22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਜ਼ਿਲ੍ਹੇ ਦੇ ਪ੍ਰਭਾਰੀ ਸਕੱਤਰ ਰੀਤੂ ਅਗਰਵਾਲ ਨੇ ਸਰਹਿੰਦ ਮੰਡੀ ’ਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਕਿਹਾ, ਕਿਸਾਨਾਂ ਦੀ ਖ਼ਰੀਦ ਕੀਤੀ ਫ਼ਸਲ ਦੀ ਅਦਾਇਗੀ ਨਾਲੋਂ ਨਾਲ ਕਰਨੀ ਯਕੀਨੀ ਬਣਾਈ ਜਾਵੇ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਲਈ ਨਿਯੁਕਤ ਪ੍ਰਭਾਰੀ ਸਕੱਤਰ ਰੀਤੂ ਅਗਰਵਾਲ ਵਲੋਂ ਅਨਾਜ ਮੰਡੀ ਸਰਹਿੰਦ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ, ਲਿਫ਼ਟਿੰਗ ਤੇ ਕਿਸਾਨਾਂ ਨੂੰ ਅਦਾਇਗੀ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਵਲੋਂ ਮੰਡੀਆਂ ’ਚ ਵੇਚਣ ਲਈ ਲਿਆਂਦੀ ਫ਼ਸਲ ਦੀ ਤੁਰੰਤ ਖ਼ਰੀਦ ਤੇ ਨਾਲੋ-ਨਾਲ ਅਦਾਇਗੀ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 22-10-2026
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਲਈ ਨਿਯੁਕਤ ਪ੍ਰਭਾਰੀ ਸਕੱਤਰ ਰੀਤੂ ਅਗਰਵਾਲ ਵਲੋਂ ਅਨਾਜ ਮੰਡੀ ਸਰਹਿੰਦ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ, ਲਿਫ਼ਟਿੰਗ ਤੇ ਕਿਸਾਨਾਂ ਨੂੰ ਅਦਾਇਗੀ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਵਲੋਂ ਮੰਡੀਆਂ ’ਚ ਵੇਚਣ ਲਈ ਲਿਆਂਦੀ ਫ਼ਸਲ ਦੀ ਤੁਰੰਤ ਖ਼ਰੀਦ ਤੇ ਨਾਲੋ-ਨਾਲ ਅਦਾਇਗੀ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਤੇ ਹੋਰ ਸਬੰਧਿਤ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਸਕੱਤਰ ਰੀਤੂ ਅਗਰਵਾਲ ਨੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦੀਆਂ ਸਮੱਸਿਆ ਸੁਣੀਆਂ। ਉਨ੍ਹਾਂ ਮੰਡੀਆਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਆੜ੍ਹਤੀਆਂ ਤੇ ਕਿਸਾਨਾਂ ਸਮੇਤ ਸਾਰੀਆਂ ਸਬੰਧਿਤ ਧਿਰਾਂ ਦਾ ਸਹਿਯੋਗ ਅਹਿਮ ਹੈ। ਇਸ ਮੌਕੇ ਐਸ.ਡੀ.ਐਮ ਫ਼ਤਹਿਗੜ੍ਹ ਸਾਹਿਬ ਕਰੁਣ ਗੁਪਤਾ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈਜ਼ ਕੰਟਰੋਲਰ ਮੀਨਾਕਸ਼ੀ, ਡੀ. ਐਮ. ਮਾਰਕਫੈੱਡ, ਡੀ. ਐਮ. ਓ. ਮਾਰਕੀਟ ਕਮੇਟੀ ਨਿਰੀਖਕ ਭਵਨਜੀਤ ਸਿੰਘ ਤੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸਾਧੂ ਰਾਮ ਭਟਮਾਜਰਾ, ਤਰਸੇਮ ਲਾਲ ਉੱਪਲ ਅਤੇ ਮਿੱਲਰ ਐਸੋਸੀਏਸ਼ਨ ਦੇ ਕੁਲਦੀਪ ਸਿੰਘ ਸੌਂਢਾ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ- ਡਾ. ਅਮਿਤ ਸੰਦਲ ਅਗਲੀ ਖ਼ਬਰ ਪਾਈਨ ਗਰੋਵ ਪਬਲਿਕ ਸਕੂਲ ’ਚ ਦੁਸਹਿਰੇ ਦਾ ਤਿਉਹਾਰ ਮਨਾਇਆ
Ad Position 24