ਸਾਬਕਾ ਸੰਸਦ ਮੈਂਬਰ ਬੀਬੀ ਧਾਲੀਵਾਲ ਨੇ ਬਸੀ ਪਠਾਣਾਂ ਦੀ ਅਨਾਜ ਮੰਡੀ ਦਾ ਕੀਤਾ ਦੌਰਾ
ਬਸੀ ਪਠਾਣਾਂ, 22 ਅਕਤੂਬਰ (ਰਾਜਿੰਦਰ ਸ਼ਰਮਾ)- ਸਾਬਕਾ ਲੋਕ ਸਭਾ ਮੈਂਬਰ ਬੀਬੀ ਸਤਵਿੰਦਰ ਕੌਰ ਧਾਲੀਵਾਲ ਵਲੋਂ ਝੋਨੇ ਦੇ ਸੀਜ਼ਨ ਨੂੰ ਲੈ ਕੇ ਬਸੀ ਪਠਾਣਾਂ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਮੰਡੀ ਵਿਚ ਚੱਲ ਰਹੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਝੋਨੇ ਦੀ ਆਮਦ, ਫ਼ਸਲ ਦੇ ਝਾੜ ਅਤੇ ਸੀਜ਼ਨ ਨਾਲ ਸਬੰਧਿਤ ਹੋਰ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕੀਤੀ।
ਬਸੀ ਪਠਾਣਾਂ, 22 ਅਕਤੂਬਰ (ਰਾਜਿੰਦਰ ਸ਼ਰਮਾ)- ਸਾਬਕਾ ਲੋਕ ਸਭਾ ਮੈਂਬਰ ਬੀਬੀ ਸਤਵਿੰਦਰ ਕੌਰ ਧਾਲੀਵਾਲ ਵਲੋਂ ਝੋਨੇ ਦੇ ਸੀਜ਼ਨ ਨੂੰ ਲੈ ਕੇ ਬਸੀ ਪਠਾਣਾਂ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਮੰਡੀ ਵਿਚ ਚੱਲ ਰਹੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਝੋਨੇ ਦੀ ਆਮਦ, ਫ਼ਸਲ ਦੇ ਝਾੜ ਅਤੇ ਸੀਜ਼ਨ ਨਾਲ ਸਬੰਧਿਤ ਹੋਰ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਨੇ ਬੀਬੀ ਧਾਲੀਵਾਲ ਨੂੰ ਝੋਨੇ ਦੀ ਖ਼ਰੀਦ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੌਰਾਨ ਬੀਬੀ ਧਾਲੀਵਾਲ ਨੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਝੋਨੇ ਦੀ ਖ਼ਰੀਦ ਪ੍ਰਕਿਰਿਆ ਦੇ ਹਰ ਪਹਿਲੂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਮੰਡੀ ਵਿਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਖ਼ਰੀਦ ਪ੍ਰਬੰਧਾਂ ਸਬੰਧੀ ਜਾਣਕਾਰੀ ਹਾਸਲ ਕਰਕੇ ਕਿਸਾਨਾਂ ਨਾਲ ਗੱਲਬਾਤ ਦੌਰਾਨ ਇਸ ਵਾਰ ਫ਼ਸਲ ਦੇ ਝਾੜ ਬਾਰੇ ਵੀ ਚਰਚਾ ਕੀਤੀ। ਇਸ ਮੌਕੇ ਜਗਵਿੰਦਰ ਸਿੰਘ ਧਾਲੀਵਾਲ, ਆੜ੍ਹਤੀ ਰਾਜੇਸ਼ ਸਿੰਗਲਾ, ਇੰਸਪੈਕਟਰ ਪਨਗਰੇਨ ਯਾਦਵਿੰਦਰ ਸਿੰਘ, ਇੰਸਪੈਕਟਰ ਗੁਰਦੀਪ ਸਿੰਘ, ਜਸਵੀਰ ਸਿੰਘ, ਕਰਨਵੀਰ ਸਿੰਘ, ਜਰਨੈਲ ਸਿੰਘ ਤੇ ਨਰੇਸ਼ ਕੁਮਾਰ ਵੀ ਹਾਜ਼ਰ ਸਨ।