20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਐਗਰੀਸਟੈਕ ਸਕੀਮ ਤਹਿਤ ਅਨਾਜ ਮੰਡੀਆਂ ’ਚ ਕਿਸਾਨਾਂ ਦੀ ਫਾਰਮਰ ਰਜਿਸਟਰੀ ਬਣਾਉਣ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

ਫ਼ਤਹਿਗੜ੍ਹ ਸਾਹਿਬ, 20 ਅਕਤੂਬਰ (ਮਨਪ੍ਰੀਤ ਸਿੰਘ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸਹੂਲਤਾਂ ਨਾਲ ਜੋੜਨ ਲਈ ਹਰੇਕ ਕਿਸਾਨ ਦੀ ਫਾਰਮਰ ਰਜਿਸਟਰੀ ਕੀਤੀ ਜਾ ਰਹੀ ਹੈ। ਇਸ ਕੰਮ ਨੂੰ ਹੋਰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਕੈਂਪ ਲਗਾ ਕੇ ਕਿਸਾਨਾਂ ਦੀਆਂ ਫਾਰਮਰ ਆਈ.

Ad Position 21
No active advertisement
ਅਜੀਤ ਡੈਸਕ 21-10-2026
ਫ਼ਤਹਿਗੜ੍ਹ ਸਾਹਿਬ, 20 ਅਕਤੂਬਰ (ਮਨਪ੍ਰੀਤ ਸਿੰਘ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸਹੂਲਤਾਂ ਨਾਲ ਜੋੜਨ ਲਈ ਹਰੇਕ ਕਿਸਾਨ ਦੀ ਫਾਰਮਰ ਰਜਿਸਟਰੀ ਕੀਤੀ ਜਾ ਰਹੀ ਹੈ। ਇਸ ਕੰਮ ਨੂੰ ਹੋਰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਕੈਂਪ ਲਗਾ ਕੇ ਕਿਸਾਨਾਂ ਦੀਆਂ ਫਾਰਮਰ ਆਈ. ਡੀਜ ਬਣਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਜਗਦੇਵ ਸਿੰਘ ਨੇ ਦੱਸਿਆ ਕਿ ਜਿਸ ਕਿਸਾਨ ਦੇ ਨਾਂਅ ’ਤੇ ਵਾਹੀਯੋਗ ਜ਼ਮੀਨ ਦਰਜ ਹੈ, ਉਸ ਲਈ ਫਾਰਮਰ ਰਜਿਸਟਰੀ ਬਣਵਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਕਿਸਾਨ ਆਪਣੀ ਫਾਰਮਰ ਰਜਿਸਟਰੀ ਜ਼ਰੂਰ ਬਣਵਾਉਣ, ਤਾਂ ਜੋ ਆਉਣ ਵਾਲੇ ਸਮੇਂ ਵਿਚ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ ਤੇ ਹੋਰ ਖੇਤੀਬਾੜੀ ਸਬੰਧੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਫਾਰਮਰ ਰਜਿਸਟਰੀ ਬਣਵਾਉਣ ਲਈ ਜ਼ਮੀਨ ਦੀ ਮਾਤਰਾ ਸਬੰਧੀ ਕੋਈ ਸ਼ਰਤ ਨਹੀਂ ਹੈ। ਭਾਵੇਂ ਕਿਸੇ ਕਿਸਾਨ ਕੋਲ ਘੱਟ ਜ਼ਮੀਨ ਹੈ ਜਾਂ ਵੱਧ, ਉਹ ਆਪਣੀ ਫਾਰਮਰ ਰਜਿਸਟਰੀ ਬਣਵਾ ਸਕਦਾ ਹੈ। ਇਸੇ ਤਰ੍ਹਾਂ ਜੇਕਰ ਕੋਈ ਕਿਸਾਨ ਖੇਤੀਬਾੜੀ ਦੇ ਨਾਲ ਕੋਈ ਕਾਰੋਬਾਰ ਕਰਦਾ ਹੈ ਜਾਂ ਨੌਕਰੀ ਕਰਦਾ ਹੈ, ਤਾਂ ਵੀ ਉਹ ਫਾਰਮਰ ਰਜਿਸਟਰੀ ਬਣਵਾਉਣ ਲਈ ਯੋਗ ਹੈ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਿਵਾਰ ਦੇ ਜਿਨ੍ਹਾਂ-ਜਿਨ੍ਹਾਂ ਮੈਂਬਰਾਂ ਦੇ ਨਾਮ ’ਤੇ ਵਾਹੀ ਯੋਗ ਜ਼ਮੀਨ ਦਰਜ ਹੈ, ਉਨ੍ਹਾਂ ਸਾਰਿਆਂ ਦੀ ਵੱਖ-ਵੱਖ ਫਾਰਮਰ ਰਜਿਸਟਰੀ ਬਣਵਾਈ ਜਾਵੇ। ਉਨ੍ਹਾਂ ਕਿਹਾ ਕਿ ਸਿਰਫ਼ ਪਰਿਵਾਰ ਦੇ ਇਕ ਮੈਂਬਰ ਦੀ ਰਜਿਸਟਰੀ ਬਣਵਾਉਣਾ ਕਾਫ਼ੀ ਨਹੀਂ ਹੋਵੇਗਾ, ਸਗੋਂ ਜਿਸ-ਜਿਸ ਵਿਅਕਤੀ ਦੇ ਨਾਂਅ ’ਤੇ ਖੇਤੀਯੋਗ ਜ਼ਮੀਨ ਹੈ, ਉਸ ਦੀ ਫਾਰਮਰ ਰਜਿਸਟਰੀ ਬਣਾਉਣੀ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਅਗਰਸੈਨ ਦੀਆਂ ਸਿੱਖਿਆਵਾਂ ਸਮਾਜ ਨੂੰ ਏਕਤਾ ਤੇ ਲੋਕ ਭਲਾਈ ਦਾ ਸੰਦੇਸ਼ ਦਿੰਦੀਆਂ ਹਨ- ਰਣਦੀਪ ਸਿੰਘ ਨਾਭਾ ਅਗਲੀ ਖ਼ਬਰ ਦੁਰਗਾ ਪੂਜਾ ਦੇ ਪਾਵਨ ਸਮਾਗਮ ’ਚ ਰਾਜੂ ਖੰਨਾ ਨੇ ਭਰੀ ਹਾਜ਼ਰੀ ਮਾਂ ਦੁਰਗਾ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਕੇ ਸਰਬੱਤ ਦੇ ਭਲੇ...
Ad Position 24