22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਨਸ਼ਿਆਂ ਤੋਂ ਦੂਰ ਤੇ ਖੇਡਾਂ ਨਾਲ ਜੋੜਨ ਲਈ ਪਿੰਡਾਂ ’ਚ ਖੇਡ ਸਿਖ਼ਲਾਈ ਕੈਂਪ ਲਗਾਏ- ਜ਼ਿਲ੍ਹਾ ਖੇਡ ਅਫ਼ਸਰ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਮਨਪ੍ਰੀਤ ਸਿੰਘ)- ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 23-10-2026
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਮਨਪ੍ਰੀਤ ਸਿੰਘ)- ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਖੇਡ ਵਿਭਾਗ ਵਲੋਂ ਜ਼ਿਲ੍ਹੇ ਦੇ ਨਸ਼ਿਆਂ ਦੇ ਹੌਟਸਪੌਟ ਪਿੰਡ ਘੁਟੀਂਡ, ਨਰਾਇਣਗੜ੍ਹ, ਲਾਡਪੁਰ, ਲੁਹਾਰ ਮਾਜਰਾ, ਦਾਦੂਮਾਜਰਾ ਅਤੇ ਕੋਟਲਾ ਬਜਵਾੜਾ ਵਿਖੇ ਵਿਸ਼ੇਸ਼ ਖੇਡ ਸਿਖਲਾਈ ਕੈਂਪ ਲਗਾਏ ਗਏ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿਚ ਹਰੇਕ ਪਿੰਡ ਤੋਂ ਲਗਪਗ 30 ਤੋਂ 40 ਨੌਜਵਾਨ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਕੈਂਪਾਂ ਦੌਰਾਨ ਖੇਡ ਵਿਭਾਗ ਦੇ ਤਜਰਬੇਕਾਰ ਕੋਚਾਂ ਵਲੋਂ ਨੌਜਵਾਨਾਂ ਨੂੰ ਵੱਖ-ਵੱਖ ਖੇਡਾਂ ਦੀ ਮੁੱਢਲੀ ਸਿਖਲਾਈ, ਫਿਟਨੈੱਸ ਟ੍ਰੇਨਿੰਗ ਅਤੇ ਸਰੀਰਕ ਤੰਦਰੁਸਤੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਨੌਜਵਾਨਾਂ ਨੂੰ ਖੇਡ ਵਿਭਾਗ ਦੀਆਂ ਵੱਖ-ਵੱਖ ਭਲਾਈ ਸਕੀਮਾਂ, ਜਿਵੇਂ ਕਿ ਖੇਡ ਵਿੰਗ, ਖੇਡ ਨਰਸਰੀਆਂ ਅਤੇ ਸਪੋਰਟਸ ਸਕਾਲਰਸ਼ਿਪ ਸਕੀਮਾਂ ਬਾਰੇ ਵੀ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ, ਤਾਂ ਜੋ ਉਹ ਇਨ੍ਹਾਂ ਸਕੀਮਾਂ ਦਾ ਲਾਭ ਉਠਾ ਕੇ ਆਪਣੀ ਖੇਡ ਪ੍ਰਤਿਭਾ ਨੂੰ ਹੋਰ ਨਿਖਾਰ ਸਕਣ। ਜ਼ਿਲ੍ਹਾ ਖੇਡ ਅਫ਼ਸਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਮੰਤਵ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵੱਲ ਲਗਾਉਣਾ, ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣਾ ਅਤੇ ਖੇਡ ਸੱਭਿਆਚਾਰ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਿਹਤਮੰਦ ਜੀਵਨ ਜਿਊਣ ਲਈ ਵੀ ਪ੍ਰੇਰਿਤ ਕਰਦੀਆਂ ਹਨ। ਇਨ੍ਹਾਂ ਉਪਰਾਲਿਆਂ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਆਪਣੇ ਪਿੰਡ, ਜ਼ਿਲ੍ਹੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਕੁਝ ਮਿੰਟਾਂ ’ਚ ਇਜਲਾਸ ਦੀ ਕਾਰਵਾਈ ਮੁਕੰਮਲ ਕਰਕੇ ਸੂਬੇ ਦੇ ਖ਼ਜ਼ਾਨੇ ’ਤੇ ਬੇਲੋੜਾ ਬੋਝ ਪਾਇਆ- ਐਡ. ਧਾਰਨ... ਅਗਲੀ ਖ਼ਬਰ ਸਾਬਕਾ ਸੰਸਦ ਮੈਂਬਰ ਬੀਬੀ ਧਾਲੀਵਾਲ ਨੇ ਬਸੀ ਪਠਾਣਾਂ ਦੀ ਅਨਾਜ ਮੰਡੀ ਦਾ ਕੀਤਾ ਦੌਰਾ
Ad Position 24