23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਆਗਾਮੀ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਕਾਂਗਰਸ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ

ਬਸੀ ਪਠਾਣਾਂ, 22 ਅਕਤੂਬਰ (ਰਾਜਿੰਦਰ ਸ਼ਰਮਾ)- ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਕਾਂਗਰਸ ਦੇ ਯੂਥ ਆਗੂ ਤੇ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਐਡਵੋਕੇਟ ਗੁਰਜੀਤ ਸਿੰਘ ਮਾਰਵਾ ਵਲੋਂ ਆਪਣੀ ਰਿਹਾਇਸ਼ ’ਤੇ ਹਲਕਾ ਬਸੀ ਪਠਾਣਾਂ ਦੇ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਕਾਂਗਰਸ ਵਲੋਂ ਅਬਜ਼ਰਵਰ ਲਗਾਏ ਗਏ ਸਰਬਜੀਤ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਮੀਟਿੰਗ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣਾਂ ਦੀ ਰਣਨੀਤੀ, ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 23-10-2026
ਬਸੀ ਪਠਾਣਾਂ, 22 ਅਕਤੂਬਰ (ਰਾਜਿੰਦਰ ਸ਼ਰਮਾ)- ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਕਾਂਗਰਸ ਦੇ ਯੂਥ ਆਗੂ ਤੇ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਐਡਵੋਕੇਟ ਗੁਰਜੀਤ ਸਿੰਘ ਮਾਰਵਾ ਵਲੋਂ ਆਪਣੀ ਰਿਹਾਇਸ਼ ’ਤੇ ਹਲਕਾ ਬਸੀ ਪਠਾਣਾਂ ਦੇ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਕਾਂਗਰਸ ਵਲੋਂ ਅਬਜ਼ਰਵਰ ਲਗਾਏ ਗਏ ਸਰਬਜੀਤ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਮੀਟਿੰਗ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣਾਂ ਦੀ ਰਣਨੀਤੀ, ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐਡਵੋਕੇਟ ਗੁਰਜੀਤ ਸਿੰਘ ਮਾਰਵਾ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰੇਕ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ ਅਤੇ ਲੋਕਾਂ ਨਾਲ ਸੰਪਰਕ ਬਣਾ ਕੇ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸਫਲਤਾ ਹਾਸਲ ਕਰਨ ਲਈ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਤਾਲਮੇਲ ਤੇ ਇੱਕਜੁੱਟਤਾ ਨਾਲ ਕੰਮ ਕਰਨਾ ਪਵੇਗਾ, ਕਿਉਂਕਿ ਜੇਕਰ ਪਾਰਟੀ ਦਾ ਜਥੇਬੰਦਕ ਢਾਂਚਾ ਮਜ਼ਬੂਤ ਹੋਵੇਗਾ ਅਤੇ ਵਰਕਰ ਪੂਰੀ ਮਿਹਨਤ ਨਾਲ ਲੋਕਾਂ ਤੱਕ ਪਹੁੰਚ ਕਰਨਗੇ ਤਾਂ ਕਾਂਗਰਸ ਪਾਰਟੀ ਸੂਬੇ ਵਿਚ ਆਪਣੀ ਸਰਕਾਰ ਬਣਾਉਣ ਦੇ ਟੀਚੇ ਵੱਲ ਮਜ਼ਬੂਤੀ ਨਾਲ ਅੱਗੇ ਵਧ ਸਕਦੀ ਹੈ। ਮੀਟਿੰਗ ਦੌਰਾਨ ਕਾਂਗਰਸ ਅਬਜ਼ਰਵਰ ਸਰਬਜੀਤ ਸਿੰਘ ਸੰਧੂ ਨੇ ਪਾਰਟੀ ਦੀਆਂ ਚੋਣਾਂ ਸਬੰਧੀ ਤਿਆਰੀਆਂ ਅਤੇ ਜਥੇਬੰਦਕ ਗਤੀਵਿਧੀਆਂ ਬਾਰੇ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਅਬਜ਼ਰਵਰ ਸਰਬਜੀਤ ਸਿੰਘ ਸੰਧੂ, ਜ਼ਿਲ੍ਹਾ ਐਸ.ਸੀ.ਵਿੰਗ ਪ੍ਰਧਾਨ ਲਖਵਿੰਦਰ ਸਿੰਘ, ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਅਮਰਜੀਤ ਸਿੰਘ ਭੰਗੂ, ਬਲਾਕ ਪ੍ਰਧਾਨ ਅਮੀ ਚੰਦ ਭਟੇੜੀ, ਬਲਾਕ ਐਸ.ਸੀ.ਵਿੰਗ ਪ੍ਰਧਾਨ ਕੁਲਵੰਤ ਸਿੰਘ, ਗੁਰਮੀਤ ਸਿੰਘ, ਅਸ਼ੋਕ ਗੌਤਮ, ਨੌਨਿਹਾਲ ਸਿੰਘ, ਰਾਮ ਮੂਰਤੀ ਗਡਹੇੜਾ, ਗੁਰਮੇਲ ਸਿੰਘ ਮੁੱਲਾਂਪੁਰ, ਜੱਗੀ ਰਾਏਪੁਰ ਮਾਜਰੀ ਸਰਕਲ ਪ੍ਰਧਾਨ ਖੇੜੀ ਨੌਧ ਸਿੰਘ, ਗੁਰਸ਼ੇਰ ਸਿੰਘ ਸੇਰੀ, ਪੰਮਾ ਸੈਦਪੁਰ, ਦੀਪ ਸਿੰਘ ਰਾਏਪੁਰ, ਹਰਦੀਪ ਸਿੰਘ ਰਾਏਪੁਰ, ਜਰਨੈਲ ਸਿੰਘ ਭੰਗੂ, ਗੋਪੀ ਸੰਧਾਰੀ ਮਾਜਰਾ, ਸੋਨੂੰ ਖੰਟ, ਦਰਸ਼ਨ ਸਿੰਘ ਗੋਪਾਲੋਂ, ਨਰਿੰਦਰ ਸਿੰਘ ਡੇਰਾ , ਰਿੰਕੂ ਬਾਵਾ, ਜਾਵੇਦ ਸ਼ਰਮਾ, ਲਵਲੀ ਸ਼ਰਮਾ, ਹਰਿੰਦਰ ਸਿੰਘ ਸਰਪੰਚ ਮਾਰਵਾ, ਬਿੱਟੂ ਮਾਰਵਾ, ਦਵਿੰਦਰ ਸਿੰਘ ਬਾਠ, ਐਡਵੋਕੇਟ ਸੁਖਜਿੰਦਰ ਸਿੰਘ ਮਾਰਵਾ, ਐਡ. ਗੁਰਦੀਪ ਸਿੰਘ ਸਰਪੰਚ, ਐਡ. ਅਮਨ, ਐਡ. ਭਵਨਪ੍ਰੀਤ ਸਿੰਘ, ਸ਼ਨੀ ਕਲੇਰ, ਬੱਲੀ ਕਲੇਰ, ਹਾਕਮ ਸਿੰਘ, ਗੁਰਜੰਟ ਸਿੰਘ, ਸੰਦੀਪ ਮਹਿਰਾ, ਐਡਵੋਕੇਟ ਸੁਖਵਿੰਦਰ ਸਿੰਘ, ਜਸਮੀਤ ਸਿੰਘ ਰੋਮੀ ਤੇ ਹੋਰ ਕਾਂਗਰਸੀ ਅਹੁਦੇਦਾਰ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੋਰਡ ਦੀ ਸਾਈਟ ਠੀਕ ਢੰਗ ਨਾਲ ਨਾ ਚੱਲਣ ਕਾਰਨ ਸਕੂਲਾਂ ਦੇ ਪ੍ਰਿੰਸੀਪਲ ਪ੍ਰੇਸ਼ਾਨ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਵਿਖੇ ਆਟੋਮੋਟਿਵ ਸਿਸਟਮ ਬਾਰੇ ਇਕ ਰੋਜ਼ਾ ਵਰਕਸ਼ਾਪ ਕਰਵਾਈ
Ad Position 24