20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਤੋਂ ਸਜਾਈਆਂ ਜਾ ਰਹੀਆਂ ਹਨ ਪ੍ਰਭਾਤ ਫੇਰੀਆਂ

ਮੰਡੀ ਗੋਬਿੰਦਗੜ੍ਹ, 20 ਅਕਤੂਬਰ (ਇਕਬਾਲਦੀਪ ਸੰਧੂ)- ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਗਾਂਧੀ ਨਗਰ, ਮੰਡੀ ਗੋਬਿੰਦਗੜ੍ਹ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਹਨ। ਇਹ ਪ੍ਰਭਾਤ ਫੇਰੀਆਂ ਰੋਜ਼ਾਨਾ ਸਵੇਰੇ 4:45 ਵਜੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਤੋਂ ਆਰੰਭ ਹੁੰਦੀਆਂ ਹਨ।

Ad Position 21
No active advertisement
ਅਜੀਤ ਡੈਸਕ 21-10-2026
ਮੰਡੀ ਗੋਬਿੰਦਗੜ੍ਹ, 20 ਅਕਤੂਬਰ (ਇਕਬਾਲਦੀਪ ਸੰਧੂ)- ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਗਾਂਧੀ ਨਗਰ, ਮੰਡੀ ਗੋਬਿੰਦਗੜ੍ਹ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਹਨ। ਇਹ ਪ੍ਰਭਾਤ ਫੇਰੀਆਂ ਰੋਜ਼ਾਨਾ ਸਵੇਰੇ 4:45 ਵਜੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਤੋਂ ਆਰੰਭ ਹੁੰਦੀਆਂ ਹਨ। ਇਹ ਪ੍ਰਭਾਤ ਫੇਰੀਆਂ 16 ਅਕਤੂਬਰ ਤੋਂ ਸ਼ੁਰੂ ਹੋ ਚੁੱਕੀਆਂ ਹਨ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੱਕ ਗਾਂਧੀ ਨਗਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਰੋਜ਼ਾਨਾ ਸਜਾਈਆਂ ਜਾਣਗੀਆਂ। ਪ੍ਰਭਾਤ ਫੇਰੀਆਂ ਦੌਰਾਨ ਸੰਗਤ ਪੂਰੀ ਸ਼ਰਧਾ ਅਤੇ ਭਗਤੀ ਭਾਵ ਨਾਲ ਸ਼ਾਮਿਲ ਹੋ ਕੇ ਗੁਰੂ ਸਾਹਿਬ ਜੀ ਦੀ ਮਹਿਮਾ ਦਾ ਗੁਣਗਾਨ ਕਰ ਰਹੀ ਹੈ। ਇਸ ਪ੍ਰਭਾਤ ਫੇਰੀਆਂ ਵਿਚ ਬਾਬਾ ਗੁਰਮੀਤ ਸਿੰਘ, ਬਚਿੱਤਰ ਸਿੰਘ, ਪਰਮਜੀਤ ਸਿੰਘ, ਗੁਰਸਾਹਿਬ ਸਿੰਘ, ਮੋਹਿੰਦਰ ਸਿੰਘ, ਨਿਰਮਲ ਸਿੰਘ, ਗੁਰਕੀਰਤ ਸਿੰਘ ਸਮੇਤ ਮੁਹੱਲੇ ਅਤੇ ਆਸ-ਪਾਸ ਦੇ ਇਲਾਕਿਆਂ ਦੀਆਂ ਔਰਤਾਂ, ਬੱਚੇ, ਸੁਸਾਇਟੀ ਦੇ ਮੈਂਬਰ ਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰੀ ਭਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਡਡਹੇੜੀ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਦੁਸਹਿਰਾ ਟੂਰਨਾਮੈਂਟ ਦੇ ਦੂਜੇ ਦਿਨ ਸ਼ਾਨਦਾਰ ਕਬੱਡੀ ਟੀਮਾਂ ਨੇ ਲਿਆ ਭਾਗ
Ad Position 24