23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਮਨਜਿੰਦਰ ਸਿੰਘ ਰੋਮੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਖਮਾਣੋਂ, 22 ਅਕਤੂਬਰ (ਮਨਮੋਹਣ ਸਿੰਘ ਕਲੇਰ)- ਬੀਤੇ ਦਿਨ ਗੁਰਦਾਸਪੁਰ ਅਤੇ ਸੰਗਰੂਰ ਦੇ ਪੀੜਿਤ ਪਰਿਵਾਰਾਂ ਨੂੰ ਮਿਲਣ ਉਪਰੰਤ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਲਈ ਪਹੁੰਚੇ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਐਨ.

Ad Position 21
No active advertisement
ਅਜੀਤ ਡੈਸਕ 23-10-2026
ਖਮਾਣੋਂ, 22 ਅਕਤੂਬਰ (ਮਨਮੋਹਣ ਸਿੰਘ ਕਲੇਰ)- ਬੀਤੇ ਦਿਨ ਗੁਰਦਾਸਪੁਰ ਅਤੇ ਸੰਗਰੂਰ ਦੇ ਪੀੜਿਤ ਪਰਿਵਾਰਾਂ ਨੂੰ ਮਿਲਣ ਉਪਰੰਤ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਲਈ ਪਹੁੰਚੇ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਐਨ. ਜੀ. ਓ. ਸੈੱਲ ਦੇ ਸੂਬਾ ਕਨਵੀਨਰ ਮਨਜਿੰਦਰ ਸਿੰਘ ਰੋਮੀ ਨੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ। ਰੋਮੀ ਨੇ ਦੱਸਿਆ ਕਿ ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਪੰਜਾਬ ਨੂੰ ਨਸ਼ੇ ਦੇ ਦਲ-ਦਲ ਵਿੱਚੋਂ ਕੱਢਣ ਲਈ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ। ਰੋਮੀ ਨੇ ਕਿਹਾ ਕਿ ਗ੍ਰਹਿ ਮੰਤਰੀ ਦੀ ਪੰਜਾਬ ਫੇਰੀ ਦਾ ਪ੍ਰਭਾਵ ਪੂਰੇ ਪੰਜਾਬ ਦੇ ਡਰੱਗ ਮਾਫ਼ੀਆ ਤੇ ਪਵੇਗਾ। ਗ੍ਰਹਿ ਮੰਤਰੀ ਦੇ ਇਸ ਇਕ ਦਿਨ ਦੇ ਪੰਜਾਬ ਦੌਰੇ ਨਾਲ ਸਿਆਸੀ ਸਮੀਕਰਨਾਂ ਵਿਚ ਵੀ ਕਾਫ਼ੀ ਉਤਾਰ ਚੜ੍ਹਾ ਦੇਖਣ ਨੂੰ ਮਿਲਿਆ ਹੈ। ਭਾਰਤੀ ਜਨਤਾ ਪਾਰਟੀ ਦੀ ਇਸ ਤੁਰੰਤ ਕਾਰਵਾਈ ਤੋਂ ਵਿਰੋਧੀ ਧਿਰ ਵੀ ਹੈਰਾਨ ਹਨ। ਭਾਜਪਾ ਦੀ ਕੇਂਦਰ ਸਰਕਾਰ ਦੇ ਦ੍ਰਿੜ੍ਹ ਸੰਕਲਪ ਨਾਲ ਹੀ ਜੰਮੂ ਕਸ਼ਮੀਰ ਵਿਚ ਧਾਰਾ 370 ਹਟਾਈ ਗਈ ਅਤੇ ਪੱਛਮੀ ਬੰਗਾਲ ਵਿਚ ਵੀ ਜਿੱਤ ਦਾ ਝੰਡਾ ਲਹਿਰਾਇਆ ਗਿਆ। ਇਸੇ ਤਰ੍ਹਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 31 ਦਸੰਬਰ 2029 ਤੱਕ ਪੰਜਾਬ ਵਿਚੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਦਾ ਜੋ ਸੰਕਲਪ ਲਿਆ ਹੈ, ਉਸ ਨੂੰ ਹਰ ਹਾਲ ਵਿਚ ਪੂਰਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸ਼ਰਦ ਪੂਰਣਿਮਾ ਵਾਲੀ ਦਵਾਈ 25 ਅਕਤੂਬਰ ਤੱਕ ਮੁਫ਼ਤ ਵੰਡੀ ਜਾਵੇਗੀ : ਆਕਾਸ਼ ਵਰਮਾ ਅਗਲੀ ਖ਼ਬਰ ਪੰਜਾਬ ਬਚਾਓ ਮੁਹਿੰਮ ਤਹਿਤ ਰਾਜੂ ਖੰਨਾ ਵਲੋਂ ਅਮਲੋਹ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ
Ad Position 24