22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੰਜਾਬ ਬਚਾਓ ਮੁਹਿੰਮ ਤਹਿਤ ਰਾਜੂ ਖੰਨਾ ਵਲੋਂ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ

ਅਮਲੋਹ, 21 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਪੰਜਾਬ ਬਚਾਓ ਮੁਹਿੰਮ ਤਹਿਤ ਹਲਕੇ ਦੇ ਪਿੰਡ ਰੰਘੇੜਾ ਖ਼ੁਰਦ, ਰੰਘੇੜੀ ਕਲਾਂ, ਝੰਬਾਲਾ, ਗੁਰਧਨਪੁਰ ਤੇ ਹੈਬਤਪੁਰ ਵਿਖੇ ਪੰਜਾਬ ਬਚਾਓ ਮੁਹਿੰਮ ਤਹਿਤ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਪਹਿਰੇਦਾਰੀ ਕਰਨ ਵਾਲੀ ਪਾਰਟੀ ਰਹੀ ਹੈ।

Ad Position 21
No active advertisement
ਅਜੀਤ ਡੈਸਕ 22-10-2026
ਅਮਲੋਹ, 21 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਪੰਜਾਬ ਬਚਾਓ ਮੁਹਿੰਮ ਤਹਿਤ ਹਲਕੇ ਦੇ ਪਿੰਡ ਰੰਘੇੜਾ ਖ਼ੁਰਦ, ਰੰਘੇੜੀ ਕਲਾਂ, ਝੰਬਾਲਾ, ਗੁਰਧਨਪੁਰ ਤੇ ਹੈਬਤਪੁਰ ਵਿਖੇ ਪੰਜਾਬ ਬਚਾਓ ਮੁਹਿੰਮ ਤਹਿਤ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਪਹਿਰੇਦਾਰੀ ਕਰਨ ਵਾਲੀ ਪਾਰਟੀ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਜਿੱਤ ਦਿਵਾ ਕੇ ਪੰਜਾਬ ਵਿਚ ਪਾਰਟੀ ਦੀ ਸਰਕਾਰ ਬਣਾਉਣ ਲਈ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਵਾਅਦੇ ਕੀਤੇ ਸਨ, ਪਰ ਅੱਜ ਵੀ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਵਿਚ ਨਾਕਾਮ ਰਹੀ ਹੈ ਅਤੇ ਲੋਕ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਹਨ। ਰਾਜੂ ਖੰਨਾ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਵੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਹਲਕਾ ਅਮਲੋਹ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਕ ਵਿੱਚ ਫ਼ਤਵਾ ਦੇਣ। ਇਸ ਮੌਕੇ ਵੱਖ-ਵੱਖ ਪਿੰਡਾਂ ਦੀ ਸੀਨੀਅਰ ਲੀਡਰਸ਼ਿਪ ਅਤੇ ਪਾਰਟੀ ਵਰਕਰਾਂ ਵਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਨ੍ਹਾਂ ਮੀਟਿੰਗਾਂ ਨੂੰ ਪੀ. ਏ. ਸੀ. ਕਮੇਟੀ ਮੈਂਬਰ ਕੈਪਟਨ ਜਸਵੰਤ ਸਿੰਘ ਬਾਜਵਾ, ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਮਛਰਾਈ, ਹਲਕਾ ਆਬਜ਼ਰਵਰ ਜਥੇਦਾਰ ਹਰਬੰਸ ਸਿੰਘ ਬਡਾਲੀ, ਸੁਖਵਿੰਦਰ ਸਿੰਘ ਕਾਲਾ ਝੰਬਾਲਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਜਥੇ. ਬਲਵੰਤ ਸਿੰਘ ਰੰਘੇੜਾ, ਸੁਖਵਿੰਦਰ ਸਿੰਘ ਸੁੱਖਾ, ਜਸਪਾਲ ਸਿੰਘ ਘੋਲਾ ਸਾਬਕਾ ਸਰਪੰਚ, ਸਿਕੰਦਰ ਸਿੰਘ ਮੋਤੀ, ਬਲਵਿੰਦਰ ਸਿੰਘ ਰੰਘੇੜੀ, ਗੁਰਕੀਰਤ ਸਿੰਘ, ਸੁਖਨਿੰਦਰ ਸਿੰਘ ਕਾਕਾ ਝੰਬਾਲਾ, ਗੁਰਮੁਖ ਸਿੰਘ ਝੰਬਾਲਾ, ਗੁਰਪਿੰਦਰ ਸਿੰਘ , ਕਾਹਨ ਸਿੰਘ, ਨਿਸ਼ਾਨ ਸਿੰਘ ਗੁਰਧਨਪੁਰ, ਲਖਵਿੰਦਰ ਸਿੰਘ, ਕੁਲਵਿੰਦਰ ਸਿੰਘ ਰਹਿਲ, ਹਰਮਨਵੀਰ ਸਿੰਘ ਬੈਨੀਪਾਲ, ਗੁਰਦੀਪ ਸਿੰਘ ਹੈਬਤਪੁਰ, ਗੁਰਮੀਤ ਸਿੰਘ ਮਿੱਠੂ ਰਹਿਲ, ਹਰਨੇਕ ਸਿੰਘ ਰਹਿਲ, ਰਫ਼ੀਕ ਮੁਹੰਮਦ, ਨੰਬਰਦਾਰ ਬਲਜਿੰਦਰ ਸਿੰਘ, ਬਲਦੇਵ ਸਿੰਘ ਰਹਿਲ, ਜਸਵਿੰਦਰ ਸਿੰਘ ਸਾਬਕਾ ਪੰਚ, ਹਰਦਿਆਲ ਸਿੰਘ ਰਹਿਲ, ਨਰਿੰਦਰ ਸਿੰਘ ਹੈਬਤਪੁਰ, ਬਲਦੇਵ ਸਿੰਘ, ਭੁਪਿੰਦਰ ਸਿੰਘ ਹੁੰਦਲ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਿਊਟੀ ਦੌਰਾਨ ਸ਼ਹਾਦਤ ਦੇਣ ਵਾਲੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਯਾਦ ’ਚ ਮਹੱਦੀਆਂ ਵਿਖੇ ਮਨਾਇਆ ਸ਼ਹੀਦੀ ਦਿਵਸ ਅਗਲੀ ਖ਼ਬਰ ਡਾ. ਅਮਨਦੀਪ ਕੌਰ ਢੋਲੇਵਾਲ ਨੇ ਸੀਨੀਅਰ ਆਗੂਆਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ
Ad Position 24