24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਸਿਵਲ ਵਿਭਾਗ ਵਲੋਂ ਸਰਵੇ ਕੈਂਪ ਸ਼ੁਰੂ

ਫ਼ਤਹਿਗੜ੍ਹ ਸਾਹਿਬ, 23 ਅਕਤੂਬਰ (ਬਲਜਿੰਦਰ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਸਿਵਲ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਸਿਧਾਂਤਕ ਪੜ੍ਹਾਈ ਦੇ ਨਾਲ-ਨਾਲ ਪ੍ਰਯੋਗਿਕ ਗਿਆਨ ਪ੍ਰਦਾਨ ਕਰਨ ਦੇ ਉਦੇਸ਼ ਨਾਲ 15 ਰੋਜ਼ਾ ਸਰਵੇ ਕੈਂਪ ਸ਼ੁਰੂ ਕਰਵਾਇਆ ਗਿਆ। ਇਸ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਸਰਵੇ ਦੇ ਵੱਖ-ਵੱਖ ਸਾਜ਼ੋ-ਸਾਮਾਨ ਤੇ ਤਕਨੀਕਾਂ ਬਾਰੇ ਵਿਹਾਰਕ ਜਾਣਕਾਰੀ ਦਿੱਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 24-10-2026
ਫ਼ਤਹਿਗੜ੍ਹ ਸਾਹਿਬ, 23 ਅਕਤੂਬਰ (ਬਲਜਿੰਦਰ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਸਿਵਲ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਸਿਧਾਂਤਕ ਪੜ੍ਹਾਈ ਦੇ ਨਾਲ-ਨਾਲ ਪ੍ਰਯੋਗਿਕ ਗਿਆਨ ਪ੍ਰਦਾਨ ਕਰਨ ਦੇ ਉਦੇਸ਼ ਨਾਲ 15 ਰੋਜ਼ਾ ਸਰਵੇ ਕੈਂਪ ਸ਼ੁਰੂ ਕਰਵਾਇਆ ਗਿਆ। ਇਸ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਸਰਵੇ ਦੇ ਵੱਖ-ਵੱਖ ਸਾਜ਼ੋ-ਸਾਮਾਨ ਤੇ ਤਕਨੀਕਾਂ ਬਾਰੇ ਵਿਹਾਰਕ ਜਾਣਕਾਰੀ ਦਿੱਤੀ ਜਾ ਰਹੀ ਹੈ। ਸਿਵਲ ਭਾਗ ਦੇ ਮੁਖੀ ਡਾ. ਗੁਲਜੀਤ ਸਿੰਘ ਨੇ ਦੱਸਿਆ ਕਿ ਇਸ 15 ਦਿਨਾਂ ਦੇ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਰਵੇ ਨਾਲ ਸਬੰਧਿਤ ਪ੍ਰੈਕਟੀਕਲ ਗਿਆਨ ਨਾਲ ਜੋੜਨਾ ਹੈ, ਤਾਂ ਜੋ ਉਹ ਆਪਣੀ ਪੜ੍ਹਾਈ ਦੌਰਾਨ ਪ੍ਰਾਪਤ ਕੀਤੇ ਸਿਧਾਂਤਕ ਗਿਆਨ ਨੂੰ ਅਸਲ ਜੀਵਨ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਸਕਣ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਡਿਜੀਟਲ ਥੈਡੋਲਾਇਟ, ਕੰਪਾਸ ਸਰਵੇ, ਡੰਪੀ ਲੈਵਲ ਤੇ ਸਰਵੇ ਚੇਨ ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਣ ਦੇ ਨਾਲ-ਨਾਲ ਇਨ੍ਹਾਂ ਦੀ ਵਰਤੋਂ ਵੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਵਲ ਇੰਜਨੀਅਰਿੰਗ ਦੇ ਖੇਤਰ ਵਿਚ ਵਿਹਾਰਕ ਗਿਆਨ ਦੀ ਵਿਸ਼ੇਸ਼ ਮਹੱਤਤਾ ਹੈ। ਇਸ ਲਈ ਵਿਦਿਆਰਥੀਆਂ ਨੂੰ ਕਲਾਸ-ਰੂਮ ਦੀ ਪੜ੍ਹਾਈ ਦੇ ਨਾਲ ਮੌਕੇ ’ਤੇ ਕੰਮ ਕਰਨ ਦਾ ਤਜਰਬਾ ਦਿੱਤਾ ਜਾ ਰਿਹਾ ਹੈ, ਜਿਸ ਨਾਲ ਉਨ੍ਹਾਂ ਦੇ ਤਕਨੀਕੀ ਹੁਨਰ ਵਿਚ ਵਾਧਾ ਹੋਵੇਗਾ ਅਤੇ ਭਵਿੱਖ ਵਿਚ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਾਪਤ ਕਰਨ ਵਿਚ ਸਹਾਇਤਾ ਮਿਲੇਗੀ। ਕੈਂਪ ਦੌਰਾਨ ਪ੍ਰੋਫੈਸਰ ਮਨਪ੍ਰੀਤ ਸਿੰਘ, ਪ੍ਰੋਫੈਸਰ ਸੁਖਵਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਲੈਬ ਟੈਕਨੀਸ਼ੀਅਨ ਵਲੋਂ ਵਿਦਿਆਰਥੀਆਂ ਨੂੰ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਸਰਵੇ ਦੀਆਂ ਵੱਖ-ਵੱਖ ਵਿਧੀਆਂ ਤੇ ਸਾਜ਼ੋ-ਸਾਮਾਨ ਦੀ ਵਰਤੋਂ ਸਬੰਧੀ ਪ੍ਰੈਕਟੀਕਲ ਸਿਖਲਾਈ ਦਿੱਤੀ ਜਾ ਰਹੀ ਹੈ। ਵਿਭਾਗ ਵਲੋਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਅਤੇ ਉਨ੍ਹਾਂ ਨੂੰ ਉਦਯੋਗਿਕ ਲੋੜਾਂ ਅਨੁਸਾਰ ਤਿਆਰ ਕਰਨ ਲਈ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨੂੰ ਲਗਾਤਾਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਡਾ. ਢੋਲੇਵਾਲ ਨੇ ਅਲੀਸ਼ੇਰ ਸੜਕ ਹਾਦਸੇ ਦੇ ਜ਼ਖ਼ਮੀ ਮਜ਼ਦੂਰਾਂ ਦਾ ਹਾਲ ਜਾਣਿਆ ਅਗਲੀ ਖ਼ਬਰ ਸੜਕ ਹਾਦਸੇ ’ਚ ਅਧਿਆਪਕ ਦੀ ਮੌਤ
Ad Position 24