22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਡਿਊਟੀ ਦੌਰਾਨ ਸ਼ਹਾਦਤ ਦੇਣ ਵਾਲੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਯਾਦ ’ਚ ਮਹੱਦੀਆਂ ਵਿਖੇ ਮਨਾਇਆ ਸ਼ਹੀਦੀ ਦਿਵਸ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਬਲਜਿੰਦਰ ਸਿੰਘ)- ਪੰਜਾਬ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ ਹੈ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ, ਜਿਸ ਕਰਕੇ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਆਪਣੀਆਂ ਸ਼ਹਾਦਤਾਂ ਦੇਣ ਵਾਲੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਸ਼ਹਾਦਤਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਲਾਈਨ ਮਹੱਦੀਆਂ ਵਿਖੇ ਕਰਵਾਏ ਗਏ ਪੁਲਿਸ ਸ਼ਹੀਦੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

Ad Position 21
No active advertisement
ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਪੁਲਿਸ ਲਾਈਨ ਮਹੱਦੀਆਂ ਵਿਖੇ ਸ਼ਹੀਦ ਪੁਲਿਸ ਜਵਾਨਾਂ ਤੇ ਅਧਿਕਾਰੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕਰਦੇ ਹੋਏ। ਅਜੀਤ ਤਸਵੀਰ 22-10-2026
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਬਲਜਿੰਦਰ ਸਿੰਘ)- ਪੰਜਾਬ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ ਹੈ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ, ਜਿਸ ਕਰਕੇ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਆਪਣੀਆਂ ਸ਼ਹਾਦਤਾਂ ਦੇਣ ਵਾਲੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਸ਼ਹਾਦਤਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਲਾਈਨ ਮਹੱਦੀਆਂ ਵਿਖੇ ਕਰਵਾਏ ਗਏ ਪੁਲਿਸ ਸ਼ਹੀਦੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਪੁਲਿਸ ਜਵਾਨਾਂ ਨੇ, ਜੋ ਕੁਰਬਾਨੀਆਂ ਦਿੱਤੀਆਂ, ਉਹ ਆਪਣੇ ਆਪ ਵਿਚ ਬੇਮਿਸਾਲ ਹਨ। ਉਨ੍ਹਾਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦਾਂ ਤੋਂ ਸੇਧ ਲੈ ਕੇ ਲੋਕ ਸੇਵਾ ਪ੍ਰਤੀ ਹੋਰ ਵੀ ਵੱਧ ਸਮਰਪਿਤ ਹੋ ਕੇ ਆਪਣੀ ਡਿਊਟੀ ਨਿਭਾਉਣ। ਇਸ ਮੌਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਦੀ ਟੁਕੜੀ ਨੇ ਡੀ. ਐੱਸ. ਪੀ. ਖੁਸ਼ਪ੍ਰੀਤ ਸਿੰਘ ਦੀ ਅਗਵਾਈ ਵਿਚ ਸਲਾਮੀ ਦਿੱਤੀ ਅਤੇ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ। ਇਸ ਮੌਕੇ ਡੀ.ਐੱਸ.ਪੀ.ਰਾਜੇਸ਼ ਕੁਮਾਰ ਮਲਹੋਤਰਾ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਦੇ ਨਾਂਅ ਪੜ੍ਹ ਕੇ ਸੁਣਾਏ। ਇਸ ਮੌਕੇ ਸੀ.ਆਰ.ਪੀ.ਐਫ. 13ਵੀਂ ਬਟਾਲੀਅਨ ਕਮਾਡੈਂਟ ਬਿਕਰਮ ਸਿੰਘ ਸ਼ੇਖਾਵਤ, ਕਮਾਡੈਂਟ ਹੋਮਗਾਰਡਜ਼ ਅਜੈਪਾਲ ਸਿੰਘ, ਐਸ.ਪੀ.(ਡੀ) ਅਮਨਦੀਪ ਸਿੰਘ ਬਰਾੜ, ਐਸ.ਪੀ. ਓਪਰੇਸ਼ਨ ਧਰਮਵੀਰ ਸਿੰਘ, ਡੀ. ਐਸ. ਪੀ. ਕੁਲਬੀਰ ਸਿੰਘ, ਡੀ. ਐਸ. ਪੀ. ਰਾਜ ਕੁਮਾਰ, ਜ਼ਿਲ੍ਹਾ ਅਟਾਰਨੀ ਕੁਲਵਿੰਦਰ ਸਿੰਘ ਬਾਜਵਾ, ਮੈਡੀਕਲ ਅਫ਼ਸਰ ਡਾ . ਰਕਿੰਦਰ ਸਿੰਘ ਤੋਂ ਇਲਾਵਾ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ, ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿਚ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।
Ad Position 22
No active advertisement
ਪਿਛਲੀ ਖ਼ਬਰ ਗੁਲਜ਼ਾਰ ਤੇ ਬਿਕਰਮਜੀਤ ਦਾ ਕੇਸ ਵੀ ਸੀ. ਬੀ. ਆਈ. ਨੂੰ ਦਿਓ- ਭੰਗੂ ਅਗਲੀ ਖ਼ਬਰ ਪੰਜਾਬ ਬਚਾਓ ਮੁਹਿੰਮ ਤਹਿਤ ਰਾਜੂ ਖੰਨਾ ਵਲੋਂ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ
Ad Position 24