ਨਸ਼ਾ ਤਸਕਰਾਂ ਦੀ ਜ਼ਮਾਨਤ ਕਰਵਾਉਣ ਤੋਂ ਗੁਰੇਜ਼ ਕਰਨ ਲੋਕ- ਬਾਬਾ ਸੁਖਪਾਲ ਸਿੰਘ ਪਾਲੀ
ਅਮਲੋਹ, 22 ਅਕਤੂਬਰ (ਕੇਵਲ ਸਿੰਘ)- ਬਾਬਾ ਸੁਖਪਾਲ ਸਿੰਘ ਪਾਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਨੂੰ ਸਫਲ ਬਣਾਉਣ ਲਈ ਸਮਾਜ ਦੇ ਹਰੇਕ ਵਰਗ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ, ਕਿਉਂਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨਾ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਲੋਕ ਨਸ਼ਿਆਂ ਵਿਰੁੱਧ ਜਾਗਰੂਕ ਹੋਣ ਤੇ ਇੱਕਜੁੱਟ ਹੋ ਕੇ ਇਸ ਸਮਾਜਿਕ ਬੁਰਾਈ ਦਾ ਮੁਕਾਬਲਾ ਕਰਨ।
ਅਮਲੋਹ, 22 ਅਕਤੂਬਰ (ਕੇਵਲ ਸਿੰਘ)- ਬਾਬਾ ਸੁਖਪਾਲ ਸਿੰਘ ਪਾਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਨੂੰ ਸਫਲ ਬਣਾਉਣ ਲਈ ਸਮਾਜ ਦੇ ਹਰੇਕ ਵਰਗ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ, ਕਿਉਂਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨਾ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਲੋਕ ਨਸ਼ਿਆਂ ਵਿਰੁੱਧ ਜਾਗਰੂਕ ਹੋਣ ਤੇ ਇੱਕਜੁੱਟ ਹੋ ਕੇ ਇਸ ਸਮਾਜਿਕ ਬੁਰਾਈ ਦਾ ਮੁਕਾਬਲਾ ਕਰਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪੈਸਿਆਂ ਦੇ ਲਾਲਚ ਵਿਚ ਨਸ਼ੇ ਵੇਚ ਕੇ ਪੰਜਾਬ ਦੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰ ਰਹੇ ਹਨ, ਉਨ੍ਹਾਂ ਵਿਰੁੱਧ ਸਾਰਿਆਂ ਨੂੰ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਬਾਬਾ ਸੁਖਪਾਲ ਸਿੰਘ ਪਾਲੀ ਨੇ ਕਿਹਾ ਕਿ ਲੋਕਾਂ ਨੂੰ ਨਸ਼ਾ ਤਸਕਰੀ ਦੇ ਮਾਮਲਿਆਂ ਵਿਚ ਗ੍ਰਿਫ਼ਤਾਰ ਵਿਅਕਤੀਆਂ ਦੀ ਜ਼ਮਾਨਤ ਕਰਵਾਉਣ ਤੋਂ ਪਹਿਲਾਂ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ। ਨਸ਼ਿਆਂ ਦੇ ਕਾਰੋਬਾਰ ਕਾਰਨ ਅਨੇਕਾਂ ਪਰਿਵਾਰ ਪ੍ਰਭਾਵਿਤ ਹੋ ਰਹੇ ਹਨ ਅਤੇ ਨੌਜਵਾਨ ਆਪਣਾ ਭਵਿੱਖ ਤਬਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲਣੀ ਚਾਹੀਦੀ ਹੈ। ਇਸ ਦੇ ਨਾਲ ਹੀ ਨਸ਼ਿਆਂ ਦੇ ਆਦਿ ਹੋ ਚੁੱਕੇ ਨੌਜਵਾਨਾਂ ਨੂੰ ਨਸ਼ਾ ਛੁਡਾਊ ਇਲਾਜ ਦਿਵਾਉਣ ਅਤੇ ਉਨ੍ਹਾਂ ਨੂੰ ਮੁੜ ਆਮ ਜੀਵਨ ਨਾਲ ਜੋੜਨ ਲਈ ਵੀ ਸਮਾਜ ਨੂੰ ਅੱਗੇ ਆਉਣਾ ਚਾਹੀਦਾ ਹੈ।