22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਜ਼ਿਲ੍ਹੇ ’ਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਉਪਰੰਤ 2 ਨਵੇਂ ਪੋਲਿੰਗ ਸਟੇਸ਼ਨ ਬਣਾਉਣ ਦੀ ਤਜਵੀਜ- ਜ਼ਿਲ੍ਹਾ ਚੋਣ ਅਫ਼ਸਰ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਬਲਜਿੰਦਰ ਸਿੰਘ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਕੀਤੀ ਰੈਸ਼ਨੇਲਾਈਜੇਸ਼ਨ ਉਪਰੰਤ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ 2 ਨਵੇਂ ਪੋਲਿੰਗ ਸਟੇਸ਼ਨ ਬਣਾਉਣ ਦੀ ਤਜਵੀਜ਼ ਰੱਖੀ ਗਈ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ.

Ad Position 21
No active advertisement
ਅਜੀਤ ਡੈਸਕ 22-10-2026
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਬਲਜਿੰਦਰ ਸਿੰਘ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਕੀਤੀ ਰੈਸ਼ਨੇਲਾਈਜੇਸ਼ਨ ਉਪਰੰਤ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ 2 ਨਵੇਂ ਪੋਲਿੰਗ ਸਟੇਸ਼ਨ ਬਣਾਉਣ ਦੀ ਤਜਵੀਜ਼ ਰੱਖੀ ਗਈ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਰੈਸ਼ਨੇਲਾਈਜੇਸ਼ਨ ਕਰਨ ਲਈ ਇਕ ਪੋਲਿੰਗ ਸਟੇਸ਼ਨ ਦੀ ਗਿਣਤੀ 1200 ਨਿਰਧਾਰਿਤ ਕੀਤੀ ਗਈ ਹੈ ਪਰ ਜ਼ਿਲ੍ਹੇ ਵਿਚ 1200 ਤੋਂ ਵੱਧ ਵੋਟਾਂ ਦੀ ਗਿਣਤੀ ਵਾਲਾ ਕੋਈ ਵੀ ਪੋਲਿੰਗ ਬੂਥ ਨਹੀਂ ਹੈ, ਪਰ ਵੋਟਰਾਂ ਦੀ ਸਹੂਲਤ ਦੀ ਨੂੰ ਧਿਆਨ ਵਿਚ ਰੱਖਦੇ ਹੋਏ ਵਿਧਾਨ ਸਭਾ ਚੋਣ ਹਲਕਾ 54-ਬਸੀ ਪਠਾਣਾਂ (ਅ.ਜ) ਵਿਚ 2 ਨਵੇਂ ਬੂਥ ਸਰਕਾਰੀ ਐਲੀਮੈਂਟਰੀ ਸਕੂਲ, ਬਦੇਸ਼ ਖ਼ੁਰਦ, ਸਰਕਾਰੀ ਮਿਡਲ ਸਕੂਲ, ਧਿਆਨੂ ਮਾਜਰਾ, ਬਣਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਜ਼ਿਲ੍ਹੇ ਵਿਚ ਕੁੱਲ 573 ਪੋਲਿੰਗ ਸਟੇਸ਼ਨ ਹਨ ਅਤੇ 2 ਨਵੇਂ ਪੋਲਿੰਗ ਸਟੇਸ਼ਨ ਬਣਨ ਨਾਲ ਕੁੱਲ 575 ਪੋਲਿੰਗ ਸਟੇਸ਼ਨ ਹੋ ਜਾਣਗੇ। ਜਿਨ੍ਹਾਂ ਵਿਚੋਂ ਵਿਧਾਨ ਸਭਾ ਹਲਕਾ 54- ਬਸੀ ਪਠਾਣਾ ਵਿਚ 185 ਪੋਲਿੰਗ ਸਟੇਸ਼ਨ ਹੋਣਗੇ। ਜਦਕਿ ਚੋਣ ਹਲਕਾ 55 ਫ਼ਤਹਿਗੜ੍ਹ ਸਾਹਿਬ ਵਿਚ 214 ਪੋਲਿੰਗ ਸਟੇਸ਼ਨ ਅਤੇ 56-ਅਮਲੋਹ ਵਿਖੇ 176 ਪੋਲਿੰਗ ਸਟੇਸ਼ਨ ਹਨ, ਇਨ੍ਹਾਂ ਦੋਵੇਂ ਵਿਧਾਨ ਸਭਾ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਕੋਈ ਤਜਵੀਜ਼ ਨਹੀਂ ਪ੍ਰਾਪਤ ਹੋਈ। ਮੀਟਿੰਗ ਵਿਚ ਕਾਂਗਰਸ ਪਾਰਟੀ ਦੇ ਅਸ਼ੋਕ ਗੌਤਮ, ਸ਼੍ਰੋਮਣੀ ਅਕਾਲੀ ਦਲ (ਬ) ਦੇ ਮਨਜੀਤ ਸਿੰਘ, ਬਸਪਾ ਤੋਂ ਮੋਹਣ ਸਿੰਘ ਭੱਟਮਾਜਰਾ, ਸੁਖਵਿੰਦਰ ਸਿੰਘ ਤੇ ਹਰੀਸ਼ ਅਗਰਵਾਲ ਭਾਰਤੀ ਜਨਤਾ ਪਾਰਟੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਬਸੀ ਪਠਾਣਾਂ ਵਿਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਨ ਲਈ ਆਉਣ ਵਾਲੇ ਦਿਨਾਂ ਵਿਚ ਕੀਤੀਆਂ ਜਾਣਗੀਆਂ ਮੀਟਿੰਗਾਂ ਅਗਲੀ ਖ਼ਬਰ ਮਾਨ ਸਰਕਾਰ ਦੇ ਕਿਸਾਨ ਵਿਰੋਧੀ ਫੈਸਲੇ ਕਿਸਾਨਾਂ ਲਈ ਨਵੀਂ ਮੁਸੀਬਤ ਬਣੇ- ਰਛਪਾਲ ਸਿੰਘ
Ad Position 24