪਾਲ ਸਿੰਘ ਟਿਵਾਣਾ, ਤਰਸੇਮ ਸਿੰਘ ਟਿਵਾਣਾ, ਗੁਰਪ੍ਰੀਤ ਸਿੰਘ ਬੋਬੀ ਪੰਚ, ਕੁਲਵੰਤ ਸਿੰਘ ਫ਼ਰੀਦੁ, ਅਮਰਿੰਦਰ ਸਿੰਘ ਲਾਲੀ, ਬਲਾਕ ਪ੍ਰਧਾਨ ਗੁਰਮੇਲ ਸਿੰਘ ਪੰਡਰਾਲੀ, ਸ਼ਿੰਗਾਰਾ ਸਿੰਘ ਨਲੀਨੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਤੋਂ ਸਜਾਈਆਂ ਜਾ ਰਹੀਆਂ ਹਨ ਪ੍ਰਭਾਤ ਫੇਰੀਆਂ ਅਗਲੀ ਖ਼ਬਰ ਨਸ਼ੇ ਵਾਲੀਆਂ ਗੋਲੀਆਂ ਵੇਚਣ ਵਾਲਿਆਂ ਦੀ ਹੁਣ ਖ਼ੈਰ ਨਹੀਂ- ਥਾਣਾ ਮੁਖੀ
Ad Position 24