21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਸ਼ਹੀਦ ਵੀਰਾਂ ਦੇ ਪੀੜਤ ਪਰਿਵਾਰਾਂ ਨੂੰ ਹੁਣ ਕੇਂਦਰ ਸਰਕਾਰ ਦਿਵਾਏਗੀ ਪੂਰਾ ਇਨਸਾਫ਼

ਮੰਡੀ ਗੋਬਿੰਦਗੜ੍ਹ, 21 ਅਕਤੂਬਰ (ਇਕਬਾਲਦੀਪ ਸੰਧੂ)- ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮਾਨਸਾ ਦੌਰੇ ਦੌਰਾਨ ਉਨ੍ਹਾਂ ਦਾ ਨਿੱਘਾ ਸਵਾਗਤ ਕਰਨ ਉਪਰੰਤ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਕੋ-ਕੋਆਰਡੀਨੇਟਰ ਤੇ ਹਲਕਾ ਇੰਚਾਰਜ ਅਮਲੋਹ, ਇੰਜੀ. ਕੰਵਰਵੀਰ ਸਿੰਘ ਟੌਹੜਾ ਨੇ ਇਕ ਲਿਖਤੀ ਬਿਆਨ ਵਿਚ ਕਿਹਾ ਕਿ ਗ੍ਰਹਿ ਮੰਤਰੀ ਦਾ ਇਹ ਦੌਰਾ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਮੁਕਤ ਕਰਵਾਉਣ ਲਈ ਇਕ ਵੱਡੀ ਉਮੀਦ ਦੀ ਕਿਰਨ ਹੈ, ਜਦਕਿ ਦੂਜੇ ਪਾਸੇ ਸੂਬੇ ਦੀ ਮੌਜੂਦਾ ‘ਆਪ’ ਸਰਕਾਰ ਨਸ਼ਾ ਮਾਫ਼ੀਆ ਅੱਗੇ ਪੂਰੀ ਤਰ੍ਹਾਂ ਗੋਡੇ ਟੇਕ ਚੁੱਕੀ ਹੈ।

Ad Position 21
No active advertisement
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਦੇ ਹੋਏ ਇੰਜੀ. ਕੰਵਰਬੀਰ ਸਿੰਘ ਟੌਹੜਾ। ਅਜੀਤ ਤਸਵੀਰ 22-10-2026
ਮੰਡੀ ਗੋਬਿੰਦਗੜ੍ਹ, 21 ਅਕਤੂਬਰ (ਇਕਬਾਲਦੀਪ ਸੰਧੂ)- ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮਾਨਸਾ ਦੌਰੇ ਦੌਰਾਨ ਉਨ੍ਹਾਂ ਦਾ ਨਿੱਘਾ ਸਵਾਗਤ ਕਰਨ ਉਪਰੰਤ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਕੋ-ਕੋਆਰਡੀਨੇਟਰ ਤੇ ਹਲਕਾ ਇੰਚਾਰਜ ਅਮਲੋਹ, ਇੰਜੀ. ਕੰਵਰਵੀਰ ਸਿੰਘ ਟੌਹੜਾ ਨੇ ਇਕ ਲਿਖਤੀ ਬਿਆਨ ਵਿਚ ਕਿਹਾ ਕਿ ਗ੍ਰਹਿ ਮੰਤਰੀ ਦਾ ਇਹ ਦੌਰਾ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਮੁਕਤ ਕਰਵਾਉਣ ਲਈ ਇਕ ਵੱਡੀ ਉਮੀਦ ਦੀ ਕਿਰਨ ਹੈ, ਜਦਕਿ ਦੂਜੇ ਪਾਸੇ ਸੂਬੇ ਦੀ ਮੌਜੂਦਾ ‘ਆਪ’ ਸਰਕਾਰ ਨਸ਼ਾ ਮਾਫ਼ੀਆ ਅੱਗੇ ਪੂਰੀ ਤਰ੍ਹਾਂ ਗੋਡੇ ਟੇਕ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਹਰ ਪਿੰਡ ਅਤੇ ਗਲੀ-ਮੁਹੱਲੇ ਵਿਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਅਤੇ ਸੂਬਾ ਸਰਕਾਰ ਦੀ ਕਥਿਤ ਪੁਸ਼ਤ ਪਨਾਹੀ ਕਾਰਨ ਨਸ਼ਾ ਤਸਕਰਾਂ ਦੇ ਹੌਸਲੇ ਬੁਲੰਦ ਹਨ। ਭਾਜਪਾ ਆਗੂ ਨੇ ਕਿਹਾ ਕਿ ਅਮਿਤ ਸ਼ਾਹ ਦੀ ਦ੍ਰਿੜ੍ਹ ਅਗਵਾਈ ਹੇਠ ਹੁਣ ਕੋਈ ਵੀ ਨਸ਼ਾ ਤਸਕਰ ਜਾਂ ਦੋਸ਼ੀ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕੇਗਾ ਅਤੇ ਪੀੜਤ ਪਰਿਵਾਰਾਂ ਨੂੰ ਹਰ ਹਾਲ ਵਿਚ ਇਨਸਾਫ਼ ਮਿਲੇਗਾ, ਜਦਕਿ ਮੌਜੂਦਾ ਸੂਬਾ ਸਰਕਾਰ ਨੇ ਨਸ਼ਾ ਮਾਫ਼ੀਆ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਦੀ ਸਾਰ ਤੱਕ ਨਹੀਂ ਲਈ। ਕੇਂਦਰ ਸਰਕਾਰ ਪੰਜਾਬ ਨੂੰ ‘ਚਿੱਟਾ ਮੁਕਤ’ ਅਤੇ ਨਸ਼ਾ-ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਟੌਹੜਾ ਨੇ ਹਲਕਾ ਅਮਲੋਹ ਅਤੇ ਸਮੁੱਚੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ, ਖ਼ੁਸ਼ਹਾਲ ਅਤੇ ਨਸ਼ਾ-ਮੁਕਤ ਬਣਾਉਣ ਲਈ ਭਾਰਤੀ ਜਨਤਾ ਪਾਰਟੀ ਤੇ ਕੇਂਦਰ ਸਰਕਾਰ ਦੇ ਇਸ ਇਤਿਹਾਸਕ ਕਦਮ ਵਿਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ।
Ad Position 22
No active advertisement
ਪਿਛਲੀ ਖ਼ਬਰ ਡਾ. ਸੁਖਜੋਤ ਸਿੰਘ ਪੰਜਕੋਹਾ ਨੇ ਕੁਮਾਰੀ ਸੈਲਜਾ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਚੀਮਾ, ਹੀਰਾ, ਅਟਵਾਲ ਆਦਿ ਭਾਜਪਾ ਨੇਤਾਵਾਂ ਨੇ ਢਿੱਲੋਂ ਦੀ ਅਗਵਾਈ ਵਿਚ ਗ੍ਰਹਿ ਮੰਤਰੀ ਸ਼ਾਹ ਨਾਲ ਮੁਲਾਕਾਤ ਕੀਤੀ ਤੇ ਵਿਦਾਇ...
Ad Position 24